deputy-commissioner-sahni-appealed-to-farmers-and-farmers-urged-workers-and-villagers-to-vote

ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਅਪੀਲ, ਮਜ਼ਦੂਰਾਂ ਅਤੇ ਪਿੰਡ ਵਾਸੀਆਂ ਨੂੰ ਵੋਟ ਪਾਉਣ ਲਈ ਕਰਨ ਪ੍ਰੇਰਿਤ

Deputy Commissioner Sahni Appealed To Farmers And Farmers, Urged Workers And Villagers To Vote

Apr10,2024 | Abhi Kandiyara |

ਕਣਕ ਦੀ ਖਰੀਦ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਖੰਨਾ 'ਚ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਦਾ ਕੀਤਾ ਦੌਰਾ
ਖੰਨਾ (ਲੁਧਿਆਣਾ), 9 ਅਪ੍ਰੈਲ (000) - ਕਣਕ ਦੀ ਖਰੀਦ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਖੰਨਾ ਵਿਖੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਦਾ ਦੌਰਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ  ਸਾਕਸ਼ੀ ਸਾਹਨੀ ਨੇ ਲੋਕ ਸਭਾ ਚੋਣਾਂ-2024 ਲਈ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਮਜ਼ਦੂਰਾਂ ਅਤੇ ਪਿੰਡ ਵਾਸੀਆਂ ਵਿੱਚ ਵੋਟਰ ਜਾਗਰੂਕਤਾ ਪੈਦਾ ਕਰਨ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਆੜ੍ਹਤੀਆਂ ਨੂੰ ਕਿਹਾ ਕਿ ਉਹ ਆਪਣੇ ਮਜ਼ਦੂਰਾਂ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ, ਮੰਡੀਆਂ ਵਿੱਚ ਜਾ ਕੇ ਆਪਣੀ ਉਪਜ ਵੇਚਣ, ਜੇਕਰ ਯੋਗ ਵੋਟਰਾਂ ਦੀ ਹਾਲੇ ਵੀ ਵੋਟ ਨਹੀਂ ਬਣੀ ਤਾਂ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਵਾਉਣ ਅਤੇ ਆਪਣੇ 'ਵੋਟ ਦੇ ਅਧਿਕਾਰ' ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਲੋਕ ਸਭਾ ਚੋਣਾਂ-2024 ਦੌਰਾਨ ਨੌਜਵਾਨਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ ਚੋਣਾਂ ਦੌਰਾਨ 70 ਫੀਸਦੀ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿੱਤੀ ਰਾਜਧਾਨੀ ਅਤੇ ਉਦਯੋਗਿਕ ਹੱਬ ਹੋਣ ਦੇ ਨਾਤੇ, ਲੁਧਿਆਣਾ ਨੂੰ ਇਸ ਵਾਰ ਘੱਟ ਵੋਟਿੰਗ ਦੇ ਟੈਗ ਨੂੰ ਛੱਡਣਾ ਚਾਹੀਦਾ ਹੈ ਅਤੇ 70 ਪ੍ਰਤੀਸ਼ਤ ਵੋਟ ਪ੍ਰਤੀਸ਼ਤ ਨੂੰ ਪਾਰ ਕਰਨਾ ਚਾਹੀਦਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਇਹ ਵੀ ਦੱਸਿਆ ਕਿ 18 ਸਾਲ ਦੀ ਉਮਰ ਦਾ ਕੋਈ ਵੀ ਵਿਅਕਤੀ ਅਜੇ ਵੀ 4 ਮਈ, 2024 ਤੱਕ ਰਜਿਸਟ੍ਰੇਸ਼ਨ ਲਈ ਅਰਜ਼ੀ ਦੇ ਸਕਦਾ ਹੈ ਜੇਕਰ ਉਸਨੇ ਵੋਟ ਪਾਉਣ ਲਈ ਪਹਿਲਾਂ ਤੋਂ ਰਜਿਸਟਰ ਨਹੀਂ ਕੀਤਾ ਹੈ। ਉਨ੍ਹਾਂ ਸਾਂਝਾ ਕੀਤਾ ਕਿ ਭਾਰਤ ਦੇ ਚੋਣ ਕਮਿਸ਼ਨ ਨੇ ਨਵੇਂ ਵੋਟਰਾਂ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਦੀ ਸਹੂਲਤ ਲਈ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਅਤੇ ਵੋਟਰ ਹੈਲਪਲਾਈਨ ਐਪ ਲਾਂਚ ਕੀਤੀ ਹੈ। ਉਹਨਾਂ ਨੌਜਵਾਨਾਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਲਈ www.nvsp.in ਲਿੰਕ 'ਤੇ ਕਲਿੱਕ ਕਰਨ ਲਈ ਉਤਸ਼ਾਹਿਤ ਕੀਤਾ। ਇਸੇ ਤਰ੍ਹਾਂ, ਉਨ੍ਹਾਂ ਵੋਟਰ ਵਜੋਂ ਆਪਣਾ ਨਾਮ ਰਜਿਸਟਰ ਕਰਵਾਉਣ ਲਈ ਆਪਣੇ ਐਂਡਰਾਇਡ ਫੋਨ 'ਤੇ ਗੂਗਲ ਪਲੇ ਸਟੋਰ ਤੋਂ ਵੋਟਰ ਹੈਲਪਲਾਈਨ ਐਪ ਨੂੰ ਡਾਉਨਲੋਡ ਕਰਨ ਦੀ ਸਲਾਹ ਦਿੱਤੀ।

ਇਸ ਦੌਰਾਨ ਖਰੀਦ ਪ੍ਰਬੰਧਾਂ ਦਾ ਨਿਰੀਖਣ ਕਰਦਿਆਂ ਸਾਹਨੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਹੂਲਤ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਸੀਜ਼ਨ ਦੌਰਾਨ ਕਿਸੇ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀਆਂ ਅਨਾਜ ਮੰਡੀਆਂ ਵਿੱਚ ਲਗਭਗ 8.11 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਉਮੀਦ ਹੈ ਅਤੇ ਇਸ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ ਕਿਉਂਕਿ ਇਹ ਕਿਸਾਨਾਂ ਦੀ ਛੇ ਮਹੀਨਿਆਂ ਦੀ ਮਿਹਨਤ ਦਾ ਫਲ ਹੈ। ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟ੍ਰੇਟ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਖਰੀਦ ਕਾਰਜਾਂ ਦੀ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਨਾਜ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਸ਼ੈੱਡ, ਪਖਾਨੇ, ਫਲੱਡ ਲਾਈਟਾਂ ਆਦਿ ਦਾ ਢੁੱਕਵਾਂ ਪ੍ਰਬੰਧ ਅੰਨਦਾਤਾ ਦੀ ਸਹੂਲਤ ਲਈ ਕੀਤਾ ਗਿਆ ਹੈ।

ਇਸ ਮੌਕੇ ਐਸ.ਡੀ.ਐਮ. ਬਲਜਿੰਦਰ ਸਿੰਘ ਢਿੱਲੋਂ, ਡੀ.ਐਫ.ਐਸ.ਸੀ. ਸੰਜੇ ਸ਼ਰਮਾ, ਡੀ.ਐਮ.ਓ. ਗੁਰਮਤਿਪਾਲ ਸਿੰਘ, ਡਿਵੀਜ਼ਨਲ ਮੈਨੇਜਰ ਐਫ.ਸੀ.ਆਈ. ਐਮ.ਐਲ. ਮੀਨਾ, ਜ਼ਿਲ੍ਹਾ ਮੈਨੇਜਰ ਮਾਰਕਫੈੱਡ ਸੁਧੀਰ ਕੁਮਾਰ, ਪਨਸਪ ਜ਼ਿਲ੍ਹਾ ਮੈਨੇਜਰ ਅਨੰਤ ਸ਼ਰਮਾ, ਪੀ.ਐਸਡਬਲਿਊ.ਸੀ. ਜ਼ਿਲ੍ਹਾ ਮੈਨੇਜਰ ਸੁਖਵਿੰਦਰ ਸਿੰਘ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਹਾਜ਼ਰ ਸਨ।

deputy-commissioner-sahni-appealed-to-farmers-and-farmers-urged-workers-and-villagers-to-vote


pbpunjab ad banner image
pbpunjab ad banner image/>
pbpunjab ad banner image> pbpunjab ad banner image> pbpunjab ad banner image>

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Subscribe Us


Address


PB Punjab News
G T ROAD, Ludhiana-141008
Mobile: +91 99880 29299 Mobile:
Land Line: +91 99880 29299
Email: pbpunjabnews@gmail.com