ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਫਤਾਵਾਰੀ ਟੀਚੇ ਮਿੱਥਣ, ਗੁਣਵ" />

pwd-minister-reviews-ongoing-road-projects-orders-completion-before-rainy-season

ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Feb18,2026 | Narinder Kumar | Chandigarh

ਹਰਭਜਨ ਸਿੰਘ ਈ.ਟੀ.ਓ. ਵੱਲੋਂ ਹਫਤਾਵਾਰੀ ਟੀਚੇ ਮਿੱਥਣ, ਗੁਣਵੱਤਾ ਲਈ ਨਿਗਰਾਨੀ ਤੇਜ਼ ਕਰਨ ਅਤੇ ਸਮੇਂ ਸਿਰ ਬਿੱਲ ਜਮ੍ਹਾਂ ਕਰਵਾਉਣ ਦੇ ਹੁਕਮ


ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਹੋਈ ਉੱਚ-ਪੱਧਰੀ ਮੀਟਿੰਗ ਦੌਰਾਨ ਸੂਬੇ ਭਰ ਵਿੱਚ ਚੱਲ ਰਹੇ ਸੜਕੀ ਬੁਨਿਆਦੀ ਢਾਂਚੇ ਨਾਲ ਸਬੰਧਤ ਕੰਮਾਂ ਦੀ ਵਿਆਪਕ ਸਮੀਖਿਆ ਕੀਤੀ।
ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਕੰਮਾਂ ਨੂੰ ਸਮੇਂ ਸਿਰ ਨੇਪਰੇ ਚਾੜਨ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਬਿਟੂਮਿਨ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਹਫਤਾਵਾਰੀ ਟੀਚੇ ਮਿੱਥਣ ਅਤੇ ਉਨ੍ਹਾਂ ਨੂੰ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।
ਹਰਭਜਨ ਸਿੰਘ ਈ. ਟੀ. ਓ. ਨੇ ਇਨ੍ਹਾਂ ਹਫਤਾਵਾਰੀ ਟੀਚਿਆਂ ਦੀ ਰੋਜ਼ਾਨਾ ਸਬੰਧਤ ਮੁੱਖ ਇੰਜੀਨੀਅਰਾਂ ਵੱਲੋਂ ਨਿਗਰਾਨੀ ਕਰਨ ਅਤੇ ਜਵਾਬਦੇਹੀ ਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਸਮੇਂ-ਸਮੇਂ 'ਤੇ ਸਮੀਖਿਆ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਟਿਕਾਊ ਅਤੇ ਉੱਚ-ਗੁਣਵੱਤਾ ਵਾਲਾ ਸੜਕੀ ਢਾਂਚਾ ਪ੍ਰਦਾਨ ਕੀਤਾ ਜਾਣਾ ਚਾਹੀਦਾ ਹੈ।
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਯਾਤਰੀਆਂ ਨੂੰ ਬਿਹਤਰ ਅਤੇ ਵਿਸ਼ਵ ਪੱਧਰੀ ਸੜਕੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੂਬੇ ਦੇ ਸੜਕੀ ਨੈੱਟਵਰਕ ਨੂੰ ਮਜ਼ਬੂਤ ਅਤੇ ਆਧੁਨਿਕ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਬਿਹਤਰ ਸੜਕੀ ਸੰਪਰਕ ਨਾਲ ਆਰਥਿਕ ਅਤੇ ਖੇਤਰੀ ਵਿਕਾਸ ਵਿੱਚ ਤੇਜ਼ੀ ਆਵੇਗੀ ਅਤੇ ਸੁਰੱਖਿਅਤ ਅਤੇ ਨਿਰਵਿਘਨ ਯਾਤਰਾ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ ਸੀਮਾ ਅੰਦਰ ਵਿੱਤੀ ਅਤੇ ਹੋਰਨਾਂ ਨਿਰਧਾਰਤ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਹਰ ਸੰਭਵ ਯਤਨ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਸੜਕ ਨਿਰਮਾਣ ਕਾਰਜਾਂ ਨੂੰ ਪੂਰਾ ਕਰਨ ਵਿੱਚ ਕੁਤਾਹੀ ਵਰਤਣ ਵਾਲੇ ਅਧਿਕਾਰੀ ਜਾਂ ਠੇਕੇਦਾਰ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਦੌਰਾਨ ਕੈਬਨਿਟ ਮੰਤਰੀ ਨੇ ਪੇਵਿੰਗ ਸਬੰਧੀ ਕੰਮਾਂ ਨੂੰ ਤਰੁੰਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਕਿਉਂਕਿ ਇਸ ਸਮੇਂ ਪ੍ਰੀ-ਮਿਕਸ ਅਤੇ ਕਾਰਪੇਟਿੰਗ ਦੇ ਕੰਮਾਂ ਲਈ ਵਾਤਾਵਰਨ ਅਨੁਕੂਲ ਹੈ। ਉਨ੍ਹਾਂ ਕਿਹਾ ਕਿ ਨਿਰਧਾਰਤ ਇੰਜੀਨੀਅਰਿੰਗ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਕਾਰਜਸ਼ੀਲਤਾ ਵਿੱਚ ਪਾਰਦਰਸ਼ਤਾ ਬਰਕਰਾਰ ਰੱਖਣ ਲਈ ਅਚਨਚੇਤ ਨਿਰੀਖਣ ਕੀਤੇ ਜਾਣਗੇ।
ਮਿਆਰੀ ਬੁਨਿਆਦੀ ਢਾਂਚੇ ਪ੍ਰਤੀ ਆਪਣੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਰਾਜ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਸੜਕੀ ਨਿਰਮਾਣ ਕਾਰਜਾਂ ਦਾ ਨਿੱਜੀ ਤੌਰ 'ਤੇ ਨਿਰੀਖਣ ਕਰਨਗੇ ਤਾਂ ਜੋ ਪਾਰਦਰਸ਼ਤਾ, ਜਵਾਬਦੇਹੀ ਅਤੇ ਪ੍ਰੋਜੈਕਟਾਂ ਦਾ ਸਮੇਂ ਸਿਰ ਮੁਕੰਮਲ ਹੋਣਾ ਯਕੀਨੀ ਬਣਾਇਆ ਜਾ ਸਕੇ।
ਵਿੱਤੀ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਅਤੇ ਬਿਲ੍ਹਾਂ ਦੇ ਜਲਦ ਨਿਪਟਾਰੇ ਲਈ ਉਨ੍ਹਾਂ ਨੇ ਸਾਰੇ ਠੇਕੇਦਾਰਾਂ ਦੇ ਬਿੱਲ ਨੂੰ ਸਮੇਂ ਸਿਰ ਜਮ੍ਹਾਂ ਕਰਵਾਏ ਜਾਣ ਦੇ ਨਿਰਦੇਸ਼ ਦਿੱਤੇ।
ਇਸ ਮੀਟਿੰਗ ਵਿੱਚ ਪ੍ਰਬੰਧਕੀ ਸਕੱਤਰ ਰਵੀ ਭਗਤ, ਇੰਜੀਨੀਅਰ-ਇਨ-ਚੀਫ਼ ਗਗਨਦੀਪ ਸਿੰਘ, ਚੀਫ ਇੰਜੀਨੀਅਰ ਅਨਿਲ ਗੁਪਤਾ ਅਤੇ ਲੋਕ ਨਿਰਮਾਣ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

pwd-minister-reviews-ongoing-road-projects-orders-completion-before-rainy-season



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB