ਕੈਬਨਿਟ ਮੰਤਰੀ ਨੇ ਦੱਸਿਆ ਕਿ ਐੱਸ.ਏ.ਐੱਸ. ਨਗਰ (ਮੋਹਾਲੀ), ਰੂਪਨਗਰ, ਫ਼ਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਐਨ.ਆਰ.ਆਈਜ਼ ਨੂੰ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਲਈ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਯੋਗ ਐਨ.ਆਰ.ਆਈਜ਼ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਲਾਭ ਉਠਾਉਣ, ਸੀਨੀਅਰ ਸਰਕਾਰੀ ਅਧਿਕਾਰੀਆਂ ਨਾਲ ਸਿੱਧਾ ਸੰਵਾਦ ਕਰਨ ਅਤੇ ਆਪਣੀਆਂ ਸਮੱਸਿਆਵਾਂ ਸਬੰਧਤ ਅਥਾਰਟੀਆਂ ਦੇ ਧਿਆਨ ਵਿੱਚ ਲਿਆਉਣ।
ਉਨ੍ਹਾਂ ਨੇ ਸੁਚਾਰੂ ਪ੍ਰਬੰਧਾਂ ਅਤੇ ਅਗਾਊਂ ਯੋਜਨਾਬੰਦੀ ਨੂੰ ਯਕੀਨੀ ਬਣਾਉਣ ਲਈ ਇੱਛੁਕ ਭਾਗੀਦਾਰਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਫਾਰਮ ਰਾਹੀਂ ਆਪਣੀ ਰਜਿਸਟ੍ਰੇਸ਼ਨ
https://forms.gle/PZjpvKuEA2iPRU6D9 ਲਿੰਕ ਰਾਹੀਂ ਕਰਵਾਉਣ ਦੀ ਅਪੀਲ ਵੀ ਕੀਤੀ।
ਰਜਿਸਟ੍ਰੇਸ਼ਨ ਦੌਰਾਨ ਭਾਗੀਦਾਰਾਂ ਨੂੰ ਆਪਣਾ ਪੂਰਾ ਨਾਮ, ਪਤਾ, ਸੰਪਰਕ ਨੰਬਰ, ਈ-ਮੇਲ ਆਈ.ਡੀ. ਅਤੇ ਆਪਣੇ ਜ਼ਿਲ੍ਹੇ ਨਾਲ ਸਬੰਧਤ ਕਿਸੇ ਵੀ ਪਹਿਲਾਂ ਦਰਜ ਸ਼ਿਕਾਇਤ ਜਾਂ ਸਮੱਸਿਆ ਦਾ ਵੇਰਵਾ ਸਹੀ ਢੰਗ ਨਾਲ ਮੁਹੱਈਆ ਕਰਵਾਉਣ ਲਈ ਕਿਹਾ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਜਾਣਕਾਰੀ ਸਮਾਗਮ ਦੌਰਾਨ ਉਠਾਏ ਜਾਣ ਵਾਲੇ ਮਾਮਲਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਨਿਪਟਾਰੇ ਵਿੱਚ ਵਿਭਾਗ ਦੀ ਸਹਾਇਤਾ ਕਰੇਗੀ।
ਡਾ. ਰਵਜੋਤ ਸਿੰਘ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਐਨ.ਆਰ.ਆਈ. ਭਾਈਚਾਰੇ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਜਵਾਬਦੇਹ, ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਪ੍ਰਸ਼ਾਸਨ ਰਾਹੀਂ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਐਨ.ਆਰ.ਆਈ. ਮਿਲਣੀ 2026 ਸੰਵਾਦ, ਸਹਿਯੋਗ ਅਤੇ ਸਮੱਸਿਆਵਾਂ ਦੇ ਹੱਲ ਲਈ ਇੱਕ ਪ੍ਰਭਾਵਸ਼ਾਲੀ ਮੰਚ ਵਜੋਂ ਉਭਰੇਗੀ ਅਤੇ ਨਾਲ ਹੀ ਪੰਜਾਬ ਅਤੇ ਵਿਸ਼ਵ ਭਰ ਵਿੱਚ ਵੱਸਦੇ ਪੰਜਾਬੀਆਂ ਦਰਮਿਆਨ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰੇਗੀ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB