-skip-to-main-contentaccessibility-help-accessibility-feedback-google-translate-ai-mode-all-images-forums-videos-shopping-short-videos-more-tools-punjabi-detected-english-zil-h-ca-nagara-kaunsala-m-l-rak-al-ahimadaga-ha-at-nagara-pac-ita-amaraga-ha-d-ma-c

ਜ਼ਿਲ੍ਹੇ ‘ਚ ਨਗਰ ਕੌਂਸਲ ਮਾਲੇਰਕੋਟਲਾ,ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ ਆਮ ਚੋਣਾਂ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਪ੍ਰਸ਼ਾਸਨ ਤਤਪਰ- ਵਿਰਾਜ ਐਸ.ਤਿੜਕੇ

May12,2026 | Narinder Kumar | Malerkotla

* ਤਿੰਨ ਸ਼ਹਿਰਾਂ ਦੀਆਂ 61 ਵਾਰਡਾਂ 138 ਪੋਲਿੰਗ ਬੂਥ ਸਥਾਪਿਤ, 01 ਲੱਖ 27 ਹਜਾਰ 807 ਵੋਟਰ ਵੋਟਾਂ ਪਾਉਣਗੇ

* ਨਾਮਜ਼ਦਗੀ ਦਾਖ਼ਲ ਕਰਨ ਲਈ ਰਿਟਰਨਿੰਗ ਅਫ਼ਸਰ ਤਾਇਨਾਤ- ਜ਼ਿਲ੍ਹਾ ਚੋਣਕਾਰ ਅਫ਼ਸਰ


ਜ਼ਿਲ੍ਹਾ ਮਾਲੇਰਕੋਟਲਾ ਨਗਰ ਕੌਂਸਲ ਮਾਲੇਰਕੋਟਲਾ,ਅਹਿਮਦਗੜ੍ਹ ਅਤੇ ਨਗਰ ਪੰਚਾਇਤ ਅਮਰਗੜ੍ਹ ਦੀਆਂ 61 ਵਾਰਡਾਂ 26 ਮਈ ਨੂੰ ਹੋਣ ਵਾਲੀਆਂ ਆਮ ਚੋਣਾਂਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਪ੍ਰਸ਼ਾਸਨ ਤਤਪਰ ਹੈ। ਇਹ ਪ੍ਰਗਟਾਵਾ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣਕਾਰ ਅਫ਼ਸਰ ਵਿਰਾਜ ਐਸ.ਤਿੜਕੇ ਨੇ ਕੀਤਾ
ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਮਾਲੇਰਕੋਟਲਾ ਅਧੀਨ ਨਗਰ ਕੌਂਸਲ ਮਾਲੇਰਕੋਟਲਾ ਅਧੀਨ 33 ਵਾਰਡਾਂ ਵਿੱਚ, ਨਗਰ ਕੌਂਸਲ ਅਹਿਮਦਗੜ੍ਹ ਅਧੀਨ 17 ਵਾਰਡਾਂ ਵਿੱਚ ਅਤੇ ਨਗਰ ਪੰਚਾਇਤ ਅਮਰਗੜ੍ਹ 11 ਵਾਰਡਾਂ ਵਿੱਚ ਚੋਣ ਕਰਵਾਈ ਜਾਣੀ ਹੈ ਇਹਨਾਂ ਚੋਣਾਂ ਲਈ ਕੁੱਲ 138 ਬੂਥ ਸਥਾਪਿਤ ਕੀਤੇ ਗਏ ਹਨ ਜਿਨ੍ਹਾਂ ਵਿਚੋਂ ਮਾਲੇਰਕੋਟਲਾ ਵਿਖੇ 101, ਅਹਿਮਦਗੜ੍ਹ ਵਿਖੇ 26 ਅਤੇ ਨਗਰ ਪੰਚਾਇਤ ਅਮਰਗੜ੍ਹ ਵਿਖੇ 11 ਬੂਥ ਸਥਾਪਿਤ ਕੀਤੇ ਗਏ ਹਨ ਅਤੇ ਇਸ ਵਿੱਚ ਤਕਰੀਬਨ 01 ਲੱਖ 27 ਹਜਾਰ 807 ਵੋਟਰ ਭਾਗ ਲੈਣਗੇ । ਜਿਨ੍ਹਾਂ ਵਿੱਚ 66622 ਪੁਰਸ ,61174 ਇਸਤਰੀ ਅਤੇ 11 ਹੋਰ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ।
ਸਕੱਤਰ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਐਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ ਨੂੰ ਬਤੌਰ ਰਿਟਰਨਿੰਗ ਅਫਸਰ ਨਗਰ ਕੌਂਸਲ ਮਾਲੇਰਕੋਟਲਾ, ਐਸ.ਡੀ.ਐਮ ਅਮਰਗੜ੍ਹ ਹਰੰਬਸ ਸਿੰਘ ਨੂੰ ਬਤੌਰ ਰਿਟਰਨਿੰਗ ਅਫਸਰ ਨਗਰ ਪੰਚਾਇਤ ਅਮਰਗੜ੍ਹ ਅਤੇ ਕਾਰਜਕਾਰੀ ਇੰਜੀਨੀਅਰ ਪੰਜਾਬ ਸਟੇਟ ਟਿਊਵੈਲ ਕਾਰਪੋਰੇਸ਼ਨ ਮਾਲੇਰਕੋਟਲਾ ਇੰਜ.ਹਰਮਿੰਦਰ ਸਿੰਘ ਨੂੰ ਬਤੌਰ ਰਿਟਰਨਿੰਗ ਅਫਸਰ ਨਗਰ ਕੌਸਲ ਅਹਿਮਦਗੜ੍ਹ ਨਿਯੁਕਤ ਕੀਤਾ ਗਿਆ ਹੈ
ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਸ਼ਡਿਊਲ ਦੇ ਅਨੁਸਾਰ, ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀਆਂ ਦਾਖਲ ਕਰਨ ਦੀ ਮਿਆਦ 13.05.2026 (ਬੁੱਧਵਾਰ) (ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਦੇ ਵਿਚਕਾਰ) ਇਸ ਉਦੇਸ਼ ਲਈ ਨਿਰਧਾਰਤ ਸਬੰਧਤ ਰਿਟਰਨਿੰਗ ਅਫਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 16.05.20265 (ਸ਼ਨੀਵਾਰ) ਹੋਵੇਗੀ ਨਾਮਜ਼ਦਗੀ ਪੱਤਰਾਂ ਦੀ ਜਾਂਚ 18.05.2026 (ਸੋਮਵਾਰ) ਨੂੰ ਹੋਵੇਗੀ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 19.05.2026 (ਮੰਗਲਵਾਰ) (ਦੁਪਹਿਰ 03:00 ਵਜੇ ਤੱਕ) ਹੈ ਸਾਰੇ ਨਾਮਜ਼ਦਗੀ ਫਾਰਮ ਨਿਰਧਾਰਤ ਹਲਫੀਆ ਬਿਆਨ ਦੇ ਨਾਲ ਹੋਣੇ ਚਾਹੀਦੇ ਹਨ, ਅਤੇ ਜੇਕਰ ਉਮੀਦਵਾਰ ਕਿਸੇ ਰਾਜਨੀਤਿਕ ਪਾਰਟੀ ਦੁਆਰਾ ਸਪਾਂਸਰ ਕੀਤਾ ਗਿਆ ਹੈ, ਤਾਂ ਸਬੰਧਤ ਰਾਜਨੀਤਿਕ ਪਾਰਟੀ ਦਾ ਅਧਿਕਾਰਤ ਪੱਤਰ ਹੋਣਾ ਲਾਜ਼ਮੀ ਹੈ ਉਨ੍ਹਾਂ ਦੱਸਿਆ ਕਿ ਇਹ ਪੋਲਿੰਗ 26.05.2026 (ਮੰਗਲਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹੋਵੇਗੀ ਪੋਲ ਹੋਈਆਂ ਵੋਟਾਂ ਦੀ ਗਿਣਤੀ 29.05.2026 (ਸ਼ੁੱਕਰਵਾਰ) ਨੂੰ ਗਿਣਤੀ ਕੇਂਦਰਾਂ 'ਤੇ ਕੀਤੀ ਜਾਵੇਗੀ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਇਨ੍ਹਾਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ
ਉਨ੍ਹਾਂ ਹੋਰ ਦੱਸਿਆ ਕਿ ਨਗਰ ਕੌਂਸਲਾਂ ਲਈ ਚੋਣ ਲੜ ਰਹੇ ਉਮੀਦਵਾਰ ਲਈ ਕਮਿਸ਼ਨ ਦੁਆਰਾ ਖਰਚ ਸੀਮਾ ਨਗਰ ਕੌਂਸਲਾਂ ਲਈ ਸ਼੍ਰੇਣੀ- ਲਈ 3,60,000 ਰੁਪਏ, ਸ਼੍ਰੇਣੀ ਬੀ 2,30,000 ਰੁਪਏ, ਸ਼੍ਰੇਣੀ ਸੀ 2,00,000 ਰੁਪਏ ਨਿਰਧਾਰਤ ਕੀਤੀ ਗਈ ਹੈ ਡੀ.ਸੀ ਨੇ ਦੱਸਿਆ ਕਿ ਚੋਣ ਸ਼ਡਿਊਲ ਦੇ ਐਲਾਨ ਦੇ ਨਾਲ, ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ ਵਿੱਚ, ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਇਹ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤੱਕ ਲਾਗੂ ਰਹੇਗਾ

-skip-to-main-contentaccessibility-help-accessibility-feedback-google-translate-ai-mode-all-images-forums-videos-shopping-short-videos-more-tools-punjabi-detected-english-zil-h-ca-nagara-kaunsala-m-l-rak-al-ahimadaga-ha-at-nagara-pac-ita-amaraga-ha-d-ma-c



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB