Relief-And-Rescue-Work-By-Punjab-Police-Continues-On-War-Footing-Ssp

ਪੰਜਾਬ ਪੁਲਿਸ ਵਲੋਂ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ ’ਤੇ ਜਾਰੀ: ਐਸ.ਐਸ.ਪੀ.

Jul13,2023 | Narinder Kumar |  jalandhar

ਭਾਰਤੀ ਫੌਜ, ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ.,ਅਤੇ ਇਲਾਕੇ ਦੇ ਲੋਕਾਂ ਦੇ ਸਹਿਯੋਗ ਨਾਲ ਦਿਹਾਤੀ ਪੁਲਿਸ ਵਲੋਂ ਦਿਨ-ਰਾਤ ਚੱਲ ਰਹੇ ਨੇ ਰਾਹਤ ਕਾਰਜ** 8 ਕਿਸ਼ਤੀਆਂ ਰਾਹੀਂ ਪਾਣੀ ’ਚ ਘਿਰੇ ਪਰਿਵਾਰਾਂ ਦੇ ਮੈਂਬਰਾਂ ਨੂੰ ਮੁਹੱਈਆ ਕਰਵਾਏ ਜਾ ਰਹੇ ਨੇ ਖਾਣ-ਪੀਣ ਵਾਲੇ ਪਦਾਰਥ, ਦਵਾਈਆਂ ਅਤੇ ਹੋਰ ਵਸਤਾਂ: ਮੁਖਵਿੰਦਰ ਸਿੰਘ ਭੁੱਲਰ** ਗਿੱਦੜਪਿੰਡੀ(ਜਲੰਧਰ), 12 ਜੁਲਾਈ: ਸਤਲੁਜ ਦਰਿਆ ’ਚ ਪਾਣੀ ਦੇ ਵਧੇ ਪੱਧਰ ਨਾਲ ਪਏ ਪਾੜ ਕਾਰਨ ਮੁਸ਼ਕਿਲ ਸਮੇਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਸਹੂਲਤ, ਖੈਰੀਅਤ, ਸੁਰੱਖਿਆ ਦੇ ਨਾਲ-ਨਾਲ ਪਾਣੀ ਵਿਚ ਘਿਰੇ ਪਰਿਵਾਰਾਂ ਨੂੰ ਸਹੀ ਸਲਾਮਤ ਕੱਢਣ ਲਈ ਦਿਹਾਤੀ ਪੁਲਿਸ ਵਲੋਂ ਦਿਨ-ਰਾਤ ਲਗਾਤਾਰ ਰਾਹਤ ਅਤੇ ਬਚਾਅ ਕਾਰਜ ਜੰਗੀ ਪੱਧਰ ’ਤੇ ਅਮਲ ਵਿਚ ਲਿਆਂਦੇ ਜਾ ਰਹੇ ਹਨ। ਜਿਲਾ ਜਲੰਧਰ ਦਿਹਾਤੀ ਪੁਲਿਸ ਵਲੋਂ ਭਾਰਤੀ ਫੌਜ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ, ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ, ਗਿੱਦੜਪਿੰਡੀ ਦੇ ਵਸਨੀਕਾਂ ਅਤੇ ਹੋਰਨਾਂ ਸੰਸਥਾਵਾਂ ਦੇ ਸਹਿਯੋਗ ਨਾਲ ਬਚਾਅ ਕਾਰਜਾਂ ਤੋਂ ਇਲਾਵਾ ਪਾਣੀ ਵਿਚ ਘਿਰੇ ਘਰਾਂ ਦੇ ਵਸਨੀਕਾਂ ਨੂੰ ਲਗਾਤਾਰ ਰਾਹਤ ਸਮੱਗਰੀ ਪੁੱਜਦੀ ਕੀਤੀ ਜਾ ਰਹੀ ਹੈ। ਐਸ.ਐਸ.ਪੀ. (ਦਿਹਾਤੀ) ਮੁਖਵਿੰਦਰ ਸਿੰਘ ਭੁੱਲਰ, ਜੋ ਕਿ ਖੁਦ ਮੰਡਾਲਾ ਛੰਨਾਂ ਵਿਖੇ ਪਏ ਪਾੜ ਵਾਲੀ ਥਾਂ ’ਤੇ ਸਾਰੇ ਕਾਰਜਾਂ ਦੀ ਨਜ਼ਰਸਾਨੀ ਕਰ ਰਹੇ ਹਨ, ਨੇ ਦੱਸਿਆ ਕਿ ਲੋਹੀਆਂ ਦੇ ਅਧੀਨ ਆਉਂਦੇ ਪਿੰਡਾਂ ਵਿਚ ਲੋਕਾਂ ਦੀ ਸਹੂਲਤ ਲਈ ਦਿਹਾਤੀ ਪੁਲਿਸ ਵਲੋਂ ਮੰਡਾਲਾ ਛੰਨਾਂ ਵਿਖੇ ਰਾਹਤ ਕੈਂਪ ਵੀ ਸਥਾਪਿਤ ਕੀਤਾ ਗਿਆ ਹੈ ਤਾਂ ਜੋ ਹਰ ਸੰਭਵ ਮਦਦ ਨੂੰ ਘੱਟੋ-ਘੱਟ ਸਮੇਂ ਵਿਚ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਵਲੋਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਅਨਾਊਂਸਮੈਂਟ ਰਾਹੀਂ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਰਹਿਣ ਦੀ ਤਾਕੀਦ ਵੀ ਕੀਤੀ ਜਾ ਰਹੀ ਹੈ ਅਤੇ ਇਹ ਵੀ ਸੂਚਿਤ ਕੀਤਾ ਜਾ ਰਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਮਦਦ ਲਈ ਪੁਲਿਸ ਟੀਮਾਂ ਨਾਲ ਸੰਪਰਕ ਕੀਤਾ ਜਾਵੇ। ਐਸ.ਐਸ.ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਐਸ.ਪੀ. ਮਨਪ੍ਰੀਤ ਸਿੰਘ ਢਿੱਲੋਂ, ਡੀ.ਐਸ.ਪੀ. ਸ਼ਾਹਕੋਟ ਹਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਸਬੰਧਤ ਥਾਣਾ ਮੁਖੀਆਂ ਸਮੇਤ 300 ਤੋਂ ਵੱਧ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਹਨ ਤਾਂ ਜੋ ਲੋਕਾਂ ਦੀ ਸਹੂਲਤ ਦੇ ਨਾਲ-ਨਾਲ ਦਰਪੇਸ਼ ਮੁਸ਼ਕਿਲਾਂ ਨੂੰ ਫੌਰੀ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਦਿਨ ਸਮੇਂ ਲਗਾਤਾਰ ਕਿਸ਼ਤੀਆਂ ਰਾਹੀਂ ਲੋਕਾਂ ਤੱਕ ਖਾਣ-ਪੀਣ ਵਾਲੇ ਪਦਾਰਥ, ਲੋੜ ਅਨੁਸਾਰ ਦਵਾਈਆਂ, ਜੈਨਰੇਟਰ ਲਈ ਡੀਜ਼ਲ ਆਦਿ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 100 ਦੇ ਕਰੀਬ ਪਰਿਵਾਰ ਪਾਣੀ ਵਿਚ ਘਿਰੇ ਘਰਾਂ ਦੀਆਂ ਛੱਤਾਂ ’ਤੇ ਡੇਰੇ ਲਾਈ ਬੈਠੇ ਹਨ, ਜਿਨਾਂ ਨੂੰ ਹਰ ਸੰਭਵ ਮਦਦ ਲਈ ਪੰਜਾਬ ਪੁਲਿਸ ਵਲੋਂ ਉਪਰਾਲੇ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਟੋਲ ਫਰੀ ਨੰਬਰ 112 ’ਤੇ ਵੀ ਪੰਜਾਬ ਪੁਲਿਸ ਦੀ ਮਦਦ ਹਾਸਿਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਵੀ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਟੀਮਾਂ ਤਿਆਰ-ਬਰ-ਤਿਆਰ ਰਹਿੰਦੀਆ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਲੋਕ ਪਾਣੀ ਵਿਚ ਘਿਰੇ ਘਰਾਂ ਤੋਂ ਸੁਰੱਖਿਅਤ ਥਾਵਾਂ ’ਤੇ ਆਉਣਾ ਚਾਹੁੰਦੇ ਹਨ, ਉਨ੍ਹਾਂ ਨੂੰ ਪੰਜਾਬ ਪੁਲਿਸ, ਐਨ.ਡੀ.ਆਰ.ਐਫ. , ਐਸ. ਡੀ. ਆਰ.ਐਫ. ਆਦਿ ਦੀਆਂ ਟੀਮਾਂ ਸੁਰੱਖਿਅਤ ਥਾਵਾਂ ’ਤੇ ਲਿਆ ਰਹੀਆਂ ਹਨ। ਕੈਪਸ਼ਨ: ਐਸ.ਐਸ.ਪੀ. ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਬੁੱਧਵਾਰ ਨੂੰ ਪਿੰਡ ਮੰਡਾਲਾ ਛੰਨਾਂ ਵਿਖੇ ਵੱਖ-ਵੱਖ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ।

pbpunjab additional image

Relief-And-Rescue-Work-By-Punjab-Police-Continues-On-War-Footing-Ssp



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB