•             

additional-deputy-commissioner-conducts-surprise-checking-of-civil-works-of-two-schools

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੋ ਸਕੂਲਾਂ ਦੇ ਸਿਵਲ ਵਰਕਸ ਦੀ ਅਚਨਚੇਤ ਚੈਕਿੰਗ

Apr23,2026 | Narinder Kumar | Ahmedgarh/malerkotla

ਤਕਨੀਕੀ ਮਾਪਦੰਡਾਂ ਅਤੇ ਗੁਣਵੱਤਾਤੇ ਜ਼ੋਰ,ਲਾਪਰਵਾਹੀ ਬਰਦਾਸ਼ਤ ਨਹੀਂ: ਰਾਜਦੀਪ ਸਿੰਘ ਬਰਾੜ


ਸਮੱਗਰ ਸਿੱਖਿਆ ਅਭਿਆਨ ਤਹਿਤ ਚੱਲ ਰਹੇ ਬੁਨਿਆਦੀ ਢਾਂਚੇ ਦੇ ਸੁਧਾਰ ਕਾਰਜਾਂ ਦੀ ਗੁਣਵੱਤਾ ਅਤੇ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਸਿੰਘ ਬਰਾੜ ਵੱਲੋਂ ਸਰਕਾਰੀ ਹਾਈ ਸਕੂਲ ਅਮਰਪੁਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰਾ ਵਿਖੇ ਅਚਨਚੇਤ ਦੌਰਾ ਕੀਤਾ ਗਿਆਇਸ ਦੌਰਾਨ ਉਨ੍ਹਾਂ ਕਰੀਬ 56 ਲੱਖ 67 ਹਜ਼ਾਰ ਰੁਪਏ ਦੀ ਲਾਗਤ ਨਾਲ ਚੱਲ ਰਹੇ ਸਿਵਲ ਵਰਕਸ ਦਾ ਮੌਕੇਤੇ ਨਿਰੀਖਣ ਕਰਦਿਆਂ ਕੰਮ ਦੀ ਗੁਣਵੱਤਾ,ਤਕਨੀਕੀ ਮਾਪਦੰਡਾਂ ਅਤੇ ਸਮੇਂਬੱਧਤਾ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ। ਜਿਕਰਯੋਗ ਹੈ ਕਿ ਸਰਕਾਰੀ ਹਾਈ ਸਕੂਲ ਅਮਰਪੁਰਾ ਵਿਖੇ 41 ਲੱਖ 67 ਹਜਾਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਕਬਰਪੁਰਾ ਵਿਖੇ 15 ਲੱਖ ਰੁਪਏ ਦੇ ਵਿਕਾਸ ਕਾਰਜ ਆਰੰਭੇ ਗਏ ਹਨ । ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਹਰ ਪੜਾਅਤੇ ਤਕਨੀਕੀ ਮਿਆਰਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਵਿਦਿਆਰਥੀਆਂ ਦੇ ਭਵਿੱਖ ਨਾਲ ਸਿੱਧੇ ਤੌਰਤੇ ਜੁੜੀ ਹੋਈ ਹੈ,ਇਸ ਲਈ ਕੰਮ ਦੀ ਗੁਣਵੱਤਾਤੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ। ਚੈਕਿੰਗ ਦੌਰਾਨ ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਿੱਖਿਆ ਪ੍ਰਤੀ ਪ੍ਰੇਰਿਤ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਾਮੁਕਤੀ ਅਤੇ ਜਨਗਣਨਾ ਸਬੰਧੀ ਜਾਗਰੂਕ ਕਰਦਿਆਂ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਲਈ ਉਤਸ਼ਾਹਿਤ ਕੀਤਾ।
ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਨਾਲ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਹੋ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਹੂਲਤਾਂ ਪ੍ਰਾਪਤ ਹੋ ਰਹੀਆਂ ਹਨ।

additional-deputy-commissioner-conducts-surprise-checking-of-civil-works-of-two-schools



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB