ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਦੀ ਮਹੱਤਤ" />

on-eve-of-international-mother-language-day

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਦੀ ਪੂਰਵ ਸੰਧਿਆ ਮੌਕੇ

Feb20,2026 | Narinder Kumar | Chandigarh

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦਾ ਸਾਹਿਤਕ ਬਰੋਸ਼ਰ ਜਾਰੀ
ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਤੇ ਰਾਜ ਸੂਚਨਾ ਕਮਿਸ਼ਨਰਾਂ ਨੇ ਕੀਤਾ ਜਾਰੀ
ਸਾਨੂੰ ਸਾਡੀਆਂ ਜੜ੍ਹਾਂ ਨਾਲ ਜੋੜਦੀ ਹੈ ਮਾਤ ਭਾਸ਼ਾ ,ਜੋ ਸਾਡੀ ਸੱਭਿਆਚਾਰਕ ਵਿਰਾਸਤ ਦਾ ਅਨਿੱਖੜਵਾਂ ਅੰਗ: ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ


ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ- 2026, ਜੋ ਹਰ ਸਾਲ 21 ਫਰਵਰੀ ਨੂੰ ਮਨਾਇਆ ਜਾਂਦਾ ਹੈ, ਦੀ ਮਹੱਤਤਾ ਨੂੰ ਮਾਨਤਾ ਦੇਣ ਅਤੇ ਮਾਂ ਬੋਲੀ ਪੰਜਾਬੀ ਨੂੰ ਹੋਰ ਪ੍ਰਫੁੱਲਿਤ ਕਰਨ ਲਈ ਅੱਜ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਵੱਲੋਂ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ, ਪੂਜਾ ਗੁਪਤਾ ਅਤੇ ਡੀ.ਕੇ. ਤਿਵਾੜੀ (ਆਈ.ਏ.ਐਸ.) ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ ਦੀ ਮੌਜੂਗੀ ਵਿੱਚ, ਅੱਜ ਇੱਥੇ ਜਾਰੀ ਕੀਤਾ ਗਿਆ।
ਇਹ ਸਾਹਿਤਕ ਬਰੋਸ਼ਰ ਰਾਜ ਸੂਚਨਾ ਕਮਿਸ਼ਨਰ, ਪੰਜਾਬ ਹਰਪ੍ਰੀਤ ਸੰਧੂ ਵੱਲੋਂ ਲਿਖਿਆ ਗਿਆ ਹੈ, ਜੋ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ-2026 ਦੇ ਥੀਮ ‘ਬਹੁ-ਭਾਸ਼ਾਈ ਸਿੱਖਿਆ ’ਤੇ ਨੌਜਵਾਨਾਂ ਦੀ ਆਵਾਜ਼’ ਨੂੰ ਉਜਾਗਰ ਕਰਦਿਆਂ ਸਮਾਜ ਦੇ ਵਿੱਚ ਮਾਂ ਬੋਲੀ ‘‘ਪੰਜਾਬੀ’’ ਨੂੰ ਮਾਨਤਾ ਦੇਣ ਅਤੇ ਸ਼ਾਨ ਬਹਾਲੀ ਦੀ ਲੋੜ ’ਤੇ ਜ਼ੋਰ ਦਿੰਦਾ ਹੈ।
ਪੰਜਾਬ ਸੂਚਨਾ ਕਮਿਸ਼ਨ ਹੈੱਡਕੁਆਰਟਰ ਵਿਖੇ ਕਰਵਾਏ ਸਮਾਗਮ ਦੌਰਾਨ ਪੰਜਾਬ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਪਿਕਟੋਰੀਅਲ (ਤਸਵੀਰਾਂ ਸਹਿਤ) ਬਰੋਸ਼ਰ ਨੈਲਸਨ ਮੰਡੇਲਾ ਵੱਲੋਂ ਕਹੇ ਗਏ ਮਿਗਨਾਤੀਸੀ ਸ਼ਬਦਾਂ,‘‘ ਜੇ ਤੁਸੀਂ ਕਿਸੇ ਸ਼ਖਸ ਨਾਲ ਉਸ ਭਾਸ਼ਾ ਵਿੱਚ ਗੱਲ ਕਰਦੇ ਹੋ ਜਿਸਨੂੰ ਉਹ ਸਮਝਦਾ ਹੈ ਤਾਂ ਉਹ ਲਫ਼ਜ਼ ਉਸਦੇ ਦਿਮਾਗ ਵਿੱਚ ਜਾਂਦੇ ਹਨ, ਪਰ ਜੇ ਤੁਸੀਂ ਉਸ ਨਾਲ ਉਸਦੀ ਮਾਂ ਬੋਲੀ ਵਿੱਚ ਗੱਲ ਕਰਦੇ ਹੋ ਤਾਂ ਉਹ ਉਸਦੇ ਦਿਲ ਤੱਕ ਪਹੁੰਚਦੀ ਹੈ।’’, ਤੋਂ ਪ੍ਰੇਰਿਤ ਹੋ ਕੇ ਤਿਆਰ ਕੀਤਾ ਹੈ ਤਾਂ ਜੋ ਮਾਂ ਬੋਲੀ ਪੰਜਾਬੀ ਦੀ ਸ਼ਾਨਾਮੱਤੀ ਵਿਰਾਸਤ ਨੂੰ ਹੋਰ ਪ੍ਰਫੁੱਲਿਤ ਕੀਤਾ ਜਾ ਸਕੇ।
ਰਾਜ ਸੂਚਨਾ ਕਮਿਸ਼ਨਰ ਪੰਜਾਬ ਨੇ ਅੱਗੇ ਕਿਹਾ ਕਿ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ-2026 ਦਾ ਉਦੇਸ਼ ਨਵੀਂ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜ ਕੇ ਮਾਤ ਭਾਸ਼ਾ ਨੂੰ ਅਪਣਾਉਣ, ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖਣ ਪ੍ਰਤੀ ਜਾਗਰੂਕ ਕਰਨਾ ਹੈ।
ਵਧੀਕ ਮੁੱਖ ਸਕੱਤਰ, ਸੁਸ਼ਾਸਨ ਅਤੇ ਸੂਚਨਾ ਤਕਨਾਲੋਜੀ, ਪੰਜਾਬ, ਡੀ.ਕੇ. ਤਿਵਾੜੀ ਨੇ ਹਰਪ੍ਰੀਤ ਸੰਧੂ ਵੱਲੋਂ ਤਿਆਰ ਕੀਤੇ ਸਾਹਿਤਕ ਬਰੋਸ਼ਰ ਦੀ ਸ਼ਲਾਘਾ ਕੀਤੀ ਅਤੇ ਇਸਨੂੰ ਪੰਜਾਬੀ ਭਾਸ਼ਾ ਦੇ ਪ੍ਰਚਾਰ ਲਈ ਸਾਰਥਕ ਕਾਰਜ ਦੱਸਿਆ।
ਇਸ ਦੌਰਾਨ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ, ਵਰਿੰਦਰਜੀਤ ਸਿੰਘ ਬਿਲਿੰਗ, ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਪੂਜਾ ਗੁਪਤਾ ਨੇ ਵੀ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਦੀ ਮਹੱਤਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਕਿਉਂਕਿ ਮਾਂ ਬੋਲੀ ਸਾਡੀ ਸੱਭਿਆਚਾਰਕ ਪਛਾਣ ਅਤੇ ਵਿਰਾਸਤ ਦੀ ਆਤਮਾ ਹੈ, ਜੋ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੋੜਦੀ ਹੈ ਅਤੇ ਸਾਡੇ ਇਤਿਹਾਸ ਅਤੇ ਰਹੁ-ਰੀਤਾਂ ਨੂੰ ਅਗਲੀਆਂ ਪੀੜ੍ਹੀਆਂ ਤੱਕ ਲਿਜਾਂਦੀ ਹੈ। ਰਾਜ ਸੂਚਨਾ ਕਮਿਸ਼ਨਰਾਂ ਨੇ ਕਿਹਾ ਕਿ ਆਪਣੀ ਮਾਤ ਭਾਸ਼ਾ ਨੂੰ ਸੰਭਾਲ ਕੇ ਅਤੇ ਉਤਸ਼ਾਹਿਤ ਕਰਕੇ, ਅਸੀਂ ਨਾ ਸਿਰਫ਼ ਆਪਣੀ ਵਿਰਾਸਤ ਦਾ ਸਨਮਾਨ ਕਰਦੇ ਹਾਂ ਸਗੋਂ ਮਨੁੱਖਤਾ ਦੀ ਵਿਭਿੰਨਤਾ ਅਤੇ ਏਕਤਾ ਵਿੱਚ ਵੀ ਯੋਗਦਾਨ ਪਾਉਂਦੇ ਹਾਂ।

on-eve-of-international-mother-language-day



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB