ਡਾ. ਨਵਜੋਤ ਖੋਸਾ ਨੇ ਦੱਸਿਆ ਕਿ ਜਨਗਣਨਾ 2027 ਪਹਿਲੀ ਵਾਰ ਡਿਜੀਟਲ ਮੋਡ ਵਿੱਚ ਮੋਬਾਈਲ ਐਪਲੀਕੇਸ਼ਨਾਂ ਦੀ ਵਰਤੋਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਔਨਲਾਈਨ ਪੋਰਟਲ (
https://se.census.gov.in) ਰਾਹੀਂ ਸਵੈ-ਗਣਨਾ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। ਲੋਕ ਨਿਰਧਾਰਤ ਸਮੇਂ ਦੌਰਾਨ ਆਪਣੇ ਵੇਰਵੇ ਭਰਕੇ ਅਤੇ ਜਮ੍ਹਾਂ ਕਰਕੇ ਇੱਕ ਵਿਲੱਖਣ ਸਵੈ-ਗਣਨਾ ਰੈਫਰੈਂਸ ਆਈਡੀ ਪ੍ਰਾਪਤ ਕਰ ਸਕਣਗੇ, ਜੋ ਫੀਲਡ ਵੈਰੀਫਿਕੇਸ਼ਨ ਦੌਰਾਨ ਗਿਣਤੀਕਾਰ ਨਾਲ ਸਾਂਝਾ ਕਰਨਾ ਹੋਵੇਗਾ। ਜਨਗਣਨਾ ਪ੍ਰਬੰਧਨ ਅਤੇ ਨਿਗਰਾਨੀ ਪ੍ਰਣਾਲੀ ਜ਼ਰੀਏ ਅਸਲ-ਸਮੇਂ ਦੀ ਨਿਗਰਾਨੀ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਘਰ ਸੂਚੀਕਰਨ ਬਲਾਕਾਂ ਦੀ ਸਿਰਜਣਾ ਲਈ ਵੈੱਬ-ਅਧਾਰਤ ਮੈਪਿੰਗ ਦੀ ਵਰਤੋਂ ਕੀਤੀ ਗਈ ਹੈ।
ਜਨਗਣਨਾ ਲਈ ਰਾਜ ਨੋਡਲ ਅਧਿਕਾਰੀ ਸ੍ਰੀ ਮਨਜੀਤ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਵਿਆਪਕ ਪ੍ਰਸ਼ਾਸਕੀ ਪ੍ਰਬੰਧ ਕੀਤੇ ਗਏ ਹਨ, ਜਿਸ ਵਿੱਚ ਰਾਜ ਭਰ ਵਿੱਚ ਘਰ ਸੂਚੀਕਰਨ ਬਲਾਕਾਂ ਦੀ ਸਿਰਜਣਾ ਅਤੇ ਲਗਭਗ 67,000 ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ (ਰਿਜ਼ਰਵ ਸਮੇਤ) ਦੀ ਨਿਯੁਕਤੀ ਕਰਨਾ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜਨਗਣਨਾ ਕਾਰਜਕਰਤਾਵਾਂ ਦੀ ਸਿਖਲਾਈ ਇੱਕ ਯੋਜਨਾਬੱਧ ਅਤੇ ਪੜਾਅਵਾਰ ਢੰਗ ਨਾਲ ਕੀਤੀ ਗਈ ਹੈ। ਪੰਜਾਬ ਵਿੱਚ 52 ਮਾਸਟਰ ਟ੍ਰੇਨਰਾਂ (ਰਾਜ ਤੋਂ 36 ਅਤੇ ਡੀ.ਸੀ.ਓ., ਪੰਜਾਬ ਤੋਂ 16) ਅਤੇ 932 ਫੀਲਡ ਟ੍ਰੇਨਰਾਂ ਦੀ ਸਿਖਲਾਈ ਸਫ਼ਲਤਾਪੂਰਵਕ ਪੂਰੀ ਹੋ ਗਈ ਹੈ ਅਤੇ 16 ਅਪ੍ਰੈਲ ਤੋਂ 9 ਮਈ 2026 ਤੱਕ ਰਾਜ ਭਰ ਦੇ ਵੱਖ-ਵੱਖ ਸਥਾਨਾਂ ’ਤੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਲਈ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਜਨਗਣਨਾ ਅਭਿਆਸ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਅਮਲ ਲਈ ਤਿਆਰੀਆਂ ਨੂੰ ਯਕੀਨੀ ਬਣਾਇਆ ਜਾ ਸਕੇ।
ਮੀਡੀਆ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਇਹ ਕਿਹਾ ਗਿਆ ਕਿ ਮੀਡੀਆ ਲੋਕਤੰਤਰ ਦਾ ਇੱਕ ਮਹੱਤਵਪੂਰਨ ਥੰਮ੍ਹ ਹੈ, ਜਿਸ ਲਈ ਮੀਡੀਆ ਨੂੰ ਜਾਗਰੂਕਤਾ ਫੈਲਾਉਣ, ਜਨਤਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਖਾਸ ਕਰਕੇ ਡਿਜੀਟਲ ਗਣਨਾ ਅਤੇ ਡੇਟਾ ਗੁਪਤਤਾ ਬਾਰੇ ਗਲਤ ਜਾਣਕਾਰੀ ਦੇ ਟਾਕਰੇ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਬੇਨਤੀ ਕੀਤੀ ਗਈ। ਨਿਵਾਸੀਆਂ ਨੂੰ ਜਨਗਣਨਾ ਵਿੱਚ ਸਰਗਰਮੀ ਨਾਲ ਹਿੱਸਾ ਲੈਣ, ਸਹੀ ਜਾਣਕਾਰੀ ਪ੍ਰਦਾਨ ਕਰਨ ਅਤੇ ਗਿਣਤੀਕਾਰਾਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਇਹ ਦੁਹਰਾਇਆ ਗਿਆ ਕਿ ਇਸ ਪ੍ਰਕਰਿਆ ਦੌਰਾਨ ਇਕੱਤਰ ਕੀਤੀ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰਹੇਗੀ ਅਤੇ ਸਿਰਫ ਅੰਕੜਿਆਂ ਦੇ ਉਦੇਸ਼ਾਂ ਲਈ ਵਰਤੀ ਜਾਵੇਗੀ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB