*180 ਈ.ਟੀ.ਟੀ. ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਲਈ ਵਿੱਤ ਅ" />

bhagwant-mann-govt-accelerates-resolution-process-for-180-ett-adhyapak-association

ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਦੀ ਪ੍ਰਕਿਰਿਆ ਤੇਜ਼

Feb13,2026 | Narinder Kumar | Chandigarh

*180 ਈ.ਟੀ.ਟੀ. ਅਧਿਆਪਕਾਂ ਦੀਆਂ ਮੰਗਾਂ ਦੇ ਹੱਲ ਲਈ ਵਿੱਤ ਅਤੇ ਸਿੱਖਿਆ ਵਿਭਾਗਾਂ ਦੀ ਹੰਗਾਮੀ ਸਾਂਝੀ ਮੀਟਿੰਗ ਦੇ ਹੁਕਮ: ਹਰਪਾਲ ਸਿੰਘ ਚੀਮਾ*
*ਭਗਵੰਤ ਮਾਨ ਸਰਕਾਰ 180 ਈ.ਟੀ.ਟੀ. ਅਧਿਆਪਕ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ*
*ਕਾਨੂੰਨੀ ਅਤੇ ਵਿੱਤੀ ਪੱਖਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਜਾਵੇਗਾ 180 ਈ.ਟੀ.ਟੀ. ਅਧਿਆਪਕਾਂ ਦੇ ਮਸਲਿਆਂ 'ਤੇ ਫੈਸਲਾ: ਹਰਪਾਲ ਸਿੰਘ ਚੀਮਾ*
*ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਸੁਖਾਵੇਂ ਹੱਲ ਲਈ ਅੰਤਰ-ਵਿਭਾਗੀ ਤਾਲਮੇਲ ਅਹਿਮ: ਹਰਪਾਲ ਸਿੰਘ ਚੀਮਾ*
*ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ: ਹਰਪਾਲ ਸਿੰਘ ਚੀਮਾ*

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ ਮਸਲਿਆਂ ਦੇ ਹੱਲ ਲਈ ਇੱਕ ਹੰਗਾਮੀ ਸਾਂਝੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਦੁਹਰਾਇਆ ਕਿ ਭਗਵੰਤ ਮਾਨ ਸਰਕਾਰ ਆਪਣੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ ਹੈ। ਇਹ ਨਿਰਦੇਸ਼ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇੱਕ ਵਿਸਤ੍ਰਿਤ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ, ਜਿੱਥੇ ਯੂਨੀਅਨ ਦੇ ਨੁਮਾਇੰਦਿਆਂ ਨੇ ਆਪਣਾ ਪੱਖ ਪੂਰੇ ਵੇਰਵੇ ਸਹਿਤ ਪੇਸ਼ ਕੀਤਾ।
ਯੂਨੀਅਨ ਦੇ ਵਫ਼ਦ ਦੀਆਂ ਗੱਲਾਂ ਨੂੰ ਬੜੇ ਧੀਰਜ ਅਤੇ ਧਿਆਨ ਨਾਲ ਸੁਣਨ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਵੱਲੋਂ ਉਠਾਏ ਗਏ ਮਸਲੇ ਗੰਭੀਰ ਅਤੇ ਸਮਾਂਬੱਧ ਵਿਚਾਰ ਦੇ ਹੱਕਦਾਰ ਹਨ। ਮੈਂ ਵਿੱਤ ਅਤੇ ਸਿੱਖਿਆ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਇੱਕ ਹੰਗਾਮੀ ਸਾਂਝੀ ਮੀਟਿੰਗ ਕਰਨ ਤਾਂ ਜੋ ਸਾਰੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਨਿਪਟਾਇਆ ਜਾ ਸਕੇ।”
ਪੰਜਾਬ ਦੇ ਵਿੱਤ ਮੰਤਰੀ ਨੇ ਕਿਹਾ, “ਅੱਜ ਦੀ ਮੀਟਿੰਗ ਦੌਰਾਨ ਅਧਿਆਪਕਾਂ ਨੂੰ ਉਨ੍ਹਾਂ ਨੂੰ ਦਰਪੇਸ਼ ਪ੍ਰਸ਼ਾਸਨਿਕ ਅਤੇ ਪੇਸ਼ੇਵਰ ਰੁਕਾਵਟਾਂ ਬਾਰੇ ਦੱਸਣ ਦਾ ਪੂਰਾ ਮੌਕਾ ਦਿੱਤਾ ਗਿਆ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦੀਆਂ ਮੰਗਾਂ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਜਿਸ ਵਿੱਚ ਕਾਨੂੰਨੀ ਅਤੇ ਵਿੱਤੀ ਪ੍ਰਭਾਵ ਵੀ ਸ਼ਾਮਲ ਹਨ, ਤਾਂ ਜੋ ਅੰਤਿਮ ਫੈਸਲਾ ਕਾਨੂੰਨੀ ਤੌਰ 'ਤੇ ਸਹੀ ਅਤੇ ਵਿੱਤੀ ਤੌਰ 'ਤੇ ਵਿਵਹਾਰਕ ਹੋਵੇ।”
ਇਸ ਮੀਟਿੰਗ ਵਿੱਚ ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਸ਼ੌਕਤ ਅਹਿਮਦ ਪਰੈ, ਐਡੀਸ਼ਨਲ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ, ਵਿਸ਼ੇਸ਼ ਸਕੱਤਰ (ਪਰਸੋਨਲ) ਉਪਕਾਰ ਸਿੰਘ ਅਤੇ ਸਿੱਖਿਆ ਵਿਭਾਗ ਦੇ ਸੰਯੁਕਤ ਸਕੱਤਰ ਹਰਪ੍ਰੀਤ ਸਿੰਘ ਸਮੇਤ ਪ੍ਰਮੁੱਖ ਸਰਕਾਰੀ ਅਧਿਕਾਰੀਆਂ ਨੇ ਵਿਸਥਾਰ ਵਿੱਚ ਚਰਚਾ ਕੀਤੀ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਐਡਵੋਕੇਟ ਜਨਰਲ ਦਫ਼ਤਰ ਅਤੇ ਸੀਨੀਅਰ ਵਿੱਤ ਅਧਿਕਾਰੀਆਂ ਦੀ ਮੁਹਾਰਤ ਸਦਕਾ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਐਸੋਸੀਏਸ਼ਨ ਦੇ ਮਸਲੇ ਦਾ ਸੁਚੱਜਾ, ਪਾਰਦਰਸ਼ੀ ਅਤੇ ਸਥਿਰ ਹੱਲ ਕੱਢਿਆ ਜਾ ਸਕੇ।
ਇਸ ਸਬੰਧੀ ਪ੍ਰਕਿਰਿਆ ਨੂੰ ਤੇਜ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਤੌਰ 'ਤੇ ਸਿੱਖਿਆ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਤੁਰੰਤ ਕੇਸ ਨਾਲ ਸਬੰਧਤ ਸਾਰੇ ਵੇਰਵੇ ਵਿੱਤ ਵਿਭਾਗ ਨਾਲ ਸਾਂਝੇ ਕਰਨ। ਉਨ੍ਹਾਂ ਕਿਹਾ, “ਇਹ ਅੰਤਰ-ਵਿਭਾਗੀ ਤਾਲਮੇਲ ਇੱਕ ਸੁਖਾਵੇਂ ਅਤੇ ਕਾਨੂੰਨੀ ਫੈਸਲੇ ਤੱਕ ਪਹੁੰਚਣ ਲਈ ਅੰਤਿਮ ਅਤੇ ਅਹਿਮ ਕਦਮ ਹੈ। ਸਾਡੇ ਅਧਿਆਪਕਾਂ ਦੇ ਮਸਲਿਆਂ ਨੂੰ ਹੱਲ ਕਰਨ ਵਿੱਚ ਕੋਈ ਵੀ ਪ੍ਰਸ਼ਾਸਨਿਕ ਅੜਚਨ ਨਹੀਂ ਹੋਣੀ ਚਾਹੀਦੀ।”
ਸਰਕਾਰ ਦੇ ਪੱਖ ਨੂੰ ਮੁੜ ਦੁਹਰਾਉਂਦੇ ਹੋਏ ਉਨ੍ਹਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਸਾਰੂ ਗੱਲਬਾਤ ਅਤੇ ਕਾਨੂੰਨੀ ਹੱਲ ਹਮੇਸ਼ਾ ਸਾਡੀ ਪਹੁੰਚ ਰਹੇਗੀ।”
ਮੀਟਿੰਗ ਦੌਰਾਨ 180 ਈ.ਟੀ.ਟੀ. ਅਧਿਆਪਕ ਯੂਨੀਅਨ ਦੀ ਨੁਮਾਇੰਦਗੀ ਐਸੋਸੀਏਸ਼ਨ ਦੇ ਪ੍ਰਧਾਨ ਕਮਲ ਠਾਕੁਰ ਦੇ ਨਾਲ ਸੋਹਣ ਸਿੰਘ, ਗੁਰਮੁਖ ਸਿੰਘ ਅਤੇ ਗੌਰਵ ਕਾਂਤ ਨੇ ਕੀਤੀ।

bhagwant-mann-govt-accelerates-resolution-process-for-180-ett-adhyapak-association



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB