ਔਰਤਾਂ ਲਈ ਭਲਾਈ ਉਪਾਵਾਂ ਦਾ ਐਲਾਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਪੰਜਾਬ ਦੀ ਹਰ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਇਹ ਰਕਮ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਜਾਵੇਗੀ ਅਤੇ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਇਸ ਯੋਜਨਾ ਲਈ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਪ੍ਰਤੀਸ਼ਤ ਔਰਤਾਂ ਨੂੰ ਇਸ ਯੋਜਨਾ ਦਾ ਲਾਭ ਹੋਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਬਜਟ ਵਿੱਚ ਇਸ ਲਈ 9,300 ਕਰੋੜ ਰੁਪਏ ਅਲਾਟ ਕੀਤੇ ਹਨ।”
ਸਿਹਤ ਸੰਭਾਲ ਪਹਿਲਕਦਮੀਆਂ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਆਪ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ। ਇਸ ਯੋਜਨਾ ਤਹਿਤ ਲਗਭਗ 1.65 ਲੱਖ ਲੋਕ ਪਹਿਲਾਂ ਹੀ ਮੁਫ਼ਤ ਇਲਾਜ ਪ੍ਰਾਪਤ ਕਰ ਚੁੱਕੇ ਹਨ।” ਉਨ੍ਹਾਂ ਲੋਕਾਂ ਨੂੰ ਸਿਹਤ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
ਲੋਕ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ 2022 ਵਿੱਚ ਲੋਕਾਂ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਿਹਾ ਹਾਂ ਅਤੇ ਪੰਜਾਬੀਆਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਭਰ ਵਿੱਚ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਿੱਥੇ ਮਿਆਰੀ ਇਲਾਜ ਸਹੂਲਤਾਂ ਮੁਫਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ, ਹਸਪਤਾਲਾਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਘਰਾਂ ਅਤੇ ਕਿਸਾਨਾਂ ਨੂੰ ਮੁਫਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ।”
ਸਿੰਚਾਈ ਦੇ ਬੁਨਿਆਦੀ ਢਾਂਚੇ ਬਾਰੇ ਸਰਕਾਰ ਦੀਆਂ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ , “ਸਾਡੀ ਸਰਕਾਰ ਨੇ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਹਨ ਅਤੇ ਰਜਵਾਹਿਆਂ ਨੂੰ ਸੁਰਜੀਤ ਕੀਤਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਪੰਜਾਬ ਦੇ ਹਰ ਖੇਤਰ ਤੱਕ ਪਹੁੰਚੇ।”
'ਸ਼ੁਕਰਾਨਾ ਯਾਤਰਾ' ਦੇ ਕੁਝ ਅੰਸ਼ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਕਸ ' ਹੈਂਡਲ ਤੇ ਲਿਖਿਆ , "ਅੱਜ, 'ਸ਼ੁਕਰਾਨਾ ਯਾਤਰਾ' ਦੇ ਤੀਜੇ ਦਿਨ, ਮੈਨੂੰ ਸ਼ਹੀਦਾਂ ਅਤੇ ਗੁਰੂਆਂ ਦੀ ਪਵਿੱਤਰ ਧਰਤੀ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਇਹ ਇੱਕ ਕੰਮਕਾਜੀ ਦਿਨ ਅਤੇ ਅਤਿ ਦੀ ਗਰਮੀ ਹੋਣ ਦੇ ਬਾਵਜੂਦ, ਇੰਨੀ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਤੁਸੀਂ ਮੇਰੇ 'ਤੇ ਜੋ ਅਥਾਹ ਪਿਆਰ, ਅਸੀਸਾਂ ਅਤੇ ਉਤਸ਼ਾਹ ਵਰ੍ਹਾਇਆ, ਉਸ ਲਈ ਮੈਂ ਬਹੁਤ ਧੰਨਵਾਦੀ ਹਾਂ ।"
ਉਨ੍ਹਾਂ ਅੱਗੇ ਪੋਸਟ ਕੀਤਾ, "ਗੁਰੂ ਸਾਹਿਬ ਦੇ ਅਪਾਰ ਕਿਰਪਾ ਸਦਕਾ ਹੀ ਅਸੀਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਲਾਗੂ ਕਰਨ ਦੇ ਯੋਗ ਹੋਏ ਹਾਂ। ਇਸ ਕਾਨੂੰਨ ਤਹਿਤ ਹੁਣ ਕੋਈ ਵੀ ਦੋਸ਼ੀ 'ਮਾਨਸਿਕ ਅਸੰਤੁਲਨ' ਦਾ ਬਹਾਨਾ ਬਣਾ ਕੇ ਸਜ਼ਾ ਤੋਂ ਨਹੀਂ ਬਚ ਸਕੇਗਾ। ਉਨ੍ਹਾਂ ਦੇ ਸਰਪ੍ਰਸਤਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਪਰਿਵਾਰਾਂ ਲਈ ਪੰਜਾਬ ਨੂੰ ਲੁੱਟਿਆ ਅਤੇ ਵੰਡ ਪਾਊ ਰਾਜਨੀਤੀ ਕੀਤੀ , ਜਦੋਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਮੁੱਚੀ ਮਨੁੱਖਤਾ ਨੂੰ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ।"
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB