*7.37 ਕਰੋੜ ਸੈਨਟਰੀ ਪੈਡ ਵੰਡੇ, 13.65 ਲੱਖ ਮਹਿਲਾਵਾਂ ਤੱਕ" />

punjab-government-strengthens-women-s-health-security-with-28-crore-free-sanitary-pad-initiative-dr-baljit-kaur

ਮਹਿਲਾਵਾਂ ਦੀ ਸਿਹਤ ਸੁਰੱਖਿਆ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ — ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡ ਵੰਡ: ਡਾ. ਬਲਜੀਤ ਕੌਰ

Mar26,2026 | Narinder Kumar | Chandigarh

*7.37 ਕਰੋੜ ਸੈਨਟਰੀ ਪੈਡ ਵੰਡੇ, 13.65 ਲੱਖ ਮਹਿਲਾਵਾਂ ਤੱਕ ਪਹੁੰਚਿਆ ਲਾਭ*
*‘ਨਵੀਂ ਦਿਸ਼ਾ’ ਸਕੀਮ ਤਹਿਤ 27,314 ਆਂਗਨਵਾੜੀ ਸੈਂਟਰਾਂ ‘ਤੇ ਹਰ ਮਹੀਨੇ ਮੁਫ਼ਤ ਸਹੂਲਤ*

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ, ਸਵੱਛਤਾ ਅਤੇ ਸਨਮਾਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਲੋਕ-ਕੇਂਦਰਿਤ ਕਦਮ ਚੁੱਕੇ ਜਾ ਰਹੇ ਹਨ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਗਰੀਬ ਅਤੇ ਲੋੜਵੰਦ ਮਹਿਲਾਵਾਂ ਨੂੰ ਮੁਫ਼ਤ ਸੈਨਟਰੀ ਪੈਡ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਹੋਰ ਸੁਰੱਖਿਅਤ, ਸਿਹਤਮੰਦ ਅਤੇ ਸਨਮਾਨਤ ਬਣਾਇਆ ਜਾ ਰਿਹਾ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਲਗਭਗ ₹28 ਕਰੋੜ ਦੀ ਲਾਗਤ ਨਾਲ 7.37 ਕਰੋੜ ਤੋਂ ਵੱਧ ਸੈਨਟਰੀ ਪੈਡ ਮੁਫ਼ਤ ਵੰਡੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲ ਮਹਿਲਾਵਾਂ ਵਿੱਚ ਮਹਾਵਾਰੀ ਸਫ਼ਾਈ ਬਾਰੇ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਮਹਿਲਾਵਾਂ ਦੀ ਸਿਹਤ ਸੁਰੱਖਿਆ ਨੂੰ ਵੀ ਮਜ਼ਬੂਤ ਕਰ ਰਹੀ ਹੈ, ਖ਼ਾਸ ਕਰਕੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਵਿੱਚ।
ਉਨ੍ਹਾਂ ਹੋਰ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੀਆਂ 13.65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਪਿੱਛੜੇ ਵਰਗਾਂ ਦੀਆਂ ਮਹਿਲਾਵਾਂ ਨੂੰ ਨਾ ਸਿਰਫ਼ ਆਰਥਿਕ ਰਾਹਤ ਮਿਲੀ ਹੈ, ਸਗੋਂ ਉਹ ਆਪਣੀ ਸਿਹਤ ਅਤੇ ਸਵੱਛਤਾ ਪ੍ਰਤੀ ਹੋਰ ਜਾਗਰੂਕ ਹੋਈਆਂ ਹਨ, ਜਿਸ ਨਾਲ ਉਹ ਹੋਰ ਸਿਹਤਮੰਦ ਅਤੇ ਸਨਮਾਨਤ ਜੀਵਨ ਬਤੀਤ ਕਰ ਰਹੀਆਂ ਹਨ।
ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ‘ਨਵੀਂ ਦਿਸ਼ਾ’ ਸਕੀਮ ਤਹਿਤ ਸੂਬੇ ਦੇ 27,314 ਆਂਗਨਵਾੜੀ ਸੈਂਟਰਾਂ ਰਾਹੀਂ ਹਰ ਮਹੀਨੇ ਲੋੜਵੰਦ ਮਹਿਲਾਵਾਂ ਨੂੰ 9 ਸੈਨਟਰੀ ਪੈਡ ਮੁਫ਼ਤ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਨਾਲ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਮਹਿਲਾਵਾਂ ਨੂੰ ਇਹ ਜ਼ਰੂਰੀ ਸਹੂਲਤ ਨਿਯਮਿਤ ਅਤੇ ਆਸਾਨੀ ਨਾਲ ਮਿਲਦੀ ਰਹੇ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲ ਮਹਾਵਾਰੀ ਸੰਬੰਧੀ ਝਿਜਕ ਅਤੇ ਸਮਾਜਿਕ ਧਾਰਣਾਵਾਂ ਨੂੰ ਤੋੜਨ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਮਹਿਲਾਵਾਂ ਅਤੇ ਕਿਸ਼ੋਰੀਆਂ ਨੂੰ ਬੁਨਿਆਦੀ ਸਿਹਤ ਸਹੂਲਤਾਂ ਤੱਕ ਆਸਾਨ ਪਹੁੰਚ ਯਕੀਨੀ ਬਣਾ ਰਹੀ ਹੈ।
ਭਵਿੱਖੀ ਯੋਜਨਾਵਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਚਾਲੂ ਵਿੱਤੀ ਸਾਲ ਦੌਰਾਨ ₹14.60 ਕਰੋੜ ਦੀ ਲਾਗਤ ਨਾਲ 3.68 ਕਰੋੜ ਤੋਂ ਵੱਧ ਸੈਨਟਰੀ ਪੈਡ ਵੰਡਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਨਾਲ ਹੋਰ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੂੰ ਇਸ ਯੋਜਨਾ ਨਾਲ ਜੋੜਿਆ ਜਾਵੇਗਾ।
ਡਾ. ਬਲਜੀਤ ਕੌਰ ਨੇ ਕਿਹਾ, “ਮਾਨ ਸਰਕਾਰ ਦਾ ਮੁੱਖ ਉਦੇਸ਼ ਹੈ ਕਿ ਹਰ ਮਹਿਲਾ ਨੂੰ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨਤ ਜੀਵਨ ਲਈ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਕੋਈ ਵੀ ਮਹਿਲਾ ਬੁਨਿਆਦੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ।”

ਉਨ੍ਹਾਂ ਦ੍ਰਿੜਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਭਲਾਈ ਲਈ ਇਸ ਤਰ੍ਹਾਂ ਦੀਆਂ ਮਹਿਲਾ-ਕੇਂਦਰਿਤ ਅਤੇ ਲੋਕ-ਹਿਤੈਸ਼ੀ ਯੋਜਨਾਵਾਂ ਨੂੰ ਲਗਾਤਾਰ ਜਾਰੀ ਰੱਖੇਗੀ, ਤਾਂ ਜੋ ਸੂਬੇ ਵਿੱਚ ਮਹਿਲਾਵਾਂ ਨੂੰ ਸਿਹਤਮੰਦ, ਸੁਰੱਖਿਅਤ ਅਤੇ ਸਨਮਾਨਤ ਜੀਵਨ ਮੁਹੱਈਆ ਕਰਵਾਇਆ ਜਾ ਸਕੇ।

punjab-government-strengthens-women-s-health-security-with-28-crore-free-sanitary-pad-initiative-dr-baljit-kaur



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB