stubble-fire-extinguished-warning-issued-to-those-responsible

*ਨਾੜ ਨੂੰ ਲੱਗੀ ਅੱਗ ਬੁਝਵਾਈ; ਅੱਗ ਲਾਉਣ ਵਾਲਿਆਂ ਨੂੰ ਦਿੱਤੀ ਚੇਤਾਵਨੀ*

May5,2026 | Narinder Kumar | Sangrur

*ਉਪ-ਮੰਡਲ ਮੈਜਿਸਟਰੇਟ ਵੱਲੋਂ ਪਿੰਡਾਂ ਦਾ ਦੌਰਾ; ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਲੋਕਾਂ ਨੂੰ ਕੀਤਾ ਜਾਗਰੂਕ

ਸ਼੍ਰੀ ਸਤੀਸ਼ ਚੰਦਰ, ਪੀ.ਸੀ.ਐਸ., ਉਪ-ਮੰਡਲ ਮੈਜਿਸਟਰੇਟ, ਸੰਗਰੂਰ ਅਤੇ ਸ਼੍ਰੀ ਸੰਜੀਵ ਸਿੰਗਲਾ, ਪੀ.ਪੀ.ਐਸ., ਉਪ-ਕਪਤਾਨ ਪੁਲਿਸ, ਸੰਗਰੂਰ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਜਿਵੇਂ ਕਿ ਐਸ.ਐਚ.ਓ., ਕਾਨੂੰਗੋ ਅਤੇ ਪਟਵਾਰੀ ਵੀ ਮੌਜੂਦ ਸਨ।
ਇਸ ਮੌਕੇ ਅਧਿਕਾਰੀਆਂ ਵੱਲੋਂ ਪਿੰਡ ਅਕੋਈ ਸਾਹਿਬ ਅਤੇ ਬਹਾਦਰਪੁਰ ਦਾ ਵੀ ਦੌਰਾ ਕੀਤਾ ਗਿਆ, ਜਿੱਥੇ ਨਾੜ ਨੂੰ ਲੱਗੀ ਅੱਗ ਨੂੰ ਬੁਝਵਾਇਆ ਗਿਆ। ਇਸ ਦੌਰਾਨ ਅੱਗ ਲਗਾਉਣ ਵਾਲੇ ਵਿਅਕਤੀਆਂ ਨੂੰ ਚੇਤਾਵਨੀ ਦਿੱਤੀ ਗਈ ਕਿ ਭਵਿੱਖ ਵਿੱਚ ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਅਧਿਕਾਰੀਆਂ ਨੇ ਕਿਸਾਨਾਂ ਨਾਲ ਸਿੱਧਾ ਸੰਪਰਕ ਕਰਦੇ ਹੋਏ ਉਨ੍ਹਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਦੱਸਿਆ ਕਿ ਨਾੜ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਣ ਵਿੱਚ ਵਾਧਾ ਹੁੰਦਾ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਨੁਕਸਾਨ ਪਹੁੰਚਦਾ ਹੈ। ਇਸ ਤੋਂ ਇਲਾਵਾ, ਇਹ ਕਾਨੂੰਨੀ ਉਲੰਘਣਾ ਵੀ ਹੈ, ਜਿਸ ਲਈ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੈ।
ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਜੋ ਵੀ ਵਿਅਕਤੀ ਨਾੜ ਨੂੰ ਅੱਗ ਲਗਾਉਂਦਾ ਪਾਇਆ ਗਿਆ, ਉਸ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਲਈ ਸਰਕਾਰ ਵੱਲੋਂ ਉਪਲਬਧ ਮਸ਼ੀਨਰੀ ਅਤੇ ਵਿਕਲਪਾਂ ਦੀ ਵਰਤੋਂ ਕਰਨ ਤਾਂ ਜੋ ਵਾਤਾਵਰਣ ਦੀ ਰੱਖਿਆ ਕੀਤੀ ਜਾ ਸਕੇ।

stubble-fire-extinguished-warning-issued-to-those-responsible



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB