ਇਸ ਸਕੀਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ "ਲੋਕ ਭਲਾਈ ਸਕੀਮਾਂ ਲਈ ਸਰੋਤ ਜੁਟਾਉਣਾ ਚੰਗੀ ਤਰ੍ਹਾਂ ਜਾਣਦੀ ਹੈ, ਜੋ ਪੂਰੀ "ਇਮਾਨਦਾਰੀ ਅਤੇ ਦੂਰਅੰਦੇਸ਼ੀ ਨਾਲ ਚਲਦੀ ਹੈ। ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਹਰ ਬੱਚੇ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਉਣਾ ਸਿਰਫ਼ ਇੱਕ ਵਾਅਦਾ ਨਹੀਂ ਸਗੋਂ ਸਾਡਾ ਨੈਤਿਕ ਫਰਜ਼ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਲੋਕ-ਪੱਖੀ ਬਜਟ ਵਿੱਚ ਵੀ ਸਮਾਜ ਦੇ ਹਰ ਵਰਗ ਦੇ ਹਿੱਤਾਂ ਦਾ ਖਿਆਲ ਰੱਖਦਿਆਂ ਲੋਕ ਭਲਾਈ ਉਪਰਾਲਿਆਂ ਦਾ ਦਾਇਰਾ ਹੋਰ ਵਿਸ਼ਾਲ ਕੀਤਾ ਜਾਵੇਗਾ।
ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਦੇ ਹਰ ਪਰਿਵਾਰ ਲਈ ਖੁਰਾਕ ਤੇ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਦੇਸ਼ ਨੂੰ ਅੰਨ ਉਤਪਾਦਨ ਵਿੱਚ ਆਤਮਨਿਰਭਰ ਬਣਾਉਣ ਵਿੱਚ ਪੰਜਾਬ ਦੇ ਸ਼ਾਨਦਾਰ ਯੋਗਦਾਨ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਮਿਹਨਤੀ ਅਤੇ ਸਿਰੜੀ ਕਿਸਾਨਾਂ ਨੇ ਇਹ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਕਿ ਦੇਸ਼ ਵਿੱਚ ਕੋਈ ਵੀ ਭੁੱਖਾ ਨਾ ਸੌਂਵੇ। ਉਨ੍ਹਾਂ ਕਿਹਾ ਕਿ ਸਾਡੇ ਸੂਬੇ ਨੇ ਦੇਸ਼ ਦਾ ਢਿੱਡ ਭਰਨ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਪੰਜਾਬ ਅੰਦਰ ਅਜੇ ਵੀ ਕੁਝ ਪਰਿਵਾਰ ਅਜਿਹੇ ਹਨ, ਜੋ ਆਪਣੀ ਰੋਜ਼ਾਨਾ ਦੇ ਰੋਜ਼ੀ-ਰੋਟੀ ਲਈ ਨਿੱਤ ਸੰਘਰਸ਼ ਕਰਦੇ ਹਨ, ਜਿਨ੍ਹਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਨੇ 'ਮੇਰੀ ਰਸੋਈ ਯੋਜਨਾ' ਸ਼ੁਰੂ ਕੀਤੀ ਹੈ।"
ਇਸ ਯੋਜਨਾ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਯੋਜਨਾ ਤਹਿਤ ਸੂਬਾ ਸਰਕਾਰ 40 ਲੱਖ ਪਰਿਵਾਰਾਂ ਨੂੰ ਫੂਡ ਕਿੱਟਾਂ ਪ੍ਰਦਾਨ ਕਰੇਗੀ। ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ। ਇਹ ਫੂਡ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਯੋਗ ਲਾਭਪਾਤਰੀਆਂ ਨੂੰ ਪਹਿਲਾਂ ਵੰਡੀ ਜਾ ਰਹੀ ਕਣਕ ਤੋਂ ਵੱਖਰੇ ਤੌਰ ‘ਤੇ ਪ੍ਰਦਾਨ ਕੀਤੀਆਂ ਜਾਣਗੀਆਂ।
ਉਨ੍ਹਾਂ ਅੱਗੇ ਦੱਸਿਆ ਕਿ ਮਾਰਕਫੈੱਡ ਇਸ ਪਹਿਲਕਦਮੀ ਲਈ ਨੋਡਲ ਏਜੰਸੀ ਵਜੋਂ ਕੰਮ ਕਰੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਰਕਫੈੱਡ ਇਨ੍ਹਾਂ ਕਿੱਟਾਂ ਦੀ ਵੰਡ ਲਈ ਨੋਡਲ ਏਜੰਸੀ ਹੋਵੇਗੀ ਅਤੇ ਇਹ ਕਿੱਟਾਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੁਆਰਾ ਮੁਫਤ ‘ਚ ਸਪਲਾਈ ਕੀਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਨੇ ਸੁਚਾਰੂ ਵੰਡ ਨੂੰ ਯਕੀਨੀ ਬਣਾਉਣ ਲਈ ਇੱਕ ਮਜ਼ਬੂਤ ਵਿਧੀ ਬਣਾਈ ਹੈ।
ਪੰਜਾਬ ਦੀ ਵਿਰਾਸਤ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਪਿਛਲੇ ਸਮਿਆਂ ਵਿੱਚ ਦੇਸ਼ ਨੂੰ ਅਨਾਜ ਸੰਕਟ ਵਿੱਚੋਂ ਬਾਹਰ ਕੱਢਿਆ ਸੀ ਅਤੇ ਇਹ ਪਹਿਲ ਸਾਡੀ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੀਆਂ ਜਾ ਰਹੀਆਂ ਲੋਕ-ਪੱਖੀ ਨੀਤੀਆਂ ਦੀ ਲੜੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਇਹ ਗਰੰਟੀ ਨਾ ਤਾਂ ਲਿਖੀ ਗਈ ਸੀ ਅਤੇ ਨਾ ਹੀ ਸਾਡੀ ਪਾਰਟੀ ਦੇ ਮੈਨੀਫੈਸਟੋ ਦਾ ਹਿੱਸਾ ਸੀ, ਪਰ ਇਹ ਪੰਜਾਬ ਦੇ ਲੋਕਾਂ ਪ੍ਰਤੀ ਸਾਡੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਅਸੀਂ ਇਸਨੂੰ ਪੂਰਾ ਕਰ ਰਹੇ ਹਾਂ।
ਬੱਚਿਆਂ ਅਤੇ ਪਰਿਵਾਰਾਂ 'ਤੇ ਇਸ ਯੋਜਨਾ ਦੇ ਉਸਾਰੂ ਪ੍ਰਭਾਵ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਹਿਲਕਦਮੀ ਇਹ ਯਕੀਨੀ ਬਣਾਏਗੀ ਕਿ ਸੂਬੇ ਦੇ ਹਰ ਬੱਚੇ ਨੂੰ ਪੌਸ਼ਟਿਕ ਖੁਰਾਕ ਮਿਲੇ, ਜੋ ਪੰਜਾਬ ਭਰ ਵਿੱਚ ਖੁਰਾਕਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤੀ ਦੇਵੇਗਾ।
ਉਨ੍ਹਾਂ ਐਲਾਨ ਕੀਤਾ ਕਿ ਇਨ੍ਹਾਂ ਕਿੱਟਾਂ ਦੀ ਵੰਡ ਅਪ੍ਰੈਲ ਵਿੱਚ ਸ਼ੁਰੂ ਹੋਵੇਗੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਪ੍ਰੈਲ ਮਹੀਨੇ ਤੋਂ ਸ਼ੁਰੂ ਹੋ ਕੇ ਹਰ ਤਿਮਾਹੀ ਪਿੱਛੋਂ ਇਨ੍ਹਾਂ ਕਿੱਟਾਂ ਦੀ ਮੁਫ਼ਤ ਵੰਡ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਵੀ ਹਾਲਤ ਵਿੱਚ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਸਪਲਾਈ ਕੀਤੀਆਂ ਜਾਣ ਵਾਲੀਆਂ ਸਾਰੀਆਂ ਖੁਰਾਕੀ ਵਸਤਾਂ ਦੀ ਸਖ਼ਤ ਗੁਣਵੱਤਾ ਜਾਂਚ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਮਾੜੀ ਗੁਣਵੱਤਾ ਜਾਂ ਅਨਿਯਮਿਤ ਸਪਲਾਈ ਸਬੰਧੀ ਕਿਸੇ ਵੀ ਸ਼ਿਕਾਇਤ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB