The-Second-Batch-Of-Dairy-Business-Training-Will-Start-From-July-03

ਡੇਅਰੀ ਉਦੱਮ ਸਿਖਲਾਈ ਦਾ ਦੂਸਰਾ ਬੈਚ 03 ਜੁਲਾਈ ਤੋ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ ਡੇਅਰੀ

Jun21,2023 | Meenu Galhotra | Ludhiana

ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋ ਅਪਨਾਉਣ ਲਈ ਸ਼ੁਰੂ ਹੋਣ ਵਾਲੇ ਬੈਚ ਸਬੰਧੀ 28 ਜੂਨ ਨੂੰ ਕੇਂਦਰ ਬੀਜਾ ਵਿਖੇ ਹੋਵੇਗੀ ਕਾਂਊਸਲਿੰਗ : ਦਲਬੀਰ ਕੁਮਾਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਡੇਅਰੀ ਉਦਮ ਸਿਖਲਾਈ ਦਾ ਦੂਸਰਾ ਬੈਚ 3 ਜੁਲਾਈ, 2023  ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦੀ ਕਾਊਸਲਿੰਗ 28 ਜੂਨ ਨੂੰ ਦਫਤਰ ਡੇਅਰੀ ਸਿਖਲਾਈ ਕੇਂਦਰ ਬੀਜਾ ਵਿਖੇ ਹੋਵੇਗੀ। ਜਿਲ੍ਹਾ ਲੁਧਿਆਣਾ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ ਅਤੇ ਸਿਖਲਾਈ ਕੇਂਦਰ ਮੋਗਾ ਐਟ ਗਿੱਲ ਵਿਖੇ ਟ੍ਰੇਨਿੰਗ ਕਰ ਸਕਦੇ ਹਨ । ਇਸ ਬਾਰੇ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਟ੍ਰੇਨਿੰਗ ਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਵੇ ਅਤੇ ਘੱਟੋ-ਘੱਟ ਦਸਵੀ ਪਾਸ ਹੋਵੇ ,ਉਮਰ 18 ਤੋਂ 45 ਸਾਲ ਤੱਕ ਹੋਵੇ ,ਉਸ ਕੋਲ 05 ਦੁਧਾਰੂ ਪਸੂ ਹੋਣ । ਉਨ੍ਹਾਂ ਕਿਹਾ ਕਿ ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਇਜ ਫੋਟੋ ਲੈ ਕੇ ਦਫਤਰ ਚ ਆਉਣ।  ਉਨ੍ਹਾ ਅੱਗੇ ਹੋਰ ਦਸਿਆ ਕਿ ਇਸ ਟ੍ਰੇਨਿੰਗ  ਵਿਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਤੇ ਸੁੱਚਜੇ ਮੰਡੀਕਰਨ ਅਤੇ ਏ.ਆਈ ਦੇ ਪ੍ਰੈਕਟੀਕਲ ਆਦਿ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿਤੀ ਜਾਵੇਗੀ। ਉਨ੍ਹਾਂ ਦਸਿਆ ਕਿ  ਵਿਭਾਗ ਵਲੋਂ 2 ਤੋਂ 20 ਪਸੂਆਂ ਦੇ ਯੂਨਿਟ ਉਪਰ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ  ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ 33 ਪ੍ਰਤੀਸਤ  ਸਬਸਿਡੀ ਦਿਤੀ ਜਾਂਦੀ ਹੈ ।  ਉਨ੍ਹਾਂ ਸਮੂਹ ਚਾਹਵਾਨ ਦੁੱਧ ਉਤਪਾਦਕਾਂ/ਕਿਸਾਨਾਂ  ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਆਪ ਨੂੰ ਇਸ ਸਿਖਲਾਈ ਪ੍ਰੋਗਰਾਮ ਵਿਚ ਦਾਖਲਾ ਕਰਵਾ ਕੇ ਵਿਭਾਗ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਦਾ  ਵੱਧ ਤੋ ਵੱਧ ਲਾਭ ਉਠਾਉਣ । ਵਧੇਰੇ ਜਾਣਕਾਰੀ ਲੈਣ ਲਈ ਸੰਪਰਕ ਨੰ 01628-299322 ਜਾਂ 81461-00543 ਤੇ ਸੰਪਰਕ ਕੀਤਾ ਜਾ ਸਕਦਾ ਹੈ । 

The-Second-Batch-Of-Dairy-Business-Training-Will-Start-From-July-03



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB