75-New-Aam-Aadmi-Clinics-To-Be-Dedicated-To-State-Residents-Soon-Anurag-Verma

ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ 

ਮੁੱਖ ਸਕੱਤਰ ਨੇ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਕੀਤੀ ਸਮੀਖਿਆ

Aug2,2023 | Narinder Kumar |  chandigarh

ਸੂਬਾ ਵਾਸੀਆਂ ਨੂੰ ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਤ ਕੀਤੇ ਜਾਣਗੇ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰੰਸਿੰਗ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ। ਉਨ੍ਹਾਂ ਕਿਹਾ ਕਿ ਸਿਹਤ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸਰਕਾਰ ਵੱਲੋਂ ‘ਆਮ ਆਦਮੀ ਕਲੀਨਿਕ’ ਦੇ ਰੂਪ ਵਿੱਚ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੀ ਸ਼ੁਰੂਆਤ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਅਗਲੇ 10 ਦਿਨਾਂ ਤੱਕ ਨਵੇਂ ਬਣਾਏ ਜਾ ਰਹੇ 75 ਆਮ ਆਦਮੀ ਕਲੀਨਿਕਾਂ ਦਾ ਕੰਮ ਮੁਕੰਮਲ ਕਰਨ ਨੂੰ ਕਿਹਾ। ਸ੍ਰੀ ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ ਮਹੀਨੇ ਆਪਣੇ ਜ਼ਿਲੇ ਅੰਦਰ 10 ਫੀਸਦੀ ਆਮ ਆਦਮੀ ਕਲੀਨਿਕਾਂ ਦਾ ਨਿੱਜੀ ਤੌਰ ਉਤੇ ਦੌਰਾ ਕਰਨ ਅਤੇ ਐਸ.ਡੀ.ਐਮਜ਼ ਆਪੋ-ਆਪਣੀਆਂ ਸਬ ਡਵੀਜ਼ਨਾਂ ਅੰਦਰਲੇ ਸਾਰੇ ਕਲੀਨਿਕਾਂ ਦਾ ਦੌਰਾ ਕਰਨ। ਉਹ ਮਰੀਜ਼ਾਂ ਤੋਂ ਜ਼ਮੀਨੀ ਹਕੀਕਤਾਂ, ਦਵਾਈਆਂ ਦੀ ਉਪਲੱਬਧਤਾ ਅਤੇ ਡਾਇਗਨੌਸਟਿਕ ਸੇਵਾਵਾਂ ਦੀ ਫੀਡਬੈਕ ਲੈਣ। ਇਸ ਤੋਂ ਇਲਾਵਾ ਇਲਾਜ ਕਰਵਾ ਚੁੱਕੇ ਮਰੀਜ਼ਾਂ ਤੋਂ ਵੀ ਪਤਾ ਲਗਾਉਣ ਕਿ ਉਹ ਸੇਵਾਵਾਂ ਤੋਂ ਸੰਤੁਸ਼ਟ ਹਨ ਜਾਂ ਨਹੀਂ। ਇਸ ਸਬੰਧੀ ਉਹ ਮੁੱਖ ਸਕਤੱਰ ਅਤੇ ਸਿਹਤ ਵਿਭਾਗ ਨੂੰ ਰਿਪੋਰਟ ਭੇਜਣ। ਮੁੱਖ ਸਕੱਤਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰਾਂ ਦੀਆਂ ਦਵਾਈਆਂ ਅਤੇ 41 ਲੈਬ ਟੈਸਟ ਮੁਫਤ ਕੀਤੇ ਜਾਂਦੇ ਹਨ। ਹਰ ਆਮ ਆਦਮੀ ਕਲੀਨਿਕ ਵਿੱਚ ਇਕ ਮੈਡੀਕਲ ਅਫਸਰ, ਫਰਮਾਸਿਸਟ, ਕਲੀਨਿਕ ਸਹਾਇਕ (ਮਲਟੀਪਰਪਜ਼ ਮਹਿਲਾ ਵਰਕਰ) ਤੇ ਹੈਲਪਰ ਕਮ ਸਵੀਪਰ ਤਾਇਨਾਤ ਹਨ। ਮੀਟਿੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਵੀ.ਪੀ.ਸਿੰਘ ਤੇ ਸਕੱਤਰ ਡਾ.ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।

pbpunjab additional image

75-New-Aam-Aadmi-Clinics-To-Be-Dedicated-To-State-Residents-Soon-Anurag-Verma


pbpunjab ad banner image
pbpunjab ad banner image
pbpunjab ad banner image pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com