ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਧੰਨਵਾਦ ਕਰਦਿਆਂ ਦੱਸਿਆ, “ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ `ਤੇ ਮਨਾ ਰਹੀ ਹੈ। ਸੂਬੇ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਡਾਕੂਮੈਂਟਰੀ ਫ਼ਿਲਮਾਂ ਦਿਖਾਈਆਂ ਜਾਣਗੀਆਂ, ਡਰੋਨ ਸ਼ੋਅ ਕਰਵਾਏ ਜਾਣਗੇ ਅਤੇ ਵਿਸ਼ਾਲ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ।” ਸਮਾਰੋਹ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਵਾਈਸ ਚੇਅਰਮੈਨ ਸ੍ਰੀ ਜਸਕਰਨ ਸਿੰਘ ਬੰਦੇਸ਼ਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਪ੍ਰਤਾਪ ਸਿੰਘ ਸੰਧੂ, ਐੱਸ.ਡੀ.ਐੱਮ. ਅੰਮ੍ਰਿਤਸਰ-2 ਸ. ਗੁਰਮੰਦਰ ਸਿੰਘ, ਪ੍ਰੋ. ਰਵਿੰਦਰ ਰਾਜੂ, ਪ੍ਰੋ. ਬਲਜੀਤ ਕੌਰ ਰਿਆੜ, ਆਪ ਦੇ ਮਾਝਾ ਮੀਡੀਆ ਇੰਚਾਰਜ ਐਡਵੋਕੇਟ ਅਰਵਿੰਦਰ ਸਿੰਘ ਭੱਟੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਅਧਿਆਪਕ ਵੀ ਹਾਜ਼ਰ ਸਨ। ਸਮਾਗਮ ਦੇ ਅਖੀਰ ਵਿੱਚ ਆਏ ਹੋਏ ਮਹਿਮਾਨਾਂ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ।
-bhagwant-mann-govt-working-on-principles-of-equality-shown-by-sri-guru-ravidass-ji-youth-must-build-begampura-envisioned-by-guru-sahib-harpal-singh-cheema-