Forest-And-Wildlife-Protection-Minister-Lal-Chand-Kataruchak

ਵਾਤਾਵਰਣ ਦੀ ਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਸੂਬਾ ਸਰਕਾਰ ਪੂਰੀ ਤਨਦੇਹੀ ਨਾਲ ਯਤਨਸ਼ੀਲ : ਲਾਲ ਚੰਦ ਕਟਾਰੂਚਕ

Jun23,2023 | Narinder Kumar | Chandigarh

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਜੰਗਲਾਤ ਵਰਕਰਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਾਤਾਵਰਨ ਦੀ ਸੁਰੱਖਿਆ ਅਤੇ ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਦੋਹਰੇ ਉਦੇਸ਼ਾਂ ਦੀ ਪੂਰਤੀ ਲਈ ਪੂਰੀ ਤਰਾਂ ਵਚਨਬੱਧ ਹੈ।  ਸੂਬੇ ਭਰ ਵਿੱਚ ਵਾਤਾਵਰਨ ਦੀ ਸੁਰੱਖਿਆ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਖੇਤਰ ਨੂੰ  ਹਰਿਆਵਲ ਤਹਿਤ ਲਿਆਂਦਾ ਜਾ ਸਕੇ।   ਇਹ ਪ੍ਰਗਟਾਵਾ ਸੈਕਟਰ 68 ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।   ਜੰਗਲਾਤ ਕਾਮਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਵਰਕਰਾਂ ਦੀਆਂ ਤਨਖਾਹਾਂ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਹਨ ਅਤੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਉਨਾਂ ਨੇ ਸੀਨੀਆਰਤਾ ਸੂਚੀ ਨੂੰ ਅੰਤਿਮ ਰੂਪ ਦੇਣ ਦੀ ਮੰਗ ਨੂੰ ਸੁਹਿਰਦਤਾ ਨਾਲ ਵਿਚਾਰਨ ਦਾ ਭਰੋਸਾ ਵੀ ਦਿੱਤਾ।   ਵਿਕਾਸ ਅਧਾਰਤ ਉਪਰਾਲਿਆਂ ਬਾਰੇ ਦੱਸਦਿਆਂ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਵੱਲੋਂ ਰੁੱਖਾਂ ਦੀ ਸੁਰੱਖਿਆ ਲਈ ਟ੍ਰੀ ਗਾਰਡ ਅਤੇ ਕੰਡਿਆਲੀ ਤਾਰ,ਵਾਤਾਵਰਨ ਨੂੰ ਬਚਾਉਣ ਲਈ ਵਰਮੀ ਕੰਪੋਸਟਿੰਗ ਦਾ ਕੰਮ ਕੀਤਾ ਜਾ ਰਿਹਾ ਹੈ।   ਇਸ ਮੌਕੇ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ ਅਤੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਚੇਅਰਮੈਨ ਰਾਕੇਸ਼ ਪੁਰੀ ਵੀ ਹਾਜ਼ਰ ਸਨ।

Forest-And-Wildlife-Protection-Minister-Lal-Chand-Kataruchak



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB