ਇਸ ਅਭਿਆਨ ਦੌਰਾਨ ਸਕੂਲੀ ਬੱਸਾਂ, ਡਰਾਈਵਰਾਂ ਦੇ ਲਾਜ਼ਮੀ ਦਸਤਾਵੇਜ਼ ਅਤੇ ਸਕੂਲ ਪ੍ਰਬੰਧਨ ਵੱਲੋਂ ਬੱਚਿਆਂ ਦੀ ਸੁਰੱਖਿਆ ਲਈ ਕੀਤੀਆਂ ਵਿਵਸਥਾਵਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਕੁੱਲ 10 ਸਕੂਲੀ ਬੱਸਾਂ ਦੇ ਚਲਾਨ ਕੱਟੇ ਗਏ। ਇਹ ਚਲਾਨ ਰਜਿਸਟ੍ਰੇਸ਼ਨ ਦੀ ਕਮੀ, ਫਿਟਨੈੱਸ ਅਤੇ ਇਨਸ਼ੋਰੈਂਸ ਸਰਟੀਫਿਕੇਟ ਦੀ ਅਣਉਪਲਬਧਤਾ, ਡਰਾਈਵਰਾਂ ਦੀ ਹਾਜ਼ਰੀ ਰਿਕਾਰਡ ਵਿੱਚ ਕਮੀਆਂ, ਨਿਯਮਾਂ ਅਨੁਸਾਰ ਯੂਨੀਫਾਰਮ ਦੀ ਪਾਲਣਾ ਨਾ ਹੋਣਾ, ਫਾਇਰ ਸਿਲੈਂਡਰ, ਫ਼ਸਟ ਏਡ ਬਾਕਸ, ਲੇਡੀ ਕੰਡਕਟਰ ਨਾ ਹੋਣਾ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਾਰਨ ਜਾਰੀ ਕੀਤੇ ਗਏ।
ਇਸ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਅੰਜਾਮ ਦੇਣ ਲਈ ਟਾਸਕ ਫੋਰਸ ਦੇ ਮੈਂਬਰਾਂ ਪੁਲਿਸ ਤੋਂ ਨਿਰਭੈ ਸਿੰਘ ਤੇ ਦਾਨ ਸਿੰਘ, ਸਿੱਖਿਆ ਵਿਭਾਗ ਤੋਂ ਗੁਰਜਿੰਦਰ ਸਿੰਘ, ਡੀ.ਸੀ.ਪੀ.ਯੂ. ਨਿਰਮਲ ਕੌਰ ਤੇ ਰੁਪਿੰਦਰ ਸਿੰਘ ਵੱਲੋਂ ਸਾਂਝੇ ਤੌਰ ‘ਤੇ ਕਾਰਵਾਈ ਕੀਤੀ ਗਈ।
ਟਾਸਕ ਫੋਰਸ ਵੱਲੋਂ ਸੰਬੰਧਿਤ ਸਕੂਲ ਪ੍ਰਬੰਧਕਾਂ ਅਤੇ ਬੱਸ ਚਾਲਕਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਕਿ ਸਕੂਲੀ ਬੱਚਿਆਂ ਦੀ ਸੁਰੱਖਿਆ ਸੰਬੰਧੀ ਜਾਰੀ ਹਦਾਇਤਾਂ ਅਤੇ ਮਾਪਦੰਡਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਪਾਈ ਜਾਣ ਦੀ ਸੂਰਤ ਵਿੱਚ ਕਾਨੂੰਨੀ ਕਾਰਵਾਈ ਕਰਨ ਬਾਰੇ ਵੀ ਚੇਤਾਵਨੀ ਦਿੱਤੀ ਗਈ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB