ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਬਲਾਕ ਵਿਕਾਸ ਅਤੇ" />

rti-commission-issues-warrant-against-pio-cum-block-development-and-panchayat-officer-abohar-

ਆਰ.ਟੀ.ਆਈ. ਕਮਿਸ਼ਨ ਵੱਲੋਂ ਪੀ.ਆਈ.ਓ.-ਕਮ-ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਬੋਹਰ ਖਿਲਾਫ਼ ਵਾਰੰਟ ਜਾਰੀ

Feb18,2026 | Narinder Kumar | Chandigarh

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਬਲਾਕ ਅਬੋਹਰ ਜ਼ਿਲ੍ਹਾ ਫ਼ਾਜ਼ਿਲਕਾ ਖਿਲਾਫ਼ ਵਾਰੰਟ ਜਾਰੀ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕਮਿਸ਼ਨਰ ਹਰਪ੍ਰੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਕਮ ਸਿੰਘ ਸਪੁੱਤਰ ਅਮਰ ਸਿੰਘ ਵਾਸੀ ਪਿੰਡ ਰਾਮਗੜ੍ਹ ਤਹਿਸੀਲ ਅਬੋਹਰ ਵੱਲੋਂ ਦਾਇਰ ਕੇਸ ਨੰ. 6508 ਆਫ 2023 ਵਿੱਚ ਅੰਤਰਪ੍ਰੀਤ ਸਿੰਘ ਦੇ ਪੀ.ਆਈ.ਓ. ਕਮ- ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਅਬੋਹਰ ਜ਼ਿਲ੍ਹਾ ਫ਼ਾਜ਼ਿਲਕਾ 19 ਮਾਰਚ, 2026 ਨੂੰ ਕਮਿਸ਼ਨ ਵਿਖੇ ਪੇਸ਼ ਹੋਣ ਦੇ ਵਾਰੰਟ ਜਾਰੀ ਕੀਤੇ ਹਨ।
ਸ. ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਅੰਤਰਪ੍ਰੀਤ ਸਿੰਘ ਹੁਣ ਤੱਕ ਹੋਇਆਂ 5 ਸੁਣਵਾਈਆਂ ਮੌਕੇ ਕਮਿਸ਼ਨ ਦੀਆਂ ਹਦਾਇਤਾਂ ਦੇ ਬਾਵਜੂਦ ਗੈਰ ਹਾਜ਼ਰ ਰਿਹਾ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਅੰਤਰਪ੍ਰੀਤ ਸਿੰਘ ਦੀ ਤਨਖ਼ਾਹ ਵੀ ਅਟੈਚ ਕਰਨ ਸਬੰਧੀ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਇਸ ਮਾਮਲੇ ਵਿੱਚ ਕਮਿਸ਼ਨ ਵੱਲੋਂ ਆਰ.ਟੀ.ਐਕਟ 2005 ਦੀ ਧਾਰਾ 18 (3) (ਏ) ਅਧੀਨ ਐਸ.ਐਸ.ਪੀ. ਫ਼ਾਜ਼ਿਲਕਾ ਨੂੰ ਹੁਕਮ ਜਾਰੀ ਕੀਤਾ ਗਿਆ ਹੈ ਕਿ ਉਹ ਅੰਤਰਪ੍ਰੀਤ ਸਿੰਘ ਦੇ ਪੀ.ਆਈ.ਓ. ਕਮ- ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ, ਅਬੋਹਰ ਨੂੰ ਇਨ੍ਹਾਂ ਵਾਰੰਟ ਦੀ ਕਾਪੀ ਤਾਮੀਲ ਕਰਵਾਉਣ ਅਤੇ ਕੇਸ ਦੀ ਅਗਲੀ ਤਾਰੀਕ 19 ਮਾਰਚ, 2026 ਨੂੰ ਕਮਿਸ਼ਨ ਅੱਗੇ ਪੇਸ਼ ਹੋਣ ਦੀ ਹਦਾਇਤ ਜਾਰੀ ਕਰਨ।

rti-commission-issues-warrant-against-pio-cum-block-development-and-panchayat-officer-abohar-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB