ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਲੋਕਾਂ ਨੂੰ ਸਿਹਤ ਕਾਰਡ " />

chief-minister-s-health-scheme-a-big-step-towards-health-security-for-the-people-karamjit-kaur

ਮੁੱਖ ਮੰਤਰੀ ਸਿਹਤ ਯੋਜਨਾ: ਲੋਕਾਂ ਲਈ ਸਿਹਤ ਸੁਰੱਖਿਆ ਦਾ ਵੱਡਾ ਕਦਮ: ਕਰਮਜੀਤ ਕੌਰ

Feb15,2026 | Narinder Kumar | Hoshiarpur

-ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਨੇ ਲੋਕਾਂ ਨੂੰ ਸਿਹਤ ਕਾਰਡ ਬਣਵਾਉਣ ਲਈ ਨੇੜਲੇ ਕੈਂਪਾਂ'ਚ ਪਹੁੰਚ ਕਰਨ ਦੀ ਕੀਤੀ ਅਪੀਲ
-ਕਿਹਾ,ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ'343ਕੈਂਪਾਂ ਰਾਹੀਂ ਬਣਾਏ ਜਾ ਰਹੇ ਹਨ ਸਿਹਤ ਕਾਰਡ


ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਨਾ ਸਿਰਫ਼ ਦੇਸ਼ ਵਿੱਚ ਸਗੋਂ ਦੁਨੀਆ ਵਿੱਚ ਸਭ ਤੋਂ ਵੱਡੀ ਸਿਹਤ ਸੁਰੱਖਿਆ ਪਹਿਲਕਦਮੀ ਹੈ,ਜੋ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਜ਼ਿਲ੍ਹੇ ਵਿੱਚ343ਵਿਸ਼ੇਸ਼ ਸਿਹਤ ਕਾਰਡ ਬਣਾਉਣ ਵਾਲੇ ਕੈਂਪ ਲਗਾਏ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ।
ਉਨ੍ਹਾਂ ਕਿਹਾ ਕਿ ਇਹ ਯੋਜਨਾ22ਜਨਵਰੀ ਤੋਂ ਪੰਜਾਬ ਭਰ ਵਿੱਚ ਲਾਗੂ ਕੀਤੀ ਗਈ ਹੈ ਅਤੇ ਲਗਭਗ65ਲੱਖ ਪਰਿਵਾਰਾਂ ਨੂੰ ਕਵਰ ਕਰ ਰਹੀ ਹੈ। ਇਸ ਨਾਲ ਲਗਭਗ3ਕਰੋੜ ਲੋਕਾਂ ਨੂੰ10ਲੱਖ ਤੱਕ ਦਾ ਕੈਸ਼ਲੈਸ ਅਤੇ ਮੁਫ਼ਤ ਇਲਾਜ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਲਗਭਗ900ਸਰਕਾਰੀ ਅਤੇ ਨਿੱਜੀ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਅਤੇ2,356ਕਿਸਮਾਂ ਦੇ ਇਲਾਜ ਪੈਕੇਜ ਸ਼ਾਮਲ ਹਨ।
ਕਰਮਜੀਤ ਕੌਰ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਪਹਿਲਾਂ ਸਿਹਤ ਕਾਰਡ ਪ੍ਰਾਪਤ ਕਰਨ ਲਈ ਇੱਕ ਅਪਾਇੰਟਮੈਂਟ ਸਲਿੱਪ ਦਿੱਤੀ ਜਾਂਦੀ ਹੈ,ਜਿਸ ਤੋਂ ਬਾਅਦ ਉਨ੍ਹਾਂ ਨੂੰ ਰਜਿਸਟਰ ਕੀਤਾ ਜਾਂਦਾ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ18ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਆਧਾਰ ਕਾਰਡ ਅਤੇ ਵੋਟਰ ਆਈ.ਡੀ ਕਾਰਡ ਜ਼ਰੂਰੀ ਹੈ,ਜਦੋਂ ਕਿ18ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਜਨਮ ਸਰਟੀਫਿਕੇਟ ਅਤੇ ਆਧਾਰ ਕਾਰਡ ਜ਼ਰੂਰੀ ਹੈ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਕਾਰਡ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਸਿਹਤ ਕਾਰਡ ਕੈਂਪਾਂ ਵਿੱਚ ਜਾਣ ਤਾਂ ਜੋ ਲੋੜ ਪੈਣ'ਤੇ ਉਹ10ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਾਪਤ ਕਰ ਸਕਣ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਹਰ ਪਰਿਵਾਰ ਨੂੰ ਬਿਹਤਰ ਸਿਹਤ ਸੁਰੱਖਿਆ ਪ੍ਰਦਾਨ ਕਰਨਾ ਅਤੇ ਵਿੱਤੀ ਬੋਝ ਤੋਂ ਰਾਹਤ ਦੇਣਾ ਹੈ।

chief-minister-s-health-scheme-a-big-step-towards-health-security-for-the-people-karamjit-kaur



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB