ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਟੇਲਾਂ ਤੱਕ ਪਾਣੀ ਪਹੁੰਚਾਉਣ ਨੂੰ ਤਰਜੀਹ ਦਿੱਤੀ ਹੈ ਅਤੇ ਟੇਲਾਂ 'ਤੇ ਪਾਣੀ ਦੀ ਉਪਲਬਧਤਾ 26 ਫੀਸਦੀ ਤੋਂ ਵਧ ਕੇ 80 ਫੀਸਦੀ ਤੱਕ ਪਹੁੰਚੀ ਹੈ, ਜੋ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੰਭਵ ਹੋਇਆ ਹੈ।
ਇਸ ਪਿੱਛੋਂ ਕੈਬਨਿਟ ਮੰਤਰੀ ਨੇ ਪਿੰਡ ਵੱਲੇ ਸ਼ਾਹ ਉਤਾੜ (ਨੂਰਸ਼ਾਹ) ਤੋਂ ਵੱਲੇ ਸ਼ਾਹ ਹਿਠਾੜ (ਗੁਲਾਬਾ ਭੈਣੀ) ਨੂੰ ਜੋੜਨ ਲਈ ਰੀਵਰ ਸਤਲੁਜ ਕਰੀਕ 'ਤੇ 8.89 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਵੀ.ਆਰ. ਬਰਿੱਜ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਕਿਹਾ ਕਿ ਲਗਭਗ 370 ਫੁੱਟ ਲੰਬਾ ਇਹ ਬਰਿੱਜ ਜੂਨ 2027 ਤੱਕ ਮੁਕੰਮਲ ਹੋਣ ਦੀ ਸੰਭਾਵਨਾ ਹੈ। ਇਸ ਬਰਿੱਜ ਦੇ ਬਣਨ ਨਾਲ ਵੱਲੇ ਸ਼ਾਹ ਹਿਠਾੜ, ਗੁਲਾਬਾ ਭੈਣੀ, ਰੇਤੇ ਵਾਲੀ ਭੈਣੀ, ਗੱਟੀ ਨੰਬਰ-1 ਸਮੇਤ 11 ਤੋਂ 12 ਪਿੰਡਾਂ ਦੇ ਲੋਕਾਂ ਦੀ ਆਵਾਜਾਈ ਸੁਖਾਲੀ ਹੋਵੇਗੀ ਅਤੇ ਜਲਾਲਾਬਾਦ ਤੱਕ ਦਾ ਸਫ਼ਰ ਕਰੀਬ 15 ਤੋਂ 20 ਕਿਲੋਮੀਟਰ ਘੱਟ ਜਾਵੇਗਾ।
ਇਸ ਤੋਂ ਬਾਅਦ ਕੈਬਨਿਟ ਮੰਤਰੀ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਨਾਲ ਸਬੰਧਤ 3.64 ਕਰੋੜ ਰੁਪਏ ਦੇ ਚਾਰ ਪ੍ਰਾਜੈਕਟ ਵਿੱਚੋਂ ਇੱਕ ਦਾ ਉਦਘਾਟਨ ਕੀਤਾ ਅਤੇ ਤਿੰਨ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ, ਜਿਨ੍ਹਾਂ ਵਿੱਚ ਸਾਂਝਾ ਜਮੀਨਦੋਜ ਪਾਇਪਲਾਇਨ ਪ੍ਰਾਜੈਕਟ
ਮੋਘਾ ਨੰ. 67800 (30 ਲੱਖ ਰੁਪਏ) ਦਾ ਉਦਘਾਟਨ ਕੀਤਾ ਜਦਕਿ ਮੋਘਾ ਨੰ. 63997 (ਰਕਮ 51 ਲੱਖ ਰੁਪਏ ), ਵਰਟੀਕਲ ਡਰਨੇਜ ਸਿਸਟਮ ਸੋਲਰ ਪੰਪ ਰਾਹੀਂ ਸੇਮ ਗ੍ਰਸਤ ਜਮੀਨ ਦੇ ਸੁਧਾਰ ਦਾ ਪ੍ਰਾਜੈਕਟ ਦੇ ਨੀਂਹ ਪੱਥਰ ਪਿੰਡ ਖੂਈਖੇੜਾ (83 ਲੱਖ ਰੁਪਏ) ਅਤੇ ਪਿੰਡ ਲੱਖੇਵਾਲੀ ਢਾਬ ਵਿਖੇ 2 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ।
ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੰਚਾਈ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਨਿਵੇਸ਼ ਕਰ ਰਹੀ ਹੈ। ਨਹਿਰਾਂ ਦੀ ਲਾਈਨਿੰਗ, ਖਾਲਿਆਂ ਨੂੰ ਪੱਕਾ ਕਰਨ, ਪਾਈਪਲਾਈਨ ਆਧਾਰਤ ਸਿੰਚਾਈ ਪ੍ਰਣਾਲੀ ਅਤੇ ਪੁਲਾਂ ਦੀ ਉਸਾਰੀ ਵਰਗੇ ਪ੍ਰਾਜੈਕਟ ਕਿਸਾਨਾਂ ਨੂੰ ਬਿਹਤਰ ਸਿੰਚਾਈ ਸਹੂਲਤਾਂ ਦੇਣ ਦੇ ਨਾਲ-ਨਾਲ ਪੇਂਡੂ ਖੇਤਰਾਂ ਦੀ ਸੰਪਰਕ ਸਹੂਲਤ ਨੂੰ ਵੀ ਹੋਰ ਮਜ਼ਬੂਤ ਕਰਨਗੇ।
ਇਸ ਦੌਰਾਨ ਵਿਧਾਇਕ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਖਾਲਿਆਂ ਨੂੰ ਪੱਕਾ ਕਰਨ ਦੇ ਕੰਮ ਕੀਤੇ ਜਾ ਰਹੇ ਹਨ ਤਾਂ ਜੋ ਟੇਲਾਂ ਤੱਕ ਪਾਣੀ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜ ਇਸੇ ਰਫ਼ਤਾਰ ਨਾਲ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਨਹਿਰੀ ਖਾਲਿਆਂ ਨੂੰ ਪੱਕਾ ਕਰਨ, ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ, ਪੁਲਾਂ ਦੀ ਉਸਾਰੀ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਲੜੀ ਨਿਰੰਤਰ ਜਾਰੀ ਰਹੇਗੀ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB