*ਓ.ਐਸ.ਡੀ. ਸੁਖਵੀਰ ਸਿੰਘ ਨੇ ਪੱਕੇ ਮਕਾਨ ਬਣਾਉਣ ਲਈ ਮਨਜ਼ੂਰ" />

-osd-sukhveer-singh-hands-over-housing-sanctions-to-33-families-in-dhuri-

*ਧੂਰੀ ਸ਼ਹਿਰ ਦੇ 33 ਪਰਿਵਾਰਾਂ ਨੂੰ ਪੱਕੇ ਮਕਾਨ ਬਣਾਉਣ ਲਈ 82.50 ਲੱਖ ਰੁਪਏ ਦੀ ਮਿਲੀ ਮਾਲੀ ਮਦਦ*

May6,2026 | Narinder Kumar | Dhuri

*ਓ.ਐਸ.ਡੀ. ਸੁਖਵੀਰ ਸਿੰਘ ਨੇ ਪੱਕੇ ਮਕਾਨ ਬਣਾਉਣ ਲਈ ਮਨਜ਼ੂਰੀ ਪੱਤਰ ਸੌਂਪੇ*

*ਹਰੇਕ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ: ਓ.ਐਸ.ਡੀ. ਸੁਖਵੀਰ ਸਿੰਘ*


ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਧੂਰੀ ਸ਼ਹਿਰ ਦੇ 33 ਲੋੜਵੰਦ ਪਰਿਵਾਰਾਂ ਨੂੰ ਪੱਕੇ ਮਕਾਨਾਂ ਬਣਾਉਣ ਲਈ ਕੁੱਲ 82.50 ਲੱਖ ਰੁਪਏ ਦੀ ਮਾਲੀ ਮਦਦ ਪ੍ਰਦਾਨ ਕਰਨ ਦੇ ਮਨਜ਼ੂਰੀ ਪੱਤਰ ਸੌਂਪੇ। ਜ਼ਿਕਰਯੋਗ ਹੈ ਕਿ ਇਹ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਚਾਰ ਪੜਾਵਾਂ ਵਿੱਚ ਜਮ੍ਹਾਂ ਹੁੰਦੀ ਹੈ।
ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਸੂਬੇ ਦੇ ਹਰੇਕ ਯੋਗ ਲਾਭਪਾਤਰੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਬਿਨਾਂ ਕਿਸੇ ਭੇਦਭਾਵ ਦੇ ਪਹੁੰਚੇ। ਉਨ੍ਹਾਂ ਕਿਹਾ ਕਿ ਪੱਕੇ ਮਕਾਨ ਮਨੁੱਖ ਦੀ ਬੁਨਿਆਦੀ ਲੋੜ ਹੈ ਅਤੇ ਸਰਕਾਰ ਦਾ ਟੀਚਾ ਹੈ ਕਿ ਕੋਈ ਵੀ ਪਰਿਵਾਰ ਛੱਤ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਮਿਲੀ ਮਦਦ ਨਾਲ ਆਪਣੇ ਮਕਾਨਾਂ ਦੇ ਨਿਰਮਾਣ ਕਾਰਜ ਨੂੰ ਜਲਦ ਪੂਰਾ ਕਰਨ ਅਤੇ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਹੋਰ ਸਕੀਮਾਂ ਦਾ ਵੀ ਲਾਭ ਲੈਣ।
ਓ.ਐਸ.ਡੀ. ਸੁਖਵੀਰ ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਪਾਰਦਰਸ਼ੀ ਅਤੇ ਸੌਖੀ ਪ੍ਰਕਿਰਿਆ ਰਾਹੀਂ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ, ਜਿਸ ਨਾਲ ਲੋਕਾਂ ਵਿੱਚ ਭਰੋਸਾ ਵੱਧ ਰਿਹਾ ਹੈ ਅਤੇ ਉਹ ਖੁਦ ਨੂੰ ਸਰਕਾਰ ਨਾਲ ਜੁੜਿਆ ਮਹਿਸੂਸ ਕਰ ਰਹੇ ਹਨ।
ਇਸ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੈ ਸਿੰਘ, ਸੀ.ਐਮ.ਐਫ.ਓ. ਡਾ. ਅਰਵਿੰਦ ਕੁਮਾਰ, ਵਕਫ਼ ਬੋਰਡ ਮੈਂਬਰ ਡਾ. ਅਨਵਰ ਭਸੌੜ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਡਾਇਰੈਕਟਰ ਅਨਿਲ ਮਿੱਤਲ, ਡਾਇਰੈਕਟਰ ਪੁਸ਼ਪਿੰਦਰ ਸ਼ਰਮਾ, ਈ.ਓ. ਗੁਰਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਨਰੇਸ਼ ਸਿੰਗਲਾ ਸਮੇਤ ਹੋਰ ਗਣਮਾਨਯ ਵਿਅਕਤੀ ਵੀ ਹਾਜ਼ਰ ਸਨ।

-osd-sukhveer-singh-hands-over-housing-sanctions-to-33-families-in-dhuri-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB