ਸਵੇਰ ਦੀ ਮੱਠੀ ਧੁੱਪ ਵਿੱਚ 68 ਸਾਲਾ ਬੀਬੀ ਹਰਬੰਸ ਕੌਰ ਆਪਣੇ ਹੱਥਾਂ ਵਿੱਚ ਇੱਕ ਛੋਟਾ ਜਿਹਾ ਬੈਗ ਫੜੀ ਬੱਸ ਵਿੱਚ ਚੁੱਪਚਾਪ ਬੈਠੀ ਸੀ। ਉਸ ਦੀਆਂ ਅੱਖਾਂ ਭਰੀਆਂ ਹੋਈਆਂ ਸਨ ਪਰ ਚਿਹਰੇ 'ਤੇ ਪੂਰਨ ਸ਼ਾਂਤੀ ਤੇ ਚਮਕ ਪਸਰੀ ਹੋਈ ਸੀ, ਜਿਵੇਂ ਸਾਲਾਂ ਦਾ ਕੋਈ ਅਧੂਰਾ ਸੁਪਨਾ ਆਖ਼ਰਕਾਰ ਪੂਰਾ ਹੋਣ ਲੱਗਾ ਹੋਵੇ। ਉਸ ਨੇ ਇੱਕ ਹਲਕੀ ਜਿਹੀ ਮੁਸਕਰਾਹਟ ਨਾਲ ਕਿਹਾ, "ਮੈਨੂੰ ਤਾਂ ਹਮੇਸ਼ਾ ਇਹੀ ਲੱਗਦਾ ਸੀ ਕਿ ਇਹ ਦਿਨ ਮੇਰੀ ਕਿਸਮਤ ਵਿੱਚ ਨਹੀਂ ਲਿਖਿਆ ਗਿਆ।"
ਇਹ ਕਹਾਣੀ ਸਿਰਫ਼ ਬੀਬੀ ਹਰਬੰਸ ਕੌਰ ਦੀ ਨਹੀਂ, ਸਗੋਂ ਇਹ ਪੂਰੇ ਪੰਜਾਬ ਦੇ ਹਜ਼ਾਰਾਂ ਬਜ਼ੁਰਗਾਂ ਦੀਆਂ ਇਕ ਮੁੱਦਤ ਤੋਂ ਦੱਬੀਆਂ ਇੱਛਾਵਾਂ ਨੂੰ ਪ੍ਰਗਟ ਕਰਦੀ ਗਾਥਾ ਹੈ। ਅੱਜ, 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਰਾਹੀਂ ਅਜਿਹੇ ਬਜ਼ੁਰਗਾਂ ਦੀਆਂ ਲੰਬੇ ਸਮੇਂ ਤੋਂ ਦਿਲ ਵਿੱਚ ਹੀ ਛੁਪਾਈਆਂ ਸੱਧਰਾਂ ਪੂਰੀਆਂ ਹੋ ਰਹੀਆਂ ਹਨ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਪਹਿਲਕਦਮੀ, ਪੰਜਾਬ ਸਰਕਾਰ ਦੀ ਬਜ਼ੁਰਗਾਂ ਲਈ ਇੱਕ ਸਨਮਾਨਜਨਕ, ਆਰਾਮਦਾਇਕ ਅਤੇ ਰੂਹਾਨੀ ਅਨੰਦ ਦੇਣ ਵਾਲੀ ਤੀਰਥ ਯਾਤਰਾ ਕਰਾ ਕੇ ਲਿਆਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪੂਰੀ ਸੋਚ ਵਿਚਾਰ ਨਾਲ ਕੀਤੀ ਗਈ ਸੁਚੱਜੀ ਵਿਉਂਤਬੰਦੀ ਦੇ ਨਾਲ-ਨਾਲ ਵੱਡੇ ਪੱਧਰ ‘ਤੇ ਮਾਲੀ ਤੇ ਮਾਨਵੀ ਸ੍ਰੋਤਾਂ ਦੀ ਵਰਤੋਂ ਸਦਕਾ ਇਹ ਸਕੀਮ ਜਨਤਕ ਸੇਵਾ ਦੇ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ।
ਇਸ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ 1100 ਤੋਂ ਵੱਧ ਬਜ਼ੁਰਗ ਸ਼ਰਧਾਲੂ ਰੋਜ਼ਾਨਾ ਇਸ ਸਕੀਮ ਤਹਿਤ ਤੀਰਥਾਂ ਦੀ ਯਾਤਰਾ ਕਰ ਰਹੇ ਹਨ। ਉਨ੍ਹਾਂ ਦੇ ਆਰਾਮ, ਸੁਰੱਖਿਆ ਅਤੇ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ 900 ਤੋਂ ਵੱਧ ਸਟਾਫ਼ ਮੈਂਬਰ ਤੈਨਾਤ ਕੀਤੇ ਗਏ ਹਨ, ਜੋ ਹਰ ਪੜਾਅ 'ਤੇ ਸ਼ਰਧਾਲੂਆਂ ਦਾ ਲਗਾਤਾਰ ਪੂਰਾ ਖ਼ਿਆਲ ਰੱਖਦੇ ਹਨ ਅਤੇ ਹਰ ਲੋੜੀਂਦੀ ਸਹਾਇਤਾ ਦਿੰਦੇ ਹਨ।
ਪੰਜਾਬ, ਜਿਸ ਦੀ ਧਰਤ ਦੇ ਕਣ-ਕਣ ਵਿਚ ਅਮੀਰ ਰੂਹਾਨੀ ਵਿਰਾਸਤ ਰਮੀ ਹੋਈ ਹੈ, ਦੇ ਹਰ ਪਰਿਵਾਰ ਵਿੱਚ ਆਸਥਾ ਤੇ ਸ਼ਰਧਾ ਦੀ ਮਜ਼ਬੂਤ ਭਾਵਨਾ ਹੁੰਦੀ ਹੈ। ਕਈ ਬਜ਼ੁਰਗਾਂ ਲਈ ਪਾਵਨ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨਾ ਕਦੇ ਇੱਕ ਨਾ ਪੂਰਾ ਹੋਣ ਵਾਲਾ ਸੁਪਨਾ ਸੀ, ਜੋ ਅਕਸਰ ਆਰਥਿਕ ਤੰਗੀ ਜਾਂ ਢਿੱਲੀ ਸਿਹਤ ਕਾਰਨ ਅਧੂਰਾ ਹੀ ਰਹਿ ਜਾਂਦਾ ਸੀ। ਇਸ ਸਕੀਮ ਨੇ ਉਸ ਸੁਪਨੇ ਨੂੰ ਹਕੀਕਤ ਵਿਚ ਬਦਲ ਦਿੱਤਾ ਹੈ।
ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਪ੍ਰਮੁੱਖ ਧਾਰਮਿਕ ਅਤੇ ਇਤਿਹਾਸਕ ਅਸਥਾਨਾਂ ਦੀ ਮੁਫ਼ਤ ਯਾਤਰਾ ਕਰਵਾਈ ਜਾਂਦੀ ਹੈ। ਯਾਤਰਾ ਦੇ ਪ੍ਰੋਗਰਾਮ ਵਿੱਚ ਸ੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨਾਂ ਦੇ ਨਾਲ-ਨਾਲ ਜਲ੍ਹਿਆਂਵਾਲਾ ਬਾਗ਼ ਅਤੇ ਪਾਰਟੀਸ਼ਨ ਮਿਊਜ਼ੀਅਮ ਵਰਗੇ ਮਹੱਤਵਪੂਰਨ ਵਿਰਾਸਤੀ ਸਥਾਨ ਵੀ ਵਿਖਾਏ ਜਾਂਦੇ ਹਨ, ਜੋ ਰੂਹਾਨੀ ਅਤੇ ਇਤਿਹਾਸਕ ਚੇਤਨਾ ਦਾ ਇੱਕ ਅਨੂਠਾ ਸੁਮੇਲ ਬਣ ਕੇ ਹਰ ਸ਼ਰਧਾਲੂ ਦੇ ਹਿਰਦੇ ਵਿੱਚ ਉਤਰ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਇਹ ਤਿੰਨ ਦਿਨਾਂ ਅਤੇ ਦੋ ਰਾਤਾਂ ਦੀ ਯਾਤਰਾ ਇਸ ਤਰਾਂ ਵਿਉਂਤੀ ਗਈ ਹੈ ਕਿ ਹਰ ਸ਼ਰਧਾਲੂ ਨੂੰ ਹਰ ਸੁੱਖ-ਸਹੂਲਤ ਅਤੇ ਪੂਰਾ ਆਰਾਮ ਮਿਲ ਸਕੇ। ਸਰਕਾਰ ਵੱਲੋਂ ਏਅਰ-ਕੰਡੀਸ਼ਨਡ ਬੱਸਾਂ ਅਤੇ ਰੇਲਗੱਡੀਆਂ, ਰਹਿਣ ਦਾ ਅਗਾਊਂ ਪ੍ਰਬੰਧ, ਸਵੱਛ ਭੋਜਨ ਅਤੇ ਚਾਦਰਾਂ, ਕੰਬਲ ਵਰਗੀਆਂ ਨਿੱਤ ਵਰਤੋਂ ਦੀਆਂ ਜ਼ਰੂਰੀ ਚੀਜ਼ਾਂ ਅਤੇ ਲੋੜ ਪੈਣ ਉਤੇ ਡਾਕਟਰੀ ਸਹੂਲਤਾਂ ਸਮੇਤ ਸਭ ਕੁਝ ਮੁਫ਼ਤ ਦਿੱਤਾ ਜਾਂਦਾ ਜਾਂਦਾ ਹੈ। ਯਾਤਰਾ ਦਾ ਹਰ ਪੱਖ ਬਜ਼ੁਰਗ ਯਾਤਰੀਆਂ ਦੀ ਲੋੜ, ਸਹੂਲਤ ਅਤੇ ਮਾਣ-ਸਨਮਾਨ ਨੂੰ ਮੁੱਖ ਰੱਖ ਕੇ ਵਿਉਂਤਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਥੋੜ੍ਹੇ ਜਿਹੇ ਅਰਸੇ ਦੌਰਾਨ ਹੀ ਇਸ ਪਹਿਲਕਦਮੀ ਨੇ ਬਹੁਤ ਵੱਡਾ ਪ੍ਰਭਾਵ ਪਾਇਆ ਹੈ। ਲਗਭਗ 100 ਬੱਸਾਂ ਦਾ ਕਾਫ਼ਲਾ ਰੋਜ਼ਾਨਾ ਲਗਭਗ 1100 ਸ਼ਰਧਾਲੂਆਂ ਨੂੰ ਤੀਰਥ ਯਾਤਰਾ ‘ਤੇ ਲੈ ਕੇ ਜਾਂਦਾ ਹੈ ਅਤੇ ਹੁਣ ਤੱਕ ਕਰੀਬ 1,10,000 ਬਜ਼ੁਰਗ ਇਸ ਸਕੀਮ ਦਾ ਲਾਹਾ ਲੈ ਚੁੱਕੇ ਹਨ। ਬਹੁਤੇ ਬਜ਼ੁਰਗਾਂ ਲਈ, ਇਹ ਪਹਿਲਕਦਮੀ ਮਹਿਜ਼ ਸਫ਼ਰ ਹੀ ਨਹੀਂ ਰਹੀ, ਸਗੋਂ ਇਹ ਉਮਰ ਭਰ ਅਧੂਰੀ ਰਹਿ ਗਈ ਇੱਛਾ ਦੀ ਪੂਰਤੀ ਦਾ ਸਾਧਨ ਬਣ ਗਈ ਹੈ। ਜੋ ਕਦੇ ਬਹੁਤ ਦੂਰ ਲੱਗਦਾ ਸੀ, ਉਹ ਹੁਣ ਪਹੁੰਚ ਵਿੱਚ ਆ ਗਿਆ ਹੈ।ਉਨ੍ਹਾਂ ਕਿਹਾ ਕਿ ਹਜ਼ਾਰਾਂ ਬਜ਼ੁਰਗ ਪੂਰੇ ਸਨਮਾਨ ਅਤੇ ਆਰਾਮ ਨਾਲ ਉਨ੍ਹਾਂ ਰੂਹਾਨੀ ਪਲਾਂ ਦਾ ਅਨੰਦ ਮਾਣ ਰਹੇ ਹਨ, ਜਿਨ੍ਹਾਂ ਦੀ ਉਨ੍ਹਾਂ ਨੇ ਲੰਬੇ ਸਮੇਂ ਤੋਂ ਉਡੀਕ ਕੀਤੀ ਸੀ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB