• ਮਿਡ ਡੇ ਮੀਲ ਦੀ ਗੁਣਵੱਤਾ, ਸਫਾਈ ਅਤੇ ਪੀਣ ਵਾਲੇ ਪ" />

punjab-state-food-commission-member-conducts-surprise-checks-of-schools-anganwadi-centers-and-depots

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਵੱਲੋਂ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਡਿਪੂਆਂ ਦੀ ਅਚਨਚੇਤੀ ਚੈਕਿੰਗ

Apr24,2026 | Narinder Kumar | Amargarh/malerkotla

• ਮਿਡ ਡੇ ਮੀਲ ਦੀ ਗੁਣਵੱਤਾ, ਸਫਾਈ ਅਤੇ ਪੀਣ ਵਾਲੇ ਪਾਣੀ ਦੇ ਮਾਪਦੰਡਾਂ ‘ਤੇ ਦਿੱਤਾ ਖਾਸ ਧਿਆਨ

• ਹੈਲਪਲਾਈਨ ਨੰਬਰ ਜਾਰੀ ਕਰਕੇ ਲੋਕਾਂ ਨੂੰ ਸਿੱਧੀ ਸ਼ਿਕਾਇਤ ਦਰਜ ਕਰਨ ਲਈ ਪ੍ਰੇਰਿਤ


ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਜ਼ਿਲ੍ਹਾ ਮਾਲੇਰਕੋਟਲਾ ਦੇ ਵੱਖ-ਵੱਖ ਸਰਕਾਰੀ ਸਕੂਲਾਂ, ਆਂਗਣਵਾੜੀ ਸੈਂਟਰਾਂ ਅਤੇ ਰਾਸ਼ਨ ਡਿਪੂਆਂ ਦਾ ਅਚਨਚੇਤੀ ਦੌਰਾ ਕਰਕੇ ਪ੍ਰਬੰਧਾਂ ਦੀ ਵਿਸਥਾਰਪੂਰਵਕ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਖਾਸ ਤੌਰ ‘ਤੇ ਮਿਡ ਡੇ ਮੀਲ ਦੀ ਗੁਣਵੱਤਾ,ਪੈਕਿੰਗ ਵਾਲੇ ਭੋਜਨ ਪਦਾਰਥਾਂ ਦੀ ਮਿਆਦ, ਸਫਾਈ ਪ੍ਰਬੰਧ ਅਤੇ ਪੀਣ ਵਾਲੇ ਪਾਣੀ ਦੀ ਉਪਲਬਧਤਾ ਦਾ ਜਾਇਜ਼ਾ ਲਿਆ। ਉਨ੍ਹਾਂ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਖੁਦ ਲਏ ਅਤੇ ਪਾਣੀ ਦੇ ਟੀ.ਡੀ.ਐਸ ਪੱਧਰ ਚੈਕਿੰਗ ਵੀ ਕੀਤੀ । ਇਸ ਮੌਕੇ ਉਨ੍ਹਾਂ ਮਿਡ ਡੇ ਮੀਲ ਵਿੱਚ ਤਿਆਰ ਕੀਤੀ ਸਬਜੀ ਦਾ ਜਾਇਕਾ ਲਿਆ ਅਤੇ ਸੁਆਦ ਅਤੇ ਕੁਆਲਟੀ ਤੇ ਤਸੱਲੀ ਦਾ ਪ੍ਰਗਟਾਵਾ ਵੀ ਕੀਤਾ ।
ਸੇਖੋਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਸਿਹਤ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ, ਇਸ ਲਈ ਮਿਡ ਡੇ ਮੀਲ ਦੀ ਗੁਣਵੱਤਾ ਅਤੇ ਸੁਰੱਖਿਆ ਯਕੀਨੀ ਬਣਾਉਣਾ ਅਤਿ ਜ਼ਰੂਰੀ ਹੈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਕੁਕਿੰਗ ਸਟਾਫ ਦੀ ਨਿਯਮਿਤ ਮੈਡੀਕਲ ਜਾਂਚ ਕਰਵਾਈ ਜਾਵੇ ਅਤੇ ਖਾਣਾ ਤਿਆਰ ਕਰਨ ਸਮੇਂ ਸਫਾਈ ਦੇ ਸਾਰੇ ਮਾਪਦੰਡਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਪੀਣ ਵਾਲੇ ਪਾਣੀ ਦੇ ਸੈਂਪਲ ਲਏ ਜਾਣ ਅਤੇ ਟੀ.ਡੀ.ਐਸ. ਦੇ ਨਿਰਧਾਰਿਤ ਮਾਪਦੰਡਾਂ ਅਨੁਸਾਰ ਹੀ ਸਾਫ਼ ਪਾਣੀ ਉਪਲਬਧ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਪਾਣੀ ਦੀ ਗੁਣਵੱਤਾ ਸਿੱਧੇ ਤੌਰ ‘ਤੇ ਬੱਚਿਆਂ ਦੀ ਸਿਹਤ ਨਾਲ ਜੁੜੀ ਹੋਈ ਹੈ, ਇਸ ਲਈ ਇਸ ਵਿੱਚ ਕੋਈ ਵੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੈਂਬਰ ਸੇਖੋਂ ਨੇ ਮਿਡ ਡੇ ਮੀਲ ਲਈ ਵਰਤੇ ਜਾਣ ਵਾਲੇ ਅਨਾਜ ਅਤੇ ਰਸਦ ਦੇ ਸਟੋਰੇਜ ਤਰੀਕਿਆਂ ਦੀ ਵੀ ਜਾਂਚ ਕੀਤੀ ਅਤੇ ਹਦਾਇਤ ਕੀਤੀ ਕਿ ਅਨਾਜ ਨੂੰ ਲੰਮੇ ਸਮੇਂ ਲਈ ਸਟੋਰ ਨਾ ਕੀਤਾ ਜਾਵੇ ਅਤੇ ਸਮੇਂ-ਸਮੇਂ ‘ਤੇ ਧੁੱਪ ਅਤੇ ਹਵਾ ਲਗਾ ਕੇ ਇਸਦੀ ਗੁਣਵੱਤਾ ਬਣਾਈ ਰੱਖੀ ਜਾਵੇ।
ਫੀਲਡ ਵਿਜਟ ਦੌਰਾਨ ਉਨ੍ਹਾਂ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ ਵਿਖੇ ਸਥਾਪਿਤ ਕਸਤੂਰਬਾ ਗਾਂਧੀ ਬਾਲਿਕਾ ਵਿਦਿਆਲਯ ਦੇ ਹੋਸਟਲ ਮੈਸ, ਮਾਡਲ ਆਂਗਣਵਾੜੀ ਸੈਂਟਰ ਰਾਣਵਾਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁਰਥਲਾ ਮੰਡੇਰ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਹਦਾਇਤ ਕੀਤੀ ਕਿ ਹਰ ਸਕੂਲ ਅਤੇ ਆਂਗਣਵਾੜੀ ਕੇਂਦਰ ਵਿੱਚ ਪੰਜਾਬ ਸਟੇਟ ਫੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ 98767-64545 ਅਤੇ ਈ-ਮੇਲpunjabfoodcommission@gmail.comਸਪੱਸ਼ਟ ਤੌਰ ‘ਤੇ ਦਰਸਾਇਆ ਜਾਵੇ ਅਤੇ ਸ਼ਿਕਾਇਤ ਪੇਟੀ ਲਗਾਈ ਜਾਵੇ, ਤਾਂ ਜੋ ਲੋਕ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ‘ਤੇ ਦਰਜ ਕਰਵਾ ਸਕਣ। ਉਨ੍ਹਾਂ ਨੇ ਕਿਹਾ ਕਿ ਨਿਗਰਾਨੀ ਅਤੇ ਜਾਗਰੂਕਤਾ ਰਾਹੀਂ ਹੀ ਭੋਜਨ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।

punjab-state-food-commission-member-conducts-surprise-checks-of-schools-anganwadi-centers-and-depots



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB