politics-crime-education-news-punjab

ਵਿਧਾਇਕ ਸਿੱਧੂ ਵਲੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨਾਲ ਵਿਸ਼ੇਸ਼ ਮੁਲਾਕਾਤ

Feb2,2023 | MEENU GALHOTRA |

- ਹਲਕਾ ਆਤਮ ਨਗਰ ਦੇ ਵਿਕਾਸ ਕਾਰਜ਼ਾਂ ਸਬੰਧੀ ਕੀਤੇ ਵਿਚਾਰ ਵਟਾਂਦਰੇ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਜਿੱਥੇ ਹਲਕੇ -ਚ ਚੱਲ ਰਹੇ ਵਿਕਾਸ ਕਾਰਜ਼ਾਂ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਚੇਅਰਮੈਨ ਭਿੰਡਰ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਸੀ.ਆਰ.ਪੀ.ਐਫ. ਕਲੋਨੀ ਵਿਖੇ ਲਈਅਰ ਵੈਲੀ, ਦੁੱਗਰੀ ਪੁਲ ਨੂੰ ਚੌੜਾ ਕਰਨ, ਮਾਡਲ ਟਾਊਨ ਗੋਲ ਮਾਰਕੀਟ -ਚ ਤਿਰੰਗਾ ਸਥਾਪਤ ਕਰਨ ਤੋਂ ਇਲਾਵਾ ਵੱਖ-ਵੱਖ ਪਾਰਕਾਂ ਦੇ ਨਵੀਨੀਕਰਣ, ਗਲੀਆਂ, ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਬਾਰੇ ਜਾਣੂੰ ਕਰਵਾਇਆ। ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇਂ ਉਨ੍ਹਾਂ ਵਿਧਾਇਕ ਸਿੱਧੂ ਨੂੰ ਵਿਸ਼ਵਾਸ਼ ਦੁਆਇਆ ਕਿ ਹਲਕਾ ਆਤਮ ਨਗਰ ਵਿੱਚ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਤੈਅ ਸਮੇਂ -ਚ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਨਵੇਂ ਕਾਰਜ਼ਾਂ ਬਾਰੇ ਵੀ ਜਲਦ ਰਣਨੀਤੀ ਤਿਆਰ ਕਰਕੇ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਅਧਿਕਾਰੀਆਂ ਵਿੱਚ ਐਸ.ਈ. ਸਤਭੁਸ਼ਣ ਸਚਦੇਵਾ, ਐਕਸੀਅਨ ਵਿਕਰਮ ਕੁਮਾਰ, ਐਕਸੀਅਨ ਗੁਰਰਾਜ ਸਿੰਘ, ਐਕਸੀਅਨ ਇੰਦਰਪਾਲ ਸਿੰਘ ਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

politics-crime-education-news-punjab


pbpunjab ad banner image
pbpunjab ad banner image/>
pbpunjab ad banner image> pbpunjab ad banner image> pbpunjab ad banner image> pbpunjab ad banner image>

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Subscribe Us


Address


PB Punjab News
G T ROAD, Ludhiana-141008
Mobile: +91 99880 29299 Mobile:
Land Line: +91 99880 29299
Email: pbpunjabnews@gmail.com