Food-Civil-Supplies-Consumer-Affairs-Forest-And-Wildlife-Conservation-Minister-Lal-Chand-Kataruchak

ਪੰਜਾਬ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਇਮਦਾਦ ਵਜੋਂ ਦਿੱਤੀ

Jul20,2023 | Narinder Kumar | Chandigarh

ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ 1,10,000 ਰੁਪਏ ਦਾ ਚੈੱਕ ਚੰਡੀਗੜ੍ਹ, 20 ਜੁਲਾਈ: ਸੂਬੇ ਵਿੱਚ ਹੜ੍ਹਾਂ ਦੀ ਲਪੇਟ ਵਿੱਚ ਆਏ ਲੋਕਾਂ ਪ੍ਰਤੀ ਪੂਰਨ ਸੁਹਿਰਦਤਾ ਤੇ ਇੱਕਜੁੱਟਤਾ ਦਰਸਾਉਂਦਿਆਂ ਖ਼ੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੰਭਾਲ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਪਣੀ ਇੱਕ ਮਹੀਨੇ ਦੀ ਤਨਖ਼ਾਹ (ਕੁੱਲ 1,10,000 ਰੁਪਏ) ਹੜ੍ਹ ਪੀੜ੍ਹਤਾਂ ਨੂੰ ਦਾਨ ਵਜੋਂ ਦਿੱਤੀ । ਮੁੱਖ ਮੰਤਰੀ ਭਗਵੰਤ ਮਾਨ ਨੂੰ ਚੈੱਕ ਸੌਂਪਦਿਆਂ ਅੱਜ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਤੇ ਦੂਰਅੰਦੇਸ਼ ਅਗਵਾਈ ਵਾਲੀ ਸੂਬਾ ਸਰਕਾਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਅਤੇ ਜ਼ਿੰਮੇਵਾਰ ਹੈ। ਉਹਨਾਂ ਅੱਗੇ ਕਿਹਾ ਕਿ ਸੂਬੇ ਭਰ ’ਚ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ, ਲੋਕਾਂ ਨੂੰ ਲੋੜੀਂਦੀ ਸਹਾਇਤਾ ਜਿਵੇਂ ਫੂਡ ਪੈਕਟ, ਦਵਾਈਆਂ, ਪੀਣ ਵਾਲਾ ਪਾਣੀ, ਤਰਪਾਲਾਂ ਅਤੇ ਹੋਰ ਲੋੜੀਂਦੀਆਂ ਵਸਤਾਂ ਸਰਗਰਮੀ ਨਾਲ ਉਪਲਬਧ ਕਰਵਾ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਲੋਕਾਂ ਦੀਆਂ ਦਿੱਕਤਾਂ ਤੋਂ ਭਲੀਭਾਂਤ ਜਾਣੂੰ ਹਨ ਅਤੇ ਜਨ-ਜੀਵਨ ਨੂੰ ਮੁੜ ਲੀਹ ’ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

Food-Civil-Supplies-Consumer-Affairs-Forest-And-Wildlife-Conservation-Minister-Lal-Chand-Kataruchak



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB