ਮੰਤਰੀ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਕੁੱਲ 14 ਜ਼ਿਲ੍ਹਿਆਂ ਤੋਂ 3282 ਲਾਭਪਾਤਰੀਆਂ ਦੀਆਂ ਦਰਖਾਸਤਾਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਸਾਰੀਆਂ ਨੂੰ ਇਸ ਰਾਸ਼ੀ ਨਾਲ ਕਵਰ ਕਰ ਲਿਆ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਬਰਨਾਲਾ, ਬਠਿੰਡਾ, ਫਰੀਦਕੋਟ, ਫਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਮਾਨਸਾ, ਪਟਿਆਲਾ, ਪਠਾਨਕੋਟ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਸ਼ਾਮਲ ਹਨ।
ਜ਼ਿਲ੍ਹੇ ਵਾਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਰਾਸ਼ੀ ਨਾਲ ਸਭ ਤੋਂ ਵੱਧ ਜ਼ਿਲ੍ਹਾ ਅੰਮ੍ਰਿਤਸਰ ਦੇ 1178 ਅਤੇ ਜਲੰਧਰ ਦੇ 877 ਪਰਿਵਾਰਾਂ ਨੂੰ ਲਾਭ ਮਿਲਿਆ ਹੈ। ਇਸ ਤੋਂ ਇਲਾਵਾ ਕਪੂਰਥਲਾ ਦੇ 427, ਐਸ.ਬੀ.ਐਸ. ਨਗਰ ਦੇ 261, ਪਠਾਨਕੋਟ ਦੇ 210, ਬਰਨਾਲਾ ਦੇ 61, ਪਟਿਆਲਾ ਦੇ 61, ਮਾਨਸਾ ਦੇ 50, ਫਤਹਿਗੜ੍ਹ ਸਾਹਿਬ ਦੇ 47, ਬਠਿੰਡਾ ਦੇ 39, ਐਸ.ਏ.ਐਸ. ਨਗਰ ਦੇ 29, ਫਰੀਦਕੋਟ ਦੇ 28, ਮਾਲੇਰਕੋਟਲਾ ਦੇ 13 ਅਤੇ ਸੰਗਰੂਰ ਦੇ 01 ਲਾਭਪਾਤਰੀ/ਪਰਿਵਾਰ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਰਾਸ਼ੀ ਵਿੱਤੀ ਸਹਾਇਤਾ ਵਜੋਂ ਦਿੱਤੀ ਜਾਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਪੱਕਾ ਵਸਨੀਕ ਹੋਣਾ ਚਾਹੀਦਾ ਹੈ, ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਰੋਤਾਂ ਨੂੰ ਮਿਲਾਕੇ ਸਾਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ। ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈ ਸਕਦੀਆਂ ਹਨ।
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB