2022 ਦੇ ਇਤਿਹਾਸਕ ਫ਼ਤਵੇ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਪੁਰਾਣੇ ਸਿਆਸੀ ਪਰਿਵਾਰਾਂ ਦੀ ਸੱਤਾ ਨੂੰ ਨਕਾਰਦਿਆਂ ਇਮਾਨਦਾਰ ਸ਼ਾਸਨ ਨੂੰ ਚੁਣਿਆ। ਉਨ੍ਹਾਂ ਅੱਗੇ ਕਿਹਾ,“2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ, ਸੱਤ ਸਾਬਕਾ ਮੁੱਖ ਮੰਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਬਾ ਵਾਸੀਆਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਅਤੇ ਇੱਕ ਇਮਾਨਦਾਰ ਸਰਕਾਰ ਨੂੰ ਮੌਕਾ ਦਿੱਤਾ। ਇਸ ਇਤਿਹਾਸਕ ਫ਼ਤਵੇ ਨੇ ਪੰਜਾਬ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ ਅਤੇ ਸੂਬੇ ਨੂੰ ਦੇਸ਼ ਦੇ ਮੋਹਰੀ ਸੂਬਿਆਂ ਵਿੱਚੋਂ ਇੱਕ ਬਣਾਉਣ ਵਿੱਚ ਮਦਦ ਕੀਤੀ ਹੈ।”
ਸਿੰਚਾਈ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਪਾਣੀ ਪ੍ਰਬੰਧਨ ਵਿੱਚ ਇੱਕ ਵੱਡਾ ਮੀਲ ਪੱਥਰ ਪ੍ਰਾਪਤ ਕੀਤਾ ਹੈ। ਉਨ੍ਹਾਂ ਅੱਗੇ ਕਿਹਾ,“ਇਸ ਸਾਲ, ਪੰਜਾਬ ਨੇ ਇੱਕ ਸੁਧਰੀ ਸਿੰਚਾਈ ਪ੍ਰਣਾਲੀ ਰਾਹੀਂ 96 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ, ਜਿਸ ਨਾਲ ਰਾਜ ਭਰ ਦੇ ਕਿਸਾਨਾਂ ਨੂੰ ਲਾਭ ਹੋਇਆ। ਪਹਿਲਾਂ ਇਹ ਪਾਣੀ ਬਰਬਾਦ ਹੁੰਦਾ ਸੀ। ਸਾਡੀ ਸਰਕਾਰ ਨੇ ਕਿਸਾਨਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਲਗਭਗ 14,000 ਕਿਲੋਮੀਟਰ ਪਾਈਪਾਂ ਅਤੇ ਖਾਲ਼ੇ ਬਣਾਏ ਹਨ ਅਤੇ ਇਨ੍ਹਾਂ ਰਾਹੀਂ 21,000 ਕਿਊਸਿਕ ਪਾਣੀ ਛੱਡਿਆ ਹੈ। ਇਹ ਦੋ ਭਾਖੜਾ ਨਹਿਰਾਂ ਦੁਆਰਾ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੇ ਬਰਾਬਰ ਹੈ ਅਤੇ ਪੰਜਾਬ ਦੇ ਕਿਸਾਨ ਭਾਈਚਾਰੇ ਨੂੰ ਵੱਡਾ ਲਾਭ ਪ੍ਰਦਾਨ ਕਰੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਸੁਧਾਰਨ ਲਈ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ। ਉਨ੍ਹਾਂ ਅੱਗੇ ਕਿਹਾ,“ਇਸ ਦੇ ਨਤੀਜੇ ਵਜੋਂ ਕਈ ਖੇਤਰਾਂ ਵਿੱਚ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਟੈਕਸਦਾਤਾਵਾਂ ਦੇ ਪੈਸੇ ਦਾ ਇੱਕ-ਇੱਕ ਰੁਪਿਆ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ। ਇਹ ਬਿਹਤਰ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਰਾਹੀਂ ਲੋਕਾਂ ਨੂੰ ਵਾਪਸ ਕੀਤਾ ਜਾ ਰਿਹਾ ਹੈ। ਅਸੀਂ ਟੋਲ ਪਲਾਜ਼ਾ ਵੀ ਬੰਦ ਕਰ ਦਿੱਤੇ ਹਨ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਹਰ ਰੋਜ਼ ਲਗਪਗ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ।”
ਭਲਾਈ ਸਕੀਮਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਜਨਤਕ ਸਰੋਤਾਂ ਦੀ ਵਰਤੋਂ ਸਿਰਫ਼ ਲੋਕਾਂ ਦੇ ਹਿੱਤ ਲਈ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ, “ਪੰਜਾਬ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਹੁਣ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜੋ ਸੂਬੇ ਦੇ ਇਤਿਹਾਸ ਵਿੱਚ ਬੇਮਿਸਾਲ ਕਦਮ ਹੈ। ਅਜਿਹੇ ਸਮੇਂ ਜਦੋਂ ਦੇਸ਼ ਭਰ ਵਿੱਚ ਲੋਕਾਂ ਦੀਆਂ ਜਾਇਦਾਦਾਂ ਨੂੰ ਚੋਣਵੇਂ ਕਾਰਪੋਰੇਟ ਹਿੱਤਾਂ ਨੂੰ ਸੌਂਪਿਆ ਜਾ ਰਿਹਾ ਹੈ, ਪੰਜਾਬ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਅਤੇ ਇਸ ਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖ ਕੇ ਇਤਿਹਾਸ ਰਚਿਆ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਔਰਤਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਅੱਗੇ ਕਿਹਾ, “18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,000 ਰੁਪਏ ਮਿਲਣਗੇ, ਜਦੋਂ ਕਿ ਅਨੁਸੂਚਿਤ ਜਾਤੀ ਪਰਿਵਾਰਾਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਮਿਲਣਗੇ। ਆਮ ਪਰਿਵਾਰਾਂ, ਖਾਸ ਕਰਕੇ ਗਰੀਬ ਪਰਿਵਾਰਾਂ ਲਈ, ਇਹ ਰਕਮ ਬਹੁਤ ਮਹੱਤਵਪੂਰਨ ਹੈ। ਇਸ ਤੋਂ ਵੀ ਅਹਿਮ ਗੱਲ ਇਹ ਹੈ ਕਿ ਇਹ ਮਾਵਾਂ ਅਤੇ ਧੀਆਂ ਲਈ ਸਤਿਕਾਰ ਦਾ ਪ੍ਰਤੀਕ ਹੈ। ਇਸ ਯੋਜਨਾ ਕਾਰਨ ਔਰਤਾਂ ਦੇ ਚਿਹਰਿਆਂ 'ਤੇ ਮੁਸਕਰਾਹਟ ਮੈਨੂੰ ਬਹੁਤ ਸੰਤੁਸ਼ਟੀ ਦਿੰਦੀ ਹੈ।”
ਸਿਹਤ ਸੰਭਾਲ ਸੁਧਾਰਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 'ਆਪ' ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਪਹਿਲ ਹੈ। ਉਨ੍ਹਾਂ ਅੱਗੇ ਕਿਹਾ, “ਪੰਜਾਬ ਦਾ ਹਰ ਪਰਿਵਾਰ ਹੁਣ ਸਾਲਾਨਾ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਡਾਕਟਰੀ ਇਲਾਜ ਦਾ ਹੱਕਦਾਰ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕੀਤੀ ਹੈ। ਇਸ ਨਾਲ ਪਰਿਵਾਰਾਂ 'ਤੇ ਵਿੱਤੀ ਬੋਝ ਕਾਫ਼ੀ ਘੱਟ ਗਿਆ ਹੈ ਅਤੇ ਇਸਦੇ ਨਾਲ ਹੀ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਗਿਆ ਹੈ। ਹੁਣ ਤੱਕ ਸੂਬਾ ਵਾਸੀਆਂ ਨੇ ਇਸ ਯੋਜਨਾ ਤਹਿਤ 650 ਕਰੋੜ ਰੁਪਏ ਤੋਂ ਵੱਧ ਦਾ ਮੁਫਤ ਇਲਾਜ ਪ੍ਰਾਪਤ ਕੀਤਾ ਹੈ।”
ਅੱਜ ਮੋਹਾਲੀ ਵਿਖੇ ਮੈਗਾ ਰੋਡ ਸ਼ੋਅ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਜਿਵੇਂ ਹੀ ਆਗੂਆਂ ਦੀਆਂ ਗੱਡੀਆਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਲੰਘੀਆਂ ਸੂਬਾ ਵਾਸੀ ਰਸਤਿਆਂ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ, ਬਾਲਕੋਨੀਆਂ ਤੋਂ ਫੁੱਲਾਂ ਦੀ ਵਰਖਾ ਕਰਦਿਆਂ ਉਤਸ਼ਾਹ ਨਾਲ ਉਨ੍ਹਾਂ ਦਾ ਸਵਾਗਤ ਕੀਤਾ। ਸਮਰਥਕਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਪਾਰਟੀ ਦੇ ਝੰਡੇ ਲਹਿਰਾਏ, ਜਿਸ ਨਾਲ ਰੋਡ ਸ਼ੋਅ ਜਨਤਾ ਦੇ ਸਮਰਥਨ ਦੇ ਜਸ਼ਨ ਵਿੱਚ ਤਬਦੀਲ ਹੋ ਗਿਆ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB