ਮੁੱਖ ਮੰਤਰੀ ਨੇ ਕਿਹਾ ਕਿ ਟੈਕਸ ਦਾ ਪੈਸਾ ਲੋਕਾਂ ਦਾ ਹੈ ਅਤੇ ਅਸੀਂ ਵਿਕਾਸ ਅਤੇ ਭਲਾਈ ਪਹਿਲਕਦਮੀਆਂ ਰਾਹੀਂ ਲੋਕਾਂ ਨੂੰ ਹੀ ਇਹ ਪੈਸਾ ਵਾਪਸ ਕਰ ਰਹੇ ਹਾਂ।ਉਨ੍ਹਾਂ ਕਿਹਾ, "ਲੋਕਾਂ ਦਾ ਪੈਸਾ ਬਿਹਤਰ ਸਕੂਲਾਂ, ਹਸਪਤਾਲਾਂ, ਸੜਕਾਂ ਅਤੇ ਬੁਨਿਆਦੀ ਢਾਂਚੇ ਰਾਹੀਂ ਲੋਕਾਂ ਕੋਲ ਵਾਪਸ ਜਾ ਰਿਹਾ ਹੈ। ਅਸੀਂ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੇ ਸਿਫਾਰਸ਼ ਬਿਨਾਂ 68,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ਾ ਬੰਦ ਕਰਨ ਵਰਗੇ ਕਦਮ ਚੁੱਕੇ ਹਨ, ਜਿਸ ਦੇ ਨਤੀਜੇ ਵਜੋਂ ਹਰ ਰੋਜ਼ ਲੋਕਾਂ ਦੇ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਇਸਦੇ ਨਾਲ ਪੰਜਾਬ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਲਗਾਤਾਰ ਮਜ਼ਬੂਤ ਕੀਤਾ ਜਾ ਰਿਹਾ ਹੈ। “
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਸੀ, ਤਾਂ ਸਿੰਚਾਈ ਲਈ ਸਿਰਫ਼ 22 ਫੀਸਦੀ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ। ਅੱਜ ਇਹ ਅੰਕੜਾ 80 ਫੀਸਦੀ ਨੂੰ ਪਾਰ ਕਰ ਗਿਆ ਹੈ। ‘ਆਪ’ ਸਰਕਾਰ ਨੇ ਸਿੰਚਾਈ ਬੁਨਿਆਦੀ ਢਾਂਚੇ ਵਿੱਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ, “ਅਸੀਂ ਪੰਜਾਬ ਭਰ ਵਿੱਚ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਉਣ ਦੇ ਨਾਲ ਨਾਲ ਨਵੇਂ ਖ਼ਾਲ਼ੇ ਬਣਾਏ ਅਤੇ ਪੁਰਾਣਿਆਂ ਨੂੰ ਸੁਰਜੀਤ ਤੇ ਮਜ਼ਬੂਤ ਕੀਤਾ। ਕਿਸਾਨਾਂ ਦੀਆਂ ਸਿੰਚਾਈ ਲੋੜਾਂ ਨੂੰ ਪੂਰਾ ਕਰਨ ਲਈ ਇਨ੍ਹਾਂ ਵਾਟਰ ਚੈਨਲਾਂ ਰਾਹੀਂ ਲਗਭਗ 21,000 ਕਿਊਸਿਕ ਪਾਣੀ ਛੱਡਿਆ ਗਿਆ ਹੈ। ਪਾਣੀ ਦੀ ਇਹ ਮਾਤਰਾ ਦੋ ਭਾਖੜਾ ਨਹਿਰਾਂ ਦੀ ਸਪਲਾਈ ਦੇ ਬਰਾਬਰ ਹੈ ਅਤੇ ਇਸ ਨਾਲ ਸੂਬੇ ਭਰ ਦੇ ਕਿਸਾਨਾਂ ਨੂੰ ਵੱਡਾ ਲਾਭ ਹੋ ਰਿਹਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਬਣਾਏ ਗਏ ਹਨ। ਉਨ੍ਹਾਂ ਕਿਹਾ, “ਕਈ ਖੇਤਰਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਵਧਿਆ ਹੈ। ਇਸ ਪਹਿਲ ਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ ਕਿਉਂਕਿ ਪੰਜਾਬ ਦੀ ਪਛਾਣ ਅਤੇ ਹੋਂਦ ਪਾਣੀ ਨਾਲ ਡੂੰਘੀ ਤੌਰ 'ਤੇ ਜੁੜੀ ਹੋਈ ਹੈ।”
ਉਨ੍ਹਾਂ ਕਿਹਾ, “ਕੋਈ ਵੀ ‘ਮੁਫ਼ਤ ਸਹੂਲਤ’ ਜਾਂ ਰਿਆਇਤ ਗਰੀਬੀ ਅਤੇ ਸਮਾਜਿਕ ਚੁਣੌਤੀਆਂ ਨੂੰ ਖ਼ਤਮ ਨਹੀਂ ਕਰ ਸਕਦੀ। ਇਹ ਸਿੱਖਿਆ ਹੀ ਹੈ, ਜੋ ਜੀਵਨ ਨੂੰ ਉੱਚਾ ਚੁੱਕਣ ਅਤੇ ਇਸ ਵਿੱਚ ਸੁਧਾਰ ਦੀ ਕੁੰਜੀ ਹੈ।”
ਸਿੱਖਿਆ ਵਿੱਚ ਪੰਜਾਬ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਿੱਖਿਆ ਵਿੱਚ ਕੌਮੀ ਪੱਧਰ ‘ਤੇ ਮੋਹਰੀ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਦੇ ਸਮਰਪਿਤ ਯਤਨਾਂ ਸਦਕਾ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਪੰਜਾਬ ਸੂਬਾ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜ ਕੇ ਪਹਿਲੇ ਸਥਾਨ ‘ਤੇ ਪਹੁੰਚ ਗਿਆ ਹੈ। ਅਸੀਂ ਸਕੂਲਾਂ ਨੂੰ ਅਪਗ੍ਰੇਡ ਕੀਤਾ, ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕੀਤਾ, ਸਮਾਰਟ ਕਲਾਸਰੂਮ ਬਣਾਏ ਅਤੇ ਅਧਿਆਪਕਾਂ ਨੂੰ ਉੱਨਤ ਸਿਖਲਾਈ ਪ੍ਰਦਾਨ ਕੀਤੀ, ਜਿਸਦੇ ਨਤੀਜੇ ਵਜੋਂ ਪੰਜਾਬ ਹੁਣ ਸਿੱਖਿਆ ਖੇਤਰ ਵਿੱਚ ਮੋਹਰੀ ਬਣ ਕੇ ਉੱਭਰ ਰਿਹਾ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੀਤੀ ਆਯੋਗ ਦੁਆਰਾ ਜਾਰੀ ਕੀਤੇ ਗਏ ਹਾਲੀਆ ਅੰਕੜੇ ਦਰਸਾਉਂਦੇ ਹਨ ਕਿ ਪੰਜਾਬ ਨੇ ਪ੍ਰਾਇਮਰੀ ਅਤੇ ਮਿਡਲ ਸਕੂਲ ਸਿੱਖਿਆ ਵਿੱਚ ਕੇਰਲਾ, ਮਹਾਰਾਸ਼ਟਰ ਅਤੇ ਦਿੱਲੀ ਨੂੰ ਪਛਾੜਦਿਆਂ ਅੱਵਲ ਸਥਾਨ ਮੱਲਿਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਵਰ੍ਹਿਆਂ ਤੋਂ ਅਸੀਂ ਲਗਾਤਾਰ ਅਧਿਆਪਕ ਸਿਖਲਾਈ, ਆਧੁਨਿਕ ਅਧਿਆਪਨ ਵਿਧੀਆਂ ਅਤੇ ਸਮਾਰਟ ਕਲਾਸਰੂਮਾਂ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਪਹਿਲਾਂ ਕੇਰਲਾ ਸਿਖਰਲੇ ਸਥਾਨ ‘ਤੇ ਚੱਲਦਾ ਆ ਰਿਹਾ ਸੀ, ਪਰ ਹੁਣ ਪੰਜਾਬ ਨੇ ਵੱਡੇ ਫਰਕ ਨਾਲ ਇਸ ਰੈਕਿੰਗ ਵਿੱਚ ਸਿਖਰਲਾ ਦਰਜਾ ਮੱਲਿਆ ਹੈ। ਸਿੱਖਿਆ ਉਹ ਰੌਸ਼ਨੀ ਹੈ ਜੋ ਹਨੇਰੇ ਨੂੰ ਦੂਰ ਕਰਦੀ ਹੈ। ਇਸੇ ਲਈ ਇਹ ਖੇਤਰ ਸਾਡੀ ਸਰਕਾਰ ਸਈ ਸਭ ਤੋਂ ਵੱਧ ਤਰਜੀਹੀ ਖੇਤਰਾਂ ਵਿੱਚੋਂ ਇੱਕ ਹੈ।’’
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਨੇ ਪੰਜਾਬ ਦੇ ਸਿਹਤ ਸੰਭਾਲ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਹਰ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ। 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ ਅਤੇ ਲੋਕਾਂ ਨੇ ਇਸ ਯੋਜਨਾ ਦੇ ਤਹਿਤ ਹੁਣ ਤੱਕ ਲਗਪਗ 650 ਕਰੋੜ ਰੁਪਏ ਦੇ ਮੁਫ਼ਤ ਇਲਾਜ ਦਾ ਲਾਭ ਵੀ ਉਠਾਇਆ ਹੈ। ਮੈਂ ਹਰੇਕ ਯੋਗ ਪਰਿਵਾਰ ਨੂੰ ਇਸ ਪਹਿਲਕਦਮੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਾ ਹਾਂ।”
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB