* ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦਾ ਸਵਾਗਤ ਕਰਨ ਲਈ ਭਾਰੀ ਗਿਣਤੀ ਵ" />

kotkapura-witnesses-massive-public-support-for-strict-action-against-sacrilege

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

May7,2026 | Narinder Kumar | Kotakpura

* ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦਾ ਸਵਾਗਤ ਕਰਨ ਲਈ ਭਾਰੀ ਗਿਣਤੀ ਵਿੱਚ ਲੋਕ ਪੁੱਜੇ
* ਇਹ ਧਰਤੀ ਅਕਾਲੀਆਂ ਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਪੰਥ ਪ੍ਰਤੀ ਦਿਖਾਈ ਗਈ ਨਿਰਾਦਰੀ ਦੀ ਹਮੇਸ਼ਾ ਗਵਾਹ ਰਹੇਗੀ


ਸਾਲ 2016 ਵਿੱਚ ਬੇਅਦਬੀ ਅਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਤੋਂ ਬਾਅਦ ਭਿਆਨਕ ਕਾਰਵਾਈ ਦੀ ਗਵਾਹ ਬਣੀ ਇਸ ਧਰਤੀ 'ਤੇ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭਾਰੀ ਗਿਣਤੀ ਇਕੱਠ ਨੇ ਜ਼ੋਰਦਾਰ ਸਵਾਗਤ ਕੀਤਾ।
ਬੇਅਦਬੀ ਵਿਰੋਧੀ ਕਾਨੂੰਨ ਪਾਸ ਕਰਨ ਲਈ ਧੰਨਵਾਦ ਕਰਨ ਲਈ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਜਾਣ-ਬੁੱਝ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੇਣ ਵਿੱਚ ਅਸਫਲ ਰਹੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਇਰਾਦੇ ਅਤੇ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਸੀ, ਜਦੋਂ ਕਿ ਮੌਜੂਦਾ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਸਿੱਖ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਸਖ਼ਤ ਕਾਨੂੰਨੀ ਉਪਾਅ ਪੇਸ਼ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਹੈ, ਜਿਸ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿੱਚ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਕੋਲ ਅਜਿਹਾ ਕਾਨੂੰਨ ਲਿਆਉਣ ਦੇ ਕਾਫ਼ੀ ਮੌਕੇ ਸਨ ਪਰ "ਅਸਪਸ਼ਟ ਇਰਾਦਿਆਂ" ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਬਚਾਉਣ ਦੀਆਂ ਕਥਿਤ ਕੋਸ਼ਿਸ਼ਾਂ ਕਾਰਨ ਉਹ ਅਜਿਹਾ ਕਰਨ ਵਿੱਚ ਅਸਫਲ ਰਹੀਆਂ। ਉਨ੍ਹਾਂ ਟਿੱਪਣੀ ਕੀਤੀ ਕਿ ਪਹਿਲਾਂ ਬਹੁਤ ਸਾਰੇ ਮਾਮਲਿਆਂ ਵਿੱਚ ਦੋਸ਼ੀ ਮਾਨਸਿਕ ਸੰਤੁਲਨ ਠੀਕ ਨਾ ਹੋਣ ਬਹਾਨੇ ਸਜ਼ਾ ਤੋਂ ਬਚ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਕਾਨੂੰਨ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਜੇ ਸੂਬੇ ਵਿੱਚ ਕੋਈ ਬੇਅਦਬੀ ਹੁੰਦੀ ਹੈ ਤਾਂ ਅਜਿਹੇ ਵਿਅਕਤੀਆਂ ਦੇ ਕਸਟੋਡੀਅਨ 'ਤੇ ਵੀ ਮੁਕੱਦਮਾ ਚਲਾਇਆ ਜਾਵੇਗਾ।
ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦੀ ਸੇਵਾ ਬਖਸ਼ੀ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੈ। ਉਨ੍ਹਾਂ ਲੋਕਾਂ ਨੂੰ ਪਿੰਡਾਂ ਵਿੱਚ ਜਾਣ ਅਤੇ ਜਨਤਾ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ ਕਿ ਹੁਣ ਜੋ ਵੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਪਾਇਆ ਜਾਵੇਗਾ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸ਼ਾਸਕਾਂ ਦਾ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਦਾ ਨਾ ਤਾਂ ਇਰਾਦਾ ਸੀ ਅਤੇ ਨਾ ਹੀ ਇੱਛਾ ਸ਼ਕਤੀ, ਜਿਸ ਕਾਰਨ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਇੱਕ ਨਿਯਮਿਤ ਘਟਨਾ ਸੀ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਪਾਸ ਕੀਤਾ ਗਿਆ ਕਾਨੂੰਨ ਇਸ ਨੂੰ ਖਤਮ ਕਰ ਦੇਵੇਗਾ ਕਿਉਂਕਿ ਕੋਈ ਵੀ ਇਸ ਨਾ-ਮੁਆਫੀਯੋਗ ਅਪਰਾਧ ਵਿੱਚ ਸ਼ਾਮਲ ਹੋਣ ਦੀ ਹਿੰਮਤ ਕਦੇ ਨਹੀਂ ਕਰੇਗਾ। ਅਕਾਲੀਆਂ ਦੀ ਨਿੰਦਾ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਵਿੱਚ ਬੇਅਦਬੀ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਨਿਰਦੋਸ਼ ਲੋਕਾਂ 'ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ। ਉਨ੍ਹਾਂ ਕਿਹਾ ਕਿ ਇਹ ਧਰਤੀ ਅਕਾਲੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਪੰਥ ਪ੍ਰਤੀ ਦਿਖਾਈ ਗਈ ਧੱਕੇਸ਼ਾਹੀ ਅਤੇ ਘੋਰ ਨਿਰਾਦਰ ਦੀ ਹਮੇਸ਼ਾ ਗਵਾਹ ਰਹੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖ ਕਦਰਾਂ-ਕੀਮਤਾਂ ਅਤੇ ਜਨਤਕ ਭਾਵਨਾਵਾਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਧਰਤੀ ਅਜਿਹੇ ਸਮੇਂ ਦੀ ਗਵਾਹ ਹੈ, ਜਿਸ ਨੇ ਸਮੁੱਚੀ ਸਿੱਖ ਸੰਗਤ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਹ ਕਾਨੂੰਨ ਇਸ ਲਈ ਬਣਾਇਆ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।
ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ 'ਤੇ ਆਮ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕਰਦੇ ਹੋਏ ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਰਕਾਰ ਸਮਾਜ ਦੇ ਹਰ ਵਰਗ ਲਈ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰ ਖੇਤਰ ਵਿੱਚ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ ਜਿਸ ਕਾਰਨ ਇਨ੍ਹਾਂ ਖੇਤਰਾਂ ਵਿੱਚ ਪੂਰੀ ਤਰ੍ਹਾਂ ਤਬਦੀਲੀ ਦੇਖੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਟੈਕਸਦਾਤਾਵਾਂ ਦਾ ਪੈਸਾ ਲੋਕਾਂ ਦੀ ਭਲਾਈ 'ਤੇ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ ਅਤੇ ਇਹ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹੁਣ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਅਤੇ ਬੁਨਿਆਦੀ ਢਾਂਚਾ ਉਸਾਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਸੂਬਾ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ ਨਹਿਰੀ ਪਾਣੀ ਦਾ 68 ਫੀਸਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ 85 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 14000 ਕਿਲੋਮੀਟਰ ਪਾਈਪਾਂ ਅਤੇ ਰਜਵਾਹੇ ਬਣਾਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪਾਈਪ ਲਾਈਨਾਂ ਅਤੇ ਰਜਵਾਹਿਆਂ ਵਿੱਚ 21000 ਕਿਊਸਿਕ ਪਾਣੀ ਛੱਡਿਆ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਕੇ ਵੱਡੇ ਪੱਧਰ 'ਤੇ ਲਾਭ ਪਹੁੰਚਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੱਡਿਆ ਗਿਆ ਇਹ ਪਾਣੀ ਦੋ ਭਾਖੜਾ ਨਹਿਰਾਂ ਦੁਆਰਾ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੇ ਬਰਾਬਰ ਹੈ ਅਤੇ ਇਸ ਕਦਮ ਨਾਲ ਸੂਬੇ ਦੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਰੱਖੇ ਗਏ ਹਨ, ਜਿਸ ਨਾਲ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ ਕਿਉਂਕਿ ਪਾਣੀ ਤੋਂ ਬਿਨਾਂ ਸੂਬੇ ਦਾ ਕੋਈ ਵਜੂਦ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਹਰੇਕ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ ਕਿ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਯੋਗ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ 97 ਫੀਸਦੀ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 1.65 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ ਅਤੇ ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

kotkapura-witnesses-massive-public-support-for-strict-action-against-sacrilege



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB