ਬੌਰੀ ਮੈਮੋਰੀਅਲ ਐਜੂਕੇਸ਼ਨਲ ਐਂਡ ਮੈਡੀਕਲ ਟਰੱਸਟ ਵੱਲੋਂ ਸਿਵਲ ਹਸਪਤਾਲ ਜਲੰਧਰ ਦੇ ਸਹਿਯੋਗ ਨਾਲ ਚਲਾਏ ਜਾ ਰਹੇ ‘ਦਿਸ਼ਾ-ਐਨ ਇਨੀਸ਼ੀਏਟਿਵ’ ਤਹਿਤ ਇੰਨੋਸੈਂਟ ਹਾਰਟਸ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਡਾ: ਚੰਦਰ ਬੌਰੀ (ਮੈਨੇਜਿੰਗ ਡਾਇਰੈਕਟਰ - ਮੈਡੀਕਲ ਸੇਵਾਵਾਂ, ਇਨੋਸੈਂਟ ਹਾਰਟਸ ਗਰੁੱਪ) ਨੇ ਕੀਤਾ| ਇਸ ਖੂਨਦਾਨ ਕੈਂਪ ਵਿੱਚ ਇੰਨੋਸੈਂਟ ਹਾਰਟਸ ਗਰੁੱਪ ਦੇ ਮੈਂਬਰਾਂ, ਅਧਿਆਪਕਾਂ, ਮੈਨੇਜਮੈਂਟ, ਕਾਲਜ ਦੇ ਵਿਦਿਆਰਥੀਆਂ, ਹਸਪਤਾਲ ਦੇ ਮੈਂਬਰਾਂ, ਡਾਕਟਰਾਂ, ਇੰਨੋਸੈਂਟ ਹਾਰਟਸ ਮਲਟੀਸਪੈਸ਼ਲਿਟੀ ਹਸਪਤਾਲ ਦੇ ਮੈਡੀਕਲ ਡਾਇਰੈਕਟਰ ਡਾ: ਮਨੀਸ਼ ਖੁਰਾਣਾ ਅਤੇ ਕਾਰਡੀਓਲੋਜਿਸਟ ਡਾ: ਵਿਵੇਕ ਰਾਣਾ ਨੇ ਵੀ ਖੂਨਦਾਨ ਕਰਕੇ ਇਸ ਨੇਕ ਕਾਰਜ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ। ਇਨੋਸੈਂਟ ਹਾਰਟਸ ਗਰੁੱਪ ਦੇ ਚੇਅਰਮੈਨ ਡਾ: ਅਨੂਪ ਬੌਰੀ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਦਾਨ ਹੈ।ਇਹ ਸਮਾਜ ਸੇਵਾ ਵਿੱਚ ਸ਼ਾਮਲ ਹੋਣ ਦਾ ਇੱਕ ਮਹੱਤਵਪੂਰਨ ਹਿੱਸਾ ਹੈ। ਇਸ ਕੈਂਪ ਦਾ ਆਯੋਜਨ ਕਰਨਾ ਸਾਡੇ ਲਈ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ। ਹਸਪਤਾਲ ਦੇ ਪ੍ਰਬੰਧਕ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਖੂਨਦਾਨ ਕੈਂਪ ਲਗਾਉਂਦੇ ਰਹਿਣਗੇ। ਡਾ: ਚੰਦਰ ਬੌਰੀ ਨੇ ਕਿਹਾ ਕਿ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜ਼ੋਰੀ ਆਉਂਦੀ ਹੈ | ਜਦਕਿ ਅਜਿਹਾ ਕੁਝ ਨਹੀਂ ਹੁੰਦਾ, ਸਗੋਂ ਇਹ ਸਾਡੇ ਸਰੀਰ ਨੂੰ ਸਿਹਤਮੰਦ ਰੱਖਦਾ ਹੈ। ਸਾਰਿਆਂ ਨੂੰ ਸਮੇਂ ਸਿਰ ਖੂਨਦਾਨ ਕਰਨਾ ਚਾਹੀਦਾ ਹੈ। ਕਿਉਂਕਿ ਤੁਹਾਡਾ ਖੂਨਦਾਨ ਕਿਸੇ ਦੀ ਜ਼ਿੰਦਗੀ ਲਈ ਵਰਦਾਨ ਸਾਬਤ ਹੋ ਸਕਦਾ ਹੈ। ਖੂਨਦਾਨ ਕਰਨ ਨਾਲ ਕਈ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ।
Members-Of-Innocent-Hearts-Group-Students-And-Medical-Faculty-Donated-Blood
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)