-punjab-government-extends-rs-6-33-crore-assistance-to-1-241-beneficiaries-under-ashirwad-scheme-dr-baljit-kaur-

*ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ*

Jun1,2026 | Narinder Kumar | Chandigarh

*13 ਜ਼ਿਲ੍ਹਿਆਂ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮਿਲੇਗਾ ਲਾਭ*

*ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ*

ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਲਈ ਸਮਾਜਿਕ ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ 1241 ਲਾਭਪਾਤਰੀਆਂ ਲਈ 6.33 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ ਅਤੇ ਮਾਲੇਰਕੋਟਲਾ ਦੇ ਕੁੱਲ 1241 ਯੋਗ ਲਾਭਪਾਤਰੀਆਂ ਦੀਆਂ ਅਰਜ਼ੀਆਂ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਨ੍ਹਾਂ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 6.33 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜ਼ਿਲ੍ਹਾ ਅੰਮ੍ਰਿਤਸਰ ਦੇ 546, ਬਰਨਾਲਾ ਦੇ 19, ਬਠਿੰਡਾ ਦੇ 14, ਫਰੀਦਕੋਟ ਦੇ 10, ਸ੍ਰੀ ਫਤਹਿਗੜ੍ਹ ਸਾਹਿਬ ਦੇ 21, ਜਲੰਧਰ ਦੇ 129, ਕਪੂਰਥਲਾ ਦੇ 90 ਅਤੇ ਮਾਨਸਾ ਦੇ 27 ਲਾਭਪਾਤਰੀਆਂ ਨੂੰ ਲਾਭ ਮਿਲੇਗਾ। ਇਸੇ ਤਰ੍ਹਾਂ ਪਟਿਆਲਾ ਦੇ 39, ਪਠਾਨਕੋਟ ਦੇ 208, ਐਸ.ਏ.ਐਸ. ਨਗਰ ਦੇ 22, ਐਸ.ਬੀ.ਐਸ. ਨਗਰ ਦੇ 103 ਅਤੇ ਮਾਲੇਰਕੋਟਲਾ ਦੇ 13 ਲਾਭਪਾਤਰੀਆਂ ਨੂੰ ਵੀ ਇਸ ਸਕੀਮ ਤਹਿਤ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਯੋਗ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਲਈ ਇੱਕ ਮਜ਼ਬੂਤ ਸਹਾਰਾ ਸਾਬਤ ਹੋ ਰਹੀ ਹੈ ਅਤੇ ਧੀਆਂ ਦੇ ਵਿਆਹ ਸਮੇਂ ਪੈਣ ਵਾਲੇ ਵਿੱਤੀ ਬੋਝ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।
ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਵੇ, ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ ਅਤੇ ਪਰਿਵਾਰ ਦੀ ਸਾਰੇ ਸਰੋਤਾਂ ਤੋਂ ਸਾਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡੀ.ਬੀ.ਟੀ. (ਡਾਇਰੈਕਟ ਬੈਨੀਫਿਟ ਟਰਾਂਸਫਰ) ਰਾਹੀਂ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ, ਜਵਾਬਦੇਹੀ ਅਤੇ ਸਮੇਂ ਸਿਰ ਸਹਾਇਤਾ ਯਕੀਨੀ ਬਣਦੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਕੋਈ ਵੀ ਯੋਗ ਅਤੇ ਲੋੜਵੰਦ ਪਰਿਵਾਰ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਸਮਾਜਿਕ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਦੀ ਸੂਬੇ ਦੇ ਵਿਕਾਸ ਵਿੱਚ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

-punjab-government-extends-rs-6-33-crore-assistance-to-1-241-beneficiaries-under-ashirwad-scheme-dr-baljit-kaur-



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB