*ਅਮਰੀਕੀ ਆਗੂਆਂ ਵੱਲੋਂ ਭਾਰਤ ਦੇ 1.4 ਬਿਲੀਅਨ ਮਾਰਕੀਟ ਤੱਕ " />

indo-us-deal-will-turn-india-into-market-for-american-products-at-cost-of-our-farmers-harpal-singh-cheema

ਭਾਰਤ-ਅਮਰੀਕਾ ਸਮਝੌਤਾ ਸਾਡੇ ਕਿਸਾਨਾਂ ਦਾ ਭਵਿੱਖ ਦਾਅ 'ਤੇ ਲਗਾ ਕੇ ਭਾਰਤ ਨੂੰ ਅਮਰੀਕੀ ਉਤਪਾਦਾਂ ਦਾ ਬਾਜ਼ਾਰ ਬਣਾ ਦੇਵੇਗਾ: ਹਰਪਾਲ ਸਿੰਘ ਚੀਮਾ

Mar10,2026 | Narinder Kumar | Chandigarh

*ਅਮਰੀਕੀ ਆਗੂਆਂ ਵੱਲੋਂ ਭਾਰਤ ਦੇ 1.4 ਬਿਲੀਅਨ ਮਾਰਕੀਟ ਤੱਕ ਪਹੁੰਚ ਦਾ ਜਸ਼ਨ ਸਾਬਤ ਕਰਦਾ ਹੈ ਕਿ ਇਹ ਸਮਝੌਤਾ ਭਾਰਤੀ ਕਿਸਾਨਾਂ ਦਾ ਬਜਾਏ ਅਮਰੀਕੀ ਖੇਤੀਬਾੜੀ ਨੂੰ ਲਾਭਦਾਇਕ ਹੈ: ਹਰਪਾਲ ਸਿੰਘ ਚੀਮਾ*
*ਭਾਜਪਾ ਨੇਤਾਵਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਵਿਦੇਸ਼ੀ ਕਾਰਪੋਰੇਟ ਹਿੱਤਾਂ ਨੂੰ ਭਾਰਤੀ ਕਿਸਾਨਾਂ ਦੀ ਰੋਜ਼ੀ-ਰੋਟੀ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ: ਹਰਪਾਲ ਸਿੰਘ ਚੀਮਾ*
*ਆਪ ਦੇਸ਼ ਭਰ ਵਿੱਚ ਜਨ ਅੰਦੋਲਨ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ, ਪੰਜਾਬ ਦੇ 3 ਕਰੋੜ ਲੋਕਾਂ ਨੂੰ ਭਾਰਤੀ ਖੇਤੀਬਾੜੀ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਨੀਤੀਆਂ ਦੇ ਵਿਰੋਧ ਵਿੱਚ ਆਵਾਜ਼ ਉਠਾਉਣ ਦੀ ਅਪੀਲ: ਹਰਪਾਲ ਸਿੰਘ ਚੀਮਾ*

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਇਸ ਸਮਝੌਤੇ ਨਾਲ ਭਾਰਤੀ ਖੇਤੀਬਾੜੀ ਨੂੰ ਨੁਕਸਾਨ ਪਹੁੰਚਣ ਦੇ ਨਾਲ-ਨਾਲ ਦੇਸ਼ ਦੇ ਕਿਸਾਨਾਂ ਨੂੰ ਅਣਉਚਿਤ ਵਿਸ਼ਵਵਿਆਪੀ ਮੁਕਾਬਲੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੇਸ਼ ਕੀਤੇ ਗਏ ਮਤੇ ਦਾ ਸਮਰਥਨ ਕਰਦਿਆਂ ਉਨ੍ਹਾਂ ਨੇ ਇਸ ਸਮਝੌਤੇ ਨਾਲ ਦੇਸ਼ ਭਰ ਦੇ ਕਿਸਾਨਾਂ ਅਤੇ ਸਹਾਇਕ ਖੇਤਰਾਂ 'ਤੇ ਪੈਣ ਵਾਲੇ ਲੰਮੇ ਸਮੇਂ ਦੇ ਪ੍ਰਭਾਵਾਂ 'ਤੇ ਗੰਭੀਰ ਚਿੰਤਾ ਪ੍ਰਗਟਾਈ।
ਸਦਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖਾਸ ਤੌਰ 'ਤੇ ਅਮਰੀਕੀ ਅਧਿਕਾਰੀਆਂ ਦੇ ਬਿਆਨਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਦਾ ਜ਼ਿਕਰ ਕੀਤਾ ਜਿਨ੍ਹਾਂ ਨੇ ਭਾਰਤ ਦੀ ਵੱਡੀ ਆਬਾਦੀ ਤੱਕ ਆਪਣੇ ਖੇਤੀਬਾੜੀ ਨਿਰਯਾਤ ਦੀ ਨਵੀਂ ਪਹੁੰਚ ਦਾ ਜਸ਼ਨ ਮਨਾਇਆ।
ਵਿੱਤ ਮੰਤਰੀ ਨੇ ਅਮਰੀਕਾ ਦੇ ਖੇਤੀਬਾੜੀ ਸਕੱਤਰ ਬਰੁਕ ਰੋਲਿੰਸ ਦੀ ਇੱਕ ਸੋਸ਼ਲ ਮੀਡੀਆ ਪੋਸਟ ਦਾ ਹਵਾਲਾ ਦਿੰਦਿਆਂ ਇਹ ਨੂੰ ਸਦਨ ਵਿੱਚ ਸਾਂਝਾ ਕੀਤਾ: "ਸਾਡੇ ਅਮਰੀਕੀ ਕਿਸਾਨਾਂ ਲਈ ਇੱਕ ਵਾਰ ਫਿਰ ਬਿਹਤਰ ਕੰਮ ਕਰਨ ਲਈ ਰਾਸ਼ਟਰਪਤੀ ਟਰੰਪ ਦਾ ਧੰਨਵਾਦ। ਨਵੇਂ ਅਮਰੀਕਾ-ਭਾਰਤ ਸਮਝੌਤੇ ਨਾਲ ਭਾਰਤ ਦੇ ਵਿਆਪਕ ਬਾਜ਼ਾਰ ਵਿੱਚ ਹੋਰ ਅਮਰੀਕੀ ਖੇਤੀ ਉਤਪਾਦਾਂ ਦਾ ਨਿਰਯਾਤ ਕੀਤਾ ਜਾਵੇਗਾ, ਕੀਮਤਾਂ ਵਿੱਚ ਵਾਧਾ ਹੋਵੇਗਾ ਅਤੇ ਪੇਂਡੂ ਅਮਰੀਕਾ ਵਿੱਚ ਨਕਦੀ ਦਾ ਪ੍ਰਵਾਹ ਵਧੇਗਾ। 2024 ਵਿੱਚ, ਭਾਰਤ ਨਾਲ ਅਮਰੀਕਾ ਦੇ ਖੇਤੀਬਾੜੀ ਵਪਾਰ ਨਾਲ 1.3 ਬਿਲੀਅਨ ਡਾਲਰ ਦਾ ਘਾਟਾ ਹੋਇਆ। ਭਾਰਤ ਦੀ ਵਧਦੀ ਆਬਾਦੀ ਅਮਰੀਕੀ ਖੇਤੀਬਾੜੀ ਉਤਪਾਦਾਂ ਲਈ ਇੱਕ ਮਹੱਤਵਪੂਰਨ ਬਾਜ਼ਾਰ ਹੈ ਅਤੇ ਅੱਜ ਦਾ ਸਮਝੌਤਾ ਇਸ ਘਾਟੇ ਨੂੰ ਪੂਰਨ ਲਈ ਅਹਿਮ ਭੂਮਿਕਾ ਨਿਭਾਏਗਾ। ਖੇਤੀਬਾੜੀ ਲਈ ਕੀਤੇ ਦਰਜਨਾਂ ਸਮਝੌਤਿਆਂ ਤੋਂ ਇਲਾਵਾ ਇਹ ਅਮਰੀਕਾ ਦੀ ਪਹਿਲੀ ਜਿੱਤ ਹੈ।"
ਇਸ ਸਬੰਧੀ ਪੰਜਾਬ ਦੇ ਵਿੱਤ ਮੰਤਰੀ ਨੇ ਭਾਜਪਾ ਲੀਡਰਸ਼ਿਪ ਦੇ ਸਟੈਂਡ 'ਤੇ ਸਵਾਲ ਉਠਾਇਆ। ਉਨ੍ਹਾਂ ਕਿਹਾ, "ਕੇਂਦਰ ਸਰਕਾਰ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਭਾਰਤ ਦੇ ਲੋਕਾਂ ਦੀ ਭਲਾਈ ਨਾਲੋਂ ਵਿਦੇਸ਼ੀ ਕਾਰਪੋਰੇਟਸ ਦੇ ਹਿੱਤਾਂ ਨੂੰ ਤਰਜੀਹ ਦੇ ਰਹੀ ਹੈ। ਬਾਬਾ ਸਾਹਿਬ ਅੰਬੇਦਕਰ ਦੇ ਸੰਵਿਧਾਨ ਨੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਲਈ ਬੁਨਿਆਦੀ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਇਆ, ਜੋ ਇਸ ਸਮੇਂ ਖ਼ਤਰੇ ਵਿੱਚ ਹਨ।"
ਉਨ੍ਹਾਂ ਭਾਜਪਾ ਲੀਡਰਸ਼ਿਪ ਨੂੰ ਵਿਦੇਸ਼ੀ ਦਬਾਅ ਅੱਗੇ ਝੁਕਣ ਲਈ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਘਰੇਲੂ ਬਾਜ਼ਾਰਾਂ ਤੱਕ ਖੁੱਲੀ ਪਹੁੰਚ ਦੀ ਆਗਿਆ ਬੁਨਿਆਦੀ ਤੌਰ 'ਤੇ ਭਾਰਤੀ ਨਾਗਰਿਕਾਂ ਦੇ ਸੰਵਿਧਾਨਕ ਅਧਿਕਾਰਾਂ ਅਤੇ ਆਰਥਿਕ ਸੁਰੱਖਿਆ ਨੂੰ ਢਾਹ ਲਗਾਉਂਦੀ ਹੈ।
ਪੰਜਾਬ ਦੇ ਇਤਿਹਾਸ ਅਤੇ ਦੇਸ਼ ਪ੍ਰਤੀ ਯੋਗਦਾਨ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, "ਦੇਸ਼ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਪੰਜਾਬ ਹਮੇਸ਼ਾ ਮੋਹਰੀ ਰਿਹਾ ਹੈ। ਇਸ ਸੂਬੇ ਦੇ ਲੋਕਾਂ ਨੇ ਬਹੁਤ ਕੁਰਬਾਨੀਆਂ ਦਿੱਤੀਆਂ ਹਨ ਅਤੇ ਅਸੀਂ ਆਰਥਿਕ ਗੁਲਾਮੀ ਵਰਗੀਆਂ ਨੀਤੀਆਂ ਨੂੰ ਚੁੱਪ-ਚਾਪ ਸਵੀਕਾਰ ਨਹੀਂ ਕਰਾਂਗੇ।"
ਆਪਣੇ ਸੰਬੋਧਨ ਦੇ ਅੰਤ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, " 'ਆਪ' ਵੱਲੋਂ ਭਾਰਤੀ ਖੇਤੀਬਾੜੀ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਨੀਤੀਆਂ ਵਿਰੁੱਧ ਦੇਸ਼ ਭਰ ਵਿੱਚ ਇੱਕ ਵਿਆਪਕ ਜਨ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਮੈਂ ਪੰਜਾਬ ਦੇ ਤਿੰਨ ਕਰੋੜ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇੱਕਜੁੱਟ ਹੋਣ ਅਤੇ ਕਿਸਾਨਾਂ ਦੇ ਭਵਿੱਖ ਤੇ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਖਤਰੇ ਵਿੱਚ ਪਾਉਣ ਵਾਲੇ ਫੈਸਲਿਆਂ ਵਿਰੁੱਧ ਆਵਾਜ਼ ਉਠਾਉਣ।"

indo-us-deal-will-turn-india-into-market-for-american-products-at-cost-of-our-farmers-harpal-singh-cheema



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB