gna-gears-ltd-organized-a-3-day-first-aid-training-camp-at-mehtiana

ਜੀ.ਐਨ.ਏ. ਗੇਅਰਜ਼ ਲਿਮਟਡ ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ

May25,2026 | Narinder Kumar | Hoshiarpur

ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਅਗਵਾਈ ਹੇਠ 21 ਤੋਂ 23 ਮਈਤੱਕ ਜੀ.ਐਨ.ਏ. ਗੇਅਰ ਲਿਮ, ਮੇਹਟੀਆਣਾ ਵਿਖੇ 3-ਦਿਨਾਂ ਫਸਟ ਏਡ ਟ੍ਰੇਨਿੰਗ ਕੈਂਪ ਲਗਾਇਆ ਗਿਆ ਜਿਸਦਾ ਉਦੇਸ਼ ਐਮਰਜੈਂਸੀ ਸਥਿਤੀਆਂ ਵਿੱਚ ਕੀਮਤੀ ਜਾਨਾਂ ਨੂੰ ਬਚਾਉਣਾ ਹੈ।
ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਕੈਂਪ ਵਿੱਚ ਟ੍ਰੇਨਰ ਅਨੂ ਸ਼ਰਮਾ ਵੱਲੋਂ ਕੰਪਨੀ ਦੇ 30 ਕਰਮਚਾਰੀਆਂ ਨੂੰ ਟ੍ਰੇਨਿੰਗ ਦਿੱਤੀ ਗਈ। ਉਨ੍ਹਾਂ ਨੇ ਕਰਮਚਾਰੀਆਂ ਨੂੰ ਹਾਦਸਾ ਹੋਣ 'ਤੇ ਅਚਾਨਕ ਬਿਮਾਰੀ ਵਧਣ 'ਤੇ ਸੀ.ਪੀ.ਆਰ. ਦੇਣ, ਖੂਨ ਰੋਕਣ, ਹੱਡੀ ਟੁੱਟਣ 'ਤੇ ਪੱਟੀ ਬੰਨ੍ਹਣ ਅਤੇ ਬੇਹੋਸ਼ ਮਰੀਜ਼ ਨੂੰ ਸੰਭਾਲਣ ਦੇ ਪ੍ਰੈਕਟੀਕਲ ਤਰੀਕੇ ਸਿਖਾਏ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਇਸ ਸਮੇਂ ਪੂਰੇ ਜ਼ਿਲ੍ਹੇ ਵਿੱਚ ਫਸਟ ਏਡ ਅਤੇ ਹੋਮ ਨਰਸਿੰਗ ਪ੍ਰਤੀ ਜਾਗਰੂਕਤਾ ਵਧਾਉਣ ਲਈ ਇੱਕ ਵੱਡੀ ਮੁਹਿੰਮ ਚਲਾ ਰਹੀ ਹੈ, ਜਿਸ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਕਾਲਜਾਂ, ਪੰਜਾਬ ਰੋਡਵੇਜ਼ ਦੇ ਡਰਾਈਵਰਾ ਅਤੇ ਕੰਡਕਟਰਾਂ, ਜ਼ਿਲ੍ਹੇ ਦੀ ਹਰ ਛੋਟੀ-ਵੱਡੀ ਫੈਕਟਰੀ ਅਤੇ ਉਦਯੋਗ ਨੂੰ ਫਸਟ ਏਡ ਅਤੇ ਹੋਮ ਨਰਸਿੰਗ ਦੀ ਟ੍ਰੇਨਿੰਗ ਮੁਹੱਈਆ ਕੀਤੀ ਜਾਵੇਗੀ ਤਾਂ ਜੋ ਕਾਮਿਆ ਨੂੰ, ਜਿਨ੍ਹਾਂ ਨੂੰ ਕੰਮ ਦੌਰਾਨ ਸੱਟ ਲੱਗਣ ਦਾ ਖ਼ਤਰਾ ਜ਼ਿਆਦਾ ਰਹਿੰਦਾ ਹੈ ਨੂੰ ਚੰਗੀ ਤਰ੍ਹਾਂ ਟ੍ਰੇਨਿੰਗ ਦਿੱਤੀ ਜਾ ਸਕੇ ਤਾਂ ਜੋ ਕਿਸੇ ਵੀ ਤਰ੍ਹਾ ਦੀ ਘਟਨਾ ਵਾਪਰਨ ਦੀ ਹਾਲਤ ਵਿੱਚ ਡਾਕਟਰੀ ਸਹਾਇਤਾ ਪਹੁੰਚਣ ਤੋਂ ਪਹਿਲਾਂ ਹੀ ਕੀਮਤੀ ਮਨੁੱਖੀ ਜਾਨਾਂ ਨੂੰ ਬਚਾਇਆ ਜਾ ਸਕੇ।

gna-gears-ltd-organized-a-3-day-first-aid-training-camp-at-mehtiana



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB