ਡਿਪਟੀ ਕਮਿਸ਼ਨਰ ਵਲੋਂ ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਲਈ ਭੋਜਨ ਸਮੱਗਰੀ ਦੀ ਪੈਕਿੰਗ ਲਈ ਪ੍ਰਬੰਧਾਂ ਦਾ ਕੀਤੀ ਸਮੀਖਿਆ ਹੜ੍ਹਾਂ ਕਾਰਨ ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਦੇ ਪ੍ਰਭਾਵਿਤ ਵਸਨੀਕਾਂ ਦੀ ਫੌਰੀ ਲੋੜ ਨੂੰ ਪੂਰਾ ਕਰਨ ਲਈ ਵੇਰਕਾ ਮਿਲਕ ਪਲਾਂਟ ਲੁਧਿਆਣਾ ਨੂੰ ਜ਼ਰੂਰਤ ਅਨੁਸਾਰ ਰੋਜ਼ਾਨਾ ਖਾਣੇ ਦੇ ਪੈਕੇਟ ਤਿਆਰ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਦੇ ਕੀਤੇ ਗਏ ਐਲਾਨ ਤਹਿਤ ਸਥਾਨਕ ਵੇਰਕਾ ਪਲਾਂਟ ਵਿੱਚ ਭੋਜਨ ਦੇ ਪੈਕੇਟ ਤਿਆਰ ਕਰਕੇ ਲੁਧਿਆਣਾ ਅਤੇ ਮੋਗਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਹਿੱਸੇ ਵੰਡੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਮਲਿਕ ਨੇ ਦੱਸਿਆ ਕਿ ਹਰੇਕ ਪੈਕਿੰਗ ਵਿੱਚ ਦੋ ਪੈਕਟ ਬਿਸਕੁਟ ਦੇ ਨਾਲ-ਨਾਲ ਪਾਣੀ ਦੀਆਂ ਦੋ ਬੋਤਲਾਂ, ਸੁੱਕੇ ਦੁੱਧ ਦੇ ਦੋ ਪੈਕੇਟ, ਬਰੈਡ, ਪਿੰਨੀ, ਚੱਮਚ, ਕੱਪ, ਮੋਮਬੱਤੀਆਂ ਅਤੇ ਮੈਚਸਟਿਕਸ ਹੋਣਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿਸ਼ਾਲ ਕਾਰਜ਼ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਲੋੜੀਂਦਾ ਸਟਾਫ ਤਾਇਨਾਤ ਕੀਤਾ ਗਿਆ ਹੈ ਅਤੇ ਸੀਨੀਅਰ ਅਧਿਕਾਰੀ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਵੱਧ ਤੋਂ ਵੱਧ ਮਦਦ ਨੂੰ ਯਕੀਨੀ ਬਣਾਏਗਾ। ਡੀ.ਐਫ.ਐਸ.ਸੀ. ਸੰਜੇ ਸ਼ਰਮਾ ਨੇ ਕਿਹਾ ਕਿ ਅਸੀਂ ਰੋਜ਼ਾਨਾ ਘੱਟੋ-ਘੱਟ 5000 ਫੂਡ ਪੈਕੇਟ ਤਿਆਰ ਕਰਨ ਲਈ ਸਮਰੱਥ ਹਾਂ ਪਰ ਲੁਧਿਆਣਾ ਅਤੇ ਮੋਗਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਮੰਗ ਨੂੰ ਦੇਖਦੇ ਹੋਏ ਇਹ ਗਿਣਤੀ ਵਧਾਈ ਵੀ ਜਾ ਸਕਦੀ ਹੈ।
Verka-Milk-Plant-Will-Prepare-Daily-Food-Packets-For-Flood-Affected-Residents
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)