" />

school-bus-checking-campaign-continues-to-ensure-safety-of-children

ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਚੈਕਿੰਗ ਮੁਹਿੰਮ ਜਾਰੀ

Apr22,2026 | Narinder Kumar | Malerkotla

ਜ਼ਿਲ੍ਹੇ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲੀ ਬੱਸਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਹੈ। ਜ਼ਿਲ੍ਹਾ ਪ੍ਰੋਗਰਾਮ ਅਫਸਰ ਪਰਦੀਪ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਨਿਯਮਿਤ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਦੀ ਆਵਾਜਾਈ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਬਣਾਇਆ ਜਾ ਸਕੇ।
ਇਸ ਚੈਕਿੰਗ ਦੌਰਾਨ ਕਰੀਬ 12 ਸਕੂਲੀ ਵੈਨਾਂ/ਬੱਸਾਂ ਦੀ ਜਾਂਚ ਕੀਤੀ ਗਈ। ਬਾਲ ਸੁਰੱਖਿਆ ਵਿਭਾਗ ਦੀ ਟੀਮ ਵੱਲੋਂ ਬੱਸਾਂ ਦੇ ਜ਼ਰੂਰੀ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਅਧੀਨ ਕਮੀਆਂ ਪਾਏ ਜਾਣ ਤੇ ਸਬੰਧਿਤ ਸਕੂਲਾਂ ਨੂੰ ਲਿਖਤੀ ਨੋਟਿਸ ਜਾਰੀ ਕਰਕੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਹਦਾਇਤ ਕੀਤੀ ਗਈ। ਇਸ ਜਾਂਚ ਦੌਰਾਨ ਬੱਸਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ, ਇਨਸ਼ੋਰੈਂਸ, ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਪ੍ਰਮਾਣ ਪੱਤਰ ਅਤੇ ਡਰਾਈਵਰਾਂ ਦੇ ਲਾਇਸੰਸ ਦੀ ਤਸਦੀਕ ਕੀਤੀ ਗਈ।
ਇਸ ਤੋਂ ਇਲਾਵਾ ਬੱਸਾਂ ਵਿੱਚ ਉਪਲਬੱਧ ਸੁਰੱਖਿਆ ਉਪਕਰਣ ਜਿਵੇਂ ਜਾਂਚ ਫਸਟ ਏਡ ਬਾਕਸ, ਐਮਰਜੈਂਸੀ ਦਰ ਵਾਜ਼ਾ, ਸਪੀਡ ਗਵਰਨਰ ਅਤੇ ਖ਼ਾਸ ਕਰਕੇ ਅੱਗ ਬੁਝਾਊ ਯੰਤਰ (ਫਾਇਰ ਐਕਸਟਿੰਗਵਿਸ਼ਰ) ਦੀ ਵੀ ਜਾਂਚ ਕੀਤੀ ਗਈ । ਇਸ ਜਾਂਚ ਦੌਰਾਨ ਇੱਕ ਬੱਸ ਵਿੱਚ ਅੱਗ ਬੁਝਾਊ ਯੰਤਰ ਨਾ ਹੋਣ ਕਾਰਨ ਉਸਦਾ ਚਲਾਨ ਕੀਤਾ ਗਿਆ ਅਤੇ ਸਬੰਧਿਤ ਸਕੂਲ ਪ੍ਰਬੰਧਕ ਨੂੰ ਤੁਰੰਤ ਇਹ ਕਮੀ ਦੂਰ ਕਰਨ ਲਈ ਹਦਾਇਤ ਕੀਤੀ ਗਈ ।
ਬਾਲ ਸੁਰੱਖਿਆ ਵਿਭਾਗ ਦੀ ਟੀਮ ਨੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਉਹ ਸੇਫ ਸਕੂਲ ਵਾਹਨ ਪਾਲਿਸੀ ਦੀ ਪੂਰੀ ਪਾਲਣਾ ਕਰਨ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਵਧੇਰੇ ਤਰਜੀਹ ਦੇਣ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਚੈਕਿੰਗ ਮੁਹਿੰਮਾਂ ਅਗਲੇ ਸਮੇਂ ਵਿੱਚ ਵੀ ਜਾਰੀ ਰਹਿਣਗੀਆਂ, ਤਾਂ ਜੋ ਹਰ ਵਿਦਿਆਰਥੀ ਲਈ ਸੁਰੱਖਿਅਤ ਆਵਾਜਾਈ ਨਿਸ਼ਚਿਤ ਕੀਤੀ ਜਾ ਸਕੇ।
ਇਸ ਮੌਕੇ ਸਹਾਇਕ ਟਰਾਂਸਪੋਰਟ ਅਫ਼ਸਰ ਸਹਿਨਾਜ ਪਰਵੀਨ, ਐਸ.ਐਚ.ਓ. ਬਲਵੀਰ ਸਿੰਘ, ਲੀਗਲ ਅਫ਼ਸਰ ਬਾਲ ਸੁਰੱਖਿਆ ਵਿਭਾਗ ਬਬੀਤਾ ਕੁਮਾਰੀ, ਸਿੱਖਿਆ ਵਿਭਾਗ ਤੋਂ ਗੁਰਵੀਰ ਸਿੰਘ, ਲਵਪ੍ਰੀਤ ਸਿੰਘ, ਸੋਸ਼ਲ ਵਰਕਰ ਗੁਰਜੰਟ ਸਿੰਘ ਅਤੇ ਮੀਡੀਆ ਸਹਾਇਕ ਪਰਗਟ ਸਿੰਘ ਮੌਜੂਦ ਸਨ।

school-bus-checking-campaign-continues-to-ensure-safety-of-children



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB