ਪੰਜਾਬ ਦੇ ਆਈਪੀਐਸ ਅਧਿਕਾਰੀ ਖ਼ਿਲਾਫ਼ ਸੀਬੀਆਈ ਜਾਂਚ ਸ਼ੁਰੂ ਚੰਡੀਗੜ੍ਹ ਸੀਬੀਆਈ ਨੇ ਚੰਡੀਗੜ੍ਹ ਦੇ ਸਾਬਕਾ ਐਸਐਸਪੀ ਅਤੇ ਜਲੰਧਰ ਦੇ ਪੁਲੀਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਚੰਡੀਗੜ੍ਹ ਵਿੱਚ ਐਸਐਸਪੀ ਹੁੰਦਿਆਂ ਕਥਿਤ ਭ੍ਰਿਸ਼ਟਾਚਾਰ ਅਤੇ ਦੁਰਵਿਹਾਰ ਦੇ ਦੋਸ਼ਾਂ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਚਾਹਲ ਨੂੰ ਚੰਡੀਗੜ੍ਹ ਵਿੱਚ ਆਪਣਾ 3 ਸਾਲ ਦਾ ਕਾਰਜਕਾਲ ਪੂਰਾ ਹੋਣ ਤੋਂ 10 ਮਹੀਨੇ ਪਹਿਲਾਂ ਹੀ ਵਾਪਸ ਭੇਜ ਦਿੱਤਾ ਗਿਆ ਸੀ। ਇਸ ਪਿੱਛੇ ਉਸ ਦੇ ਕਥਿਤ ਦੁਰਵਿਵਹਾਰ ਨੂੰ ਕਾਰਨ ਦੱਸਿਆ ਗਿਆ ਅਤੇ ਪ੍ਰਸ਼ਾਸਕ ਬੀ.ਐੱਲ. ਪੁਰੋਹਿਤ ਨੇ ਉਸ ਨੂੰ 12 ਦਸੰਬਰ ਨੂੰ ਤੁਰੰਤ ਪ੍ਰਭਾਵ ਨਾਲ ਰਿਲੀਵ ਕਰਨ ਦੇ ਹੁਕਮ ਜਾਰੀ ਕੀਤੇ ਸੀ । ਸਾਲ 2009 ਬੈਚ ਦੇ ਆਈਪੀਐਸ ਅਧਿਕਾਰੀ ਚਾਹਲ ਨੇ 29 ਸਤੰਬਰ 2020 ਨੂੰ ਚੰਡੀਗੜ੍ਹ ਦੇ ਐਸਐਸਪੀ ਦਾ ਚਾਰਜ ਸੰਭਾਲਿਆ ਸੀ। ਇਸ ਤੋਂ ਪਹਿਲਾਂ ਉਹ ਮੁਹਾਲੀ ਦੇ ਐਸ.ਐਸ.ਪੀ. ਰਹੇ ਸਨ।
politics-crime-education-news-punjab
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)