*ਨਵ-ਨਿਯੁਕਤ ਮੁਲਾਜ਼ਮਾਂ ਨੂੰ ਇਮਾਨਦਾਰੀ ਅਤੇ ਲੋਕ-ਸੇਵਾ ਭਾਵ" />

dr-baljit-kaur-hands-over-appointment-letters-to-8-newly-appointed-clerks-of-social-security-department

ਸਮਾਜਿਕ ਸੁਰੱਖਿਆ ਵਿਭਾਗ ਦੇ 8 ਨਵ-ਨਿਯੁਕਤ ਕਲਰਕਾਂ ਨੂੰ ਡਾ. ਬਲਜੀਤ ਕੌਰ ਵੱਲੋਂ ਨਿਯੁਕਤੀ ਪੱਤਰ ਸੌਂਪੇ

Feb20,2026 | Narinder Kumar | Chandigarh

*ਨਵ-ਨਿਯੁਕਤ ਮੁਲਾਜ਼ਮਾਂ ਨੂੰ ਇਮਾਨਦਾਰੀ ਅਤੇ ਲੋਕ-ਸੇਵਾ ਭਾਵਨਾ ਨਾਲ ਕੰਮ ਕਰਨ ਦੀ ਅਪੀਲ*

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰੀ ਕਮਰੇ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵਿੱਚ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਅਧਾਰਿਤ ਪ੍ਰਕਿਰਿਆ ਰਾਹੀਂ ਨਿਯੁਕਤ ਕੀਤੇ 8 ਨਵ-ਨਿਯੁਕਤ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਲੋਕ-ਹਿਤ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ।
ਮੰਤਰੀ ਨੇ ਕਿਹਾ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਬਜ਼ੁਰਗਾਂ, ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਅਹਿਮ ਸੇਵਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਹਰ ਕਰਮਚਾਰੀ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਰਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਕਰਮਚਾਰੀਆਂ ਦਾ ਸਮਰਪਣ ਭਾਵ ਨਾਲ ਕੰਮ ਕਰਨਾ ਬਹੁਤ ਜ਼ਰੂਰੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਮੈਰਿਟ ਅਧਾਰਿਤ ਢੰਗ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਪ੍ਰਾਥਮਿਕਤਾ ਯੁਵਾ ਵਰਗ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਤਮ-ਨਿਰਭਰ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ ਕਰੀਬ 64,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹਈਆ ਕਰਵਾਈਆਂ ਜਾ ਚੁੱਕੀਆਂ ਹਨ, ਜੋ ਯੁਵਾ ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਉਪਲਬਧੀ ਹੈ।
ਉਨ੍ਹਾਂ ਕਿਹਾ ਕਿ ਮੁਲਾਜ਼ਮ ਕਿਸੇ ਵੀ ਵਿਭਾਗ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਉਨ੍ਹਾਂ ਵੱਲੋਂ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਕੀਤਾ ਕੰਮ ਹੀ ਸਰਕਾਰੀ ਨੀਤੀਆਂ ਅਤੇ ਯੋਜਨਾਵਾਂ ਨੂੰ ਲੋਕਾਂ ਤੱਕ ਸਫਲਤਾਪੂਰਕ ਪਹੁੰਚਾਉਂਦਾ ਹੈ। ਇਸ ਲਈ ਹਰ ਕਰਮਚਾਰੀ ਦਾ ਯੋਗਦਾਨ ਰਾਜ ਦੇ ਸਮੁੱਚੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਾਰਦਰਸ਼ੀ, ਲੋਕ-ਹਿਤੈਸ਼ੀ ਅਤੇ ਯੁਵਾ-ਕੇਂਦਰਿਤ ਨੀਤੀਆਂ ਰਾਹੀਂ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਸਿਰਜਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਨਾਲ ਇੱਕ ਪਾਸੇ ਪਰਿਵਾਰਾਂ ਨੂੰ ਆਰਥਿਕ ਸਹਾਰਾ ਮਿਲ ਰਿਹਾ ਹੈ ਅਤੇ ਦੂਜੇ ਪਾਸੇ ਸਰਕਾਰੀ ਵਿਭਾਗਾਂ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋ ਰਹੀ ਹੈ।
ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

dr-baljit-kaur-hands-over-appointment-letters-to-8-newly-appointed-clerks-of-social-security-department



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB