ਪੰਜਾਬ ਦੇ ਲੋਕਾਂ ਲਈ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸਾਡੀ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, 67,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਨੌਕਰੀਆਂ ਦਿੱਤੀਆਂ ਹਨ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਖੋਲ੍ਹੇ ਹਨ, ਸੜਕਾਂ ਨੂੰ ਸੁਧਾਰਿਆ ਹੈ, ਟੋਲ ਪਲਾਜ਼ੇ ਬੰਦ ਕਰ ਕੇ ਰੋਜ਼ਾਨਾ 70 ਲੱਖ ਰੁਪਏ ਬਚਾਏ ਹਨ ਅਤੇ ਬੁਨਿਆਦੀ ਢਾਂਚਾ ਤਿਆਰ ਕੀਤਾ ਜਾ ਰਿਹਾ ਹੈ। ਜਿਸ ਸਮੇਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ ਸਿੰਜਾਈ ਲਈ ਸਿਰਫ਼ 22 ਫ਼ੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ, ਪਰ ਹੁਣ ਇਹ ਵੱਧ ਕੇ 80 ਫੀਸਦੀ ਤੋਂ ਵੱਧ ਹੋ ਗਈ ਹੈ ਕਿਉਂਕਿ ਪਾਣੀ ਟੇਲਾਂ ਤੱਕ ਪਹੁੰਚ ਰਿਹਾ ਹੈ।"
ਉਨ੍ਹਾਂ ਅੱਗੇ ਕਿਹਾ, "ਲਗਪਗ 70 ਸਾਲਾਂ ਬਾਅਦ ਨਹਿਰੀ ਪਾਣੀ ਇੱਕ ਵਾਰ ਫਿਰ ਲੋਕਾਂ ਦੇ ਖੇਤਾਂ ਤੱਕ ਪਹੁੰਚ ਰਿਹਾ ਹੈ। ਕਿਸਾਨ ਉਸ ਪਾਣੀ ਨੂੰ ਆਪਣੇ ਖੇਤਾਂ ਵੱਲ ਮੋੜਨ ਤੋਂ ਪਹਿਲਾਂ ਅਰਦਾਸ ਕਰ ਰਹੇ ਹਨ। ਇਹ ਤਰੱਕੀ ਵੀ ਕੁੱਝ ਲੋਕਾਂ ਲਈ ਬਰਦਾਸ਼ਤ ਕਰਨੀ ਮੁਸ਼ਕਲ ਹੋ ਰਹੀ ਹੈ।”
ਉਨ੍ਹਾਂ ਦਾਅਵਾ ਕੀਤਾ, "ਹੁਣ ਕਾਂਗਰਸ, ਜਿਸ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹਿਆ, ਜਿਸ ਦੇ ਖ਼ੂਨ ਦੇ ਦਾਗ਼ਾਂ ਨੂੰ ਇਤਿਹਾਸ ਅੱਜ ਵੀ ਯਾਦ ਕਰਦਾ ਹੈ, ਵੀ ਇਸ ਸੁਰ ਵਿੱਚ ਸੁਰ ਮਿਲਾ ਰਹੀ ਹੈ। ਉਨ੍ਹਾਂ ਮੁਤਾਬਕ ਹਰ ਚੀਜ਼ ਲਈ ਭਗਵੰਤ ਮਾਨ ਜ਼ਿੰਮੇਵਾਰ ਹੈ। ਇਹ ਤਿੰਨੇ ਪਾਰਟੀਆਂ ਹੁਣ ਇਕੱਠੀਆਂ ਹੋ ਗਈਆਂ ਹਨ। ਉਹ ਜਿੰਨਾ ਮਰਜ਼ੀ ਇਕੱਠੇ ਹੋ ਜਾਣ। ਜਦੋਂ ਜਨਤਾ ਇੱਕ ਪਾਸੇ ਇੱਕਜੁੱਟ ਖੜ੍ਹੀ ਹੈ ਤਾਂ ਮੈਨੂੰ ਕੋਈ ਚਿੰਤਾ ਨਹੀਂ ਹੈ। ਮੈਨੂੰ ਜਿਸ ਗੱਲ ਦਾ ਦੁੱਖ ਹੁੰਦਾ ਹੈ, ਉਹ ਇਹ ਹੈ ਕਿ ਸਿੱਖ ਸੰਸਥਾਵਾਂ ਅਤੇ ਸਿੱਖ ਮਸਲਿਆਂ ਲਈ ਮੇਰੇ ਵੱਲੋਂ ਕੀਤੇ ਕੰਮਾਂ ਦੇ ਬਾਵਜੂਦ ਮੇਰੇ ਖ਼ਿਲਾਫ਼ ਅਜਿਹੇ ਹਮਲੇ ਕੀਤੇ ਜਾ ਰਹੇ ਹਨ।"
ਮੁੱਖ ਮੰਤਰੀ ਨੇ ਕਿਹਾ, "ਮੈਂ ਇੱਕ ਧਰਮ ਨਿਰਪੱਖ ਵਿਅਕਤੀ ਹਾਂ। ਮੈਂ ਸਾਰੇ ਧਰਮਾਂ ਲਈ ਕੰਮ ਕਰਨਾ ਚਾਹੁੰਦਾ ਹਾਂ। ਹਰ ਵਿਅਕਤੀ ਨੂੰ ਆਪਣੇ ਧਰਮ ਦਾ ਪਾਲਣ ਕਰਨ ਦੀ ਆਜ਼ਾਦੀ ਹੋਣੀ ਚਾਹੀਦੀ ਹੈ। ਧਰਮ ਲੋਕਾਂ ਨੂੰ ਅਧਿਆਤਮਿਕ ਸੰਤੁਸ਼ਟੀ ਦਿੰਦਾ ਹੈ ਅਤੇ ਕਿਸੇ ਨੂੰ ਵੀ ਦੂਜੇ ਵਿਅਕਤੀ ਦੇ ਧਰਮ ਵਿੱਚ ਦਖ਼ਲ ਦੇਣ ਦਾ ਕੋਈ ਅਧਿਕਾਰ ਨਹੀਂ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਖ਼ੁਦ ਜਨਤਕ ਤੌਰ 'ਤੇ ਬਿਆਨ ਦਿੱਤਾ ਹੈ ਕਿ ਉਹ ਸੁਖਬੀਰ ਸਿੰਘ ਬਾਦਲ ਦੇ ਵਫ਼ਾਦਾਰ ਸਿਪਾਹੀ ਹਨ। ਉਨ੍ਹਾਂ ਨੂੰ ਇਹ ਕਹਿਣਾ ਚਾਹੀਦਾ ਸੀ ਕਿ ਉਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਫ਼ਾਦਾਰ ਸਿਪਾਹੀ ਹਨ। ਜਦੋਂ ਇੰਨੇ ਅਹਿਮ ਅਹੁਦੇ 'ਤੇ ਬੈਠਾ ਵਿਅਕਤੀ ਖੁੱਲ੍ਹੇਆਮ ਆਪਣੇ ਆਪ ਨੂੰ ਕਿਸੇ ਸਿਆਸੀ ਆਗੂ ਦਾ ਸਿਪਾਹੀ ਦੱਸਦਾ ਹੈ ਤਾਂ ਲੋਕ ਹੋਰ ਕੀ ਉਮੀਦ ਕਰ ਸਕਦੇ ਹਨ?"
ਫੋਰੈਂਸਿਕ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਿਪੋਰਟਾਂ ਵਿੱਚ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਆਲੇ-ਦੁਆਲੇ ਦਾ ਵੀ ਵਿਸ਼ਲੇਸ਼ਣ ਕੀਤਾ ਗਿਆ ਹੈ, ਜਿਸ ਵਿੱਚ ਮੇਜ਼ ਅਤੇ ਹੋਟਲ ਦਾ ਕਮਰਾ ਸ਼ਾਮਲ ਹੈ। ਮੈਨੂੰ ਦੱਸੋ, ਹੋਟਲ ਦੇ ਕਮਰੇ ਵਿੱਚ ਅਜਿਹੀਆਂ ਤਸਵੀਰਾਂ ਕੌਣ ਰੱਖਦਾ ਹੈ? ਜਦੋਂ ਮੈਂ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਇਆ ਸੀ ਤਾਂ ਮੈਂ ਵੀ ਇਹੀ ਗੱਲ ਕਹੀ ਸੀ। ਮੈਂ ਸਾਫ਼ ਕਿਹਾ ਸੀ ਕਿ ਇਸ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੈਂ ਨਹੀਂ ਹਾਂ। ਇਹ ਆਰਟੀਫੀਸ਼ੀਅਲ ਇੰਟੈਲੀਜੈਂਸ ਹੈ ਜਾਂ ਨਹੀਂ, ਇਹ ਇੱਕ ਵੱਖਰਾ ਮਾਮਲਾ ਹੈ। ਜਦੋਂ ਮੈਂ ਵੀਡੀਓ ਵਿੱਚ ਮੌਜੂਦ ਹੀ ਨਹੀਂ ਹਾਂ ਤਾਂ ਇਹ ਗੱਲ ਆਪਣੇ ਆਪ ਹੀ ਖ਼ਤਮ ਹੋ ਜਾਂਦੀ ਹੈ।"
ਮੁੱਖ ਮੰਤਰੀ ਨੇ ਕਿਹਾ, "ਇਨ੍ਹਾਂ ਦੋਵਾਂ ਰਿਪੋਰਟਾਂ ਦੇ ਆਧਾਰ 'ਤੇ ਮੈਂ ਡੀ.ਜੀ.ਪੀ. ਪੰਜਾਬ ਨੂੰ ਹਦਾਇਤ ਕੀਤੀ ਹੈ ਕਿ ਜਿਸ ਨੇ ਵੀ ਇਹ ਹਰਕਤ ਕੀਤੀ ਹੈ, ਜਿਸ ਨੇ ਵੀ ਇਸ ਵੀਡੀਓ ਦੀ ਸ਼ੂਟਿੰਗ ਦਾ ਪ੍ਰਬੰਧ ਕੀਤਾ ਹੈ, ਜਿਸ ਨੇ ਇਸ ਲਈ ਫੰਡ ਦਿੱਤਾ ਹੈ, ਜਿਸ ਕਮਰੇ ਵਿੱਚ ਇਹ ਸ਼ੂਟ ਕੀਤਾ ਗਿਆ ਸੀ ਅਤੇ ਦੁਨੀਆ ਵਿੱਚ ਜਿੱਥੇ ਵੀ ਇਹ ਤਿਆਰ ਕੀਤਾ ਗਿਆ ਸੀ, ਉਨ੍ਹਾਂ ਵਿਅਕਤੀਆਂ ਦੀ ਪਛਾਣ ਕਰ ਕੇ ਸੰਗਤ ਦੇ ਸਾਹਮਣੇ ਲਿਆਂਦਾ ਜਾਵੇ।"
ਉਨ੍ਹਾਂ ਕਿਹਾ, "ਹੁਣ ਨਾਨਕ ਨਾਮ ਲੇਵਾ ਸੰਗਤ ਫੈਸਲਾ ਕਰੇਗੀ। ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਸੰਗਤ ਸਰਵਉੱਚ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਸਰਵਉੱਚ ਹੈ ਅਤੇ ਸਾਡਾ ਸਿਰ ਇਸ ਅੱਗੇ ਝੁਕਦਾ ਹੈ। ਹਾਲਾਂਕਿ ਇਸ ਤਰੀਕੇ ਨਾਲ ਲਏ ਗਏ ਅਤੇ ਤਖ਼ਤ ਤੋਂ ਐਲਾਨੇ ਗਏ ਫੈਸਲਿਆਂ ਨੂੰ ਬਹੁਤ ਸਾਰੇ ਲੋਕਾਂ ਨੇ ਪ੍ਰਵਾਨ ਨਹੀਂ ਕੀਤਾ ਹੈ।”
ਮੁੱਖ ਮੰਤਰੀ ਨੇ ਸ਼੍ਰੀ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਚਾਲਬਾਜ਼ ਸਿਆਸੀ ਚਾਲਾਂ ਦਾ ਸ਼ਿਕਾਰ ਨਾ ਹੋਣ। ਉਨ੍ਹਾਂ ਅੱਗੇ ਕਿਹਾ, "ਇਹ ਲੋਕ ਸਿਰਫ਼ ਮੁੜ ਸਿਆਸੀ ਅਹੁਦੇ ਹਾਸਲ ਕਰਨ ਅਤੇ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹ ਧਰਮ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੇ ਹਨ।”
ਪੰਜਾਬ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੇਰੀ ਜ਼ਿੰਦਗੀ ਦਾ ਹਰ ਮਿੰਟ, ਹਰ ਸਕਿੰਟ ਅਤੇ ਮੇਰੇ ਦਿਲ ਦੀ ਹਰ ਧੜਕਣ ਪੰਜਾਬ ਲਈ ਧੜਕਦੀ ਹੈ। ਮੈਂ ਪੰਜਾਬ ਲਈ ਕੰਮ ਕਰਦਾ ਰਹਾਂਗਾ। ਤੁਸੀਂ ਮੈਨੂੰ ਜੋ ਪਿਆਰ, ਸਤਿਕਾਰ ਅਤੇ ਅਸੀਸਾਂ ਦੇ ਰਹੇ ਹੋ, ਉਹ ਮੇਰੇ ਲਈ ਬਹੁਤ ਮਾਇਨੇ ਰੱਖਦੀਆਂ ਹਨ। ਬਿਨਾਂ ਕਿਸੇ ਲਾਲਚ ਦੇ, ਬਿਨਾਂ ਕਿਸੇ ਸਵਾਰਥ ਦੇ, ਮੈਂ ਹਮੇਸ਼ਾ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਲਈ ਖੜ੍ਹਾ ਰਹਾਂਗਾ। ਮੈਂ ਹਮੇਸ਼ਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਅਤੇ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਮੈਂ ਸੰਗਤ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਬਾਰੇ ਸੋਚ ਵੀ ਨਹੀਂ ਸਕਦਾ।"
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB