ਏ.ਡੀ.ਜੀ.ਪੀ. ਬਠਿੰਡਾ ਰੇਂਜ ਸ਼੍ਰੀ ਐਸ.ਪੀ.ਐਸ. ਪਰਮਾਰ ਵੱਲੋਂ ਜ਼ਿਲੇ ਅਧੀਨ ਪੈਂਦੀ ਸਬ ਡਵੀਜ਼ਨ ਤਲਵੰਡੀ ਸਾਬੋ ਵਿਖੇ ਆਧੁਨਿਕ ਕਮਾਂਡ ਸੈਂਟਰ ਸਰਵੇਲੈਂਸ ਦਾ ਉਦਘਾਟਨ ਕੀਤਾ ਗਿਆ, ਇਸ ਮੌਕੇ ਸੀਨੀਅਰ ਕਪਤਾਨ ਪੁਲਿਸ, ਸ਼੍ਰੀ ਗੁਲਨੀਤ ਸਿੰਘ ਖੁਰਾਣਾ ਅਤੇ ਡੀ.ਐੱਸ.ਪੀ ਸ੍ਰੀ ਬੂਟਾ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਦੌਰਾਨ ਸ਼੍ਰੀ ਪਰਮਾਰ ਨੇ ਕਿਹਾ ਕਿ ਇਸ ਸੈਂਟਰ ਦਾ ਮੁੱਖ ਮੰਤਵ ਸ਼ਹਿਰ ਤਲਵੰਡੀ ਸਾਬੋ ਵਿਖੇ ਸਥਿਤ ਤਖਤ ਸ੍ਰੀ ਦਮਦਮਾ ਸਾਹਿਬ ਦੀ ਮਾਣ ਮਰਿਆਦਾ ਦੇ ਮੱਦੇਨਜਰ ਅਤੇ ਸ਼ਹਿਰ ਵਿੱਚ ਪੈਦੇ ਸੰਵੇਦਨਸ਼ੀਲ ਥਾਵਾਂ ਉਪਰ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾਈ ਰੱਖਣ ਅਤੇ ਮਾੜੇ ਅਨਸਰਾਂ ਤੇ ਨਿਗਰਾਨੀ ਰੱਖਣਾ ਹੈ। ਇਸ ਸੈਂਟਰ ਵਿੱਚ ਸੀ.ਸੀ.ਟੀ.ਵੀ. ਕੈਮਰੇ ਨੀ ਲਗਾਏ ਗਏ ਹਨ ਤਾਂ ਜੋ ਤਖਤ ਸ੍ਰੀ ਦਮਦਮਾ ਸਾਹਿਬ ਦੇ ਆਸ ਪਾਸ ਤੇ ਸ਼ਹਿਰ ਵਿਚ ਦਾਖਲ ਹੋਣ ਵਾਲੇ ਸਾਰੇ ਰਸਤਿਆਂ, ਚੌਂਕਾਂ, ਚੁਰਸਤਿਆਂ ਆਦਿ ਨੂੰ ਨਿਗਰਾਨੀ ਪੱਖੋਂ ਕਵਰ ਕੀਤਾ ਜਾ ਸਕੇ ਇਸ ਦੌਰਾਨ ਸੀਨੀਅਰ ਪੁਲੀਸ ਕਪਤਾਨ, ਸ਼੍ਰੀ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਤਲਵੰਡੀ ਸਾਬੋ ਵਿਖੇ ਕੁੱਲ 42 ਸੀ.ਸੀ.ਟੀ.ਵੀ ਕੈਮਰੇ ਲਗਾਏ ਗਏ ਹਨ ਤਾਂ ਜ਼ੋ ਇਹਨਾਂ ਕੈਮਰਿਆਂ ਦੀ ਮੱਦਦ ਨਾਲ ਸ਼ਰਾਰਤੀ ਅਨਸਰਾਂ ਤੇ ਨਜਰ ਰੱਖ ਕੇ ਸ਼ਹਿਰ ਵਿੱਚ ਹੋਣ ਵਾਲੀਆਂ ਘਟਨਾਵਾਂ ਨੂੰ ਕੰਟਰੋਲ ਕੀਤਾ ਜਾ ਸਕੇ। ਇਸ ਮੌਕੇ ਪੁਲੀਸ ਅਧਿਕਾਰੀਆਂ ਤੋਂ ਇਲਾਵਾ ਹੋਰ ਲੋਕ ਵੀ ਮੌਜੂਦ ਸਨ।
Adgp-Bathinda-Range-Shri-S-p-s-Parmar-Inaugurated-Modern-Command-Center-Surveillance
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)