ਉਨ੍ਹਾਂ ਕਿਹਾ, “ਇਨ੍ਹਾਂ ਸ਼ਾਹੀ ਆਗੂਆਂ ਦਾ ਆਮ ਪੰਜਾਬੀਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਨ੍ਹਾਂ ਦੀਆਂ ਗੱਡੀਆਂ, ਕੱਪੜੇ ਅਤੇ ਜੀਵਨ ਸ਼ੈਲੀ ਸਾਡੇ ਨਾਲੋਂ ਬਿਲਕੁਲ ਵੱਖਰੀ ਹੈ। ਜਿਨ੍ਹਾਂ ਨੇ ਵਿਧਾਨ ਸਭਾ, ਰਾਜ ਸਭਾ ਅਤੇ ਲੋਕ ਸਭਾ ਵਿੱਚ ਇਸ ਖੇਤਰ ਦੀ ਨੁਮਾਇੰਦਗੀ ਕੀਤੀ, ਉਨ੍ਹਾਂ ਨੇ ਕਦੇ ਵੀ ਇਸ ਦੇ ਵਿਕਾਸ ਲਈ ਕੰਮ ਨਹੀਂ ਕੀਤਾ। ਇਸ ਦੀ ਬਜਾਏ, ਉਨ੍ਹਾਂ ਨੇ ਸੜਕਾਂ 'ਤੇ ਟੋਲ ਲਾਏ ਅਤੇ ਲੋਕਾਂ 'ਤੇ ਬੋਝ ਪਾਇਆ। ਇੱਥੋਂ ਤੱਕ ਕਿ ਉਨ੍ਹਾਂ ਦਾ ਆਪਣਾ ਘਰ ਵੀ ਵੰਡਿਆ ਹੋਇਆ ਹੈ, ਜਿਸ 'ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਝੰਡੇ ਲਹਿਰਾ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੇਰਾ ਨਾਮ ਰਵਾਇਤੀ ਪਾਰਟੀਆਂ ਦੇ ਆਗੂਆਂ ਲਈ ਡਰਾਉਣਾ ਸੁਪਨਾ ਬਣ ਗਿਆ ਹੈ ਕਿਉਂਕਿ ਮੈਂ ਉਨ੍ਹਾਂ ਦੇ ਮਾੜੇ ਕੰਮਾਂ ਨੂੰ ਲੋਕਾਂ ਸਾਹਮਣੇ ਬੇਨਕਾਬ ਕੀਤਾ ਹੈ। ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੇ ਕਿ ਇੱਕ ਆਮ ਆਦਮੀ ਦਾ ਪੁੱਤ ਪੰਜਾਬ ਨੂੰ ਸਫ਼ਲਤਾਪੂਰਵਕ ਚਲਾ ਰਿਹਾ ਹੈ। ਲੋਕਾਂ ਨੇ ਇਨ੍ਹਾਂ ਆਗੂਆਂ ਨੂੰ ਪਹਿਲਾਂ ਹੀ ਨਕਾਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਪ੍ਰਵਾਹ ਕੀਤੀ ਹੈ।”
ਕਾਦੀਆਂ ਨੂੰ ਜਲਦ ਹੀ ਸਬ-ਡਵੀਜ਼ਨ ਬਣਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਰੀਆਂ ਰਸਮੀ ਕਾਰਵਾਈਆਂ ਛੇਤੀ ਹੀ ਪੂਰੀਆਂ ਕਰ ਲਈਆਂ ਜਾਣਗੀਆਂ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਜ਼ਿਆਦਾ ਇੰਤਜ਼ਾਰ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੁੱਬਦਾ ਹੋਇਆ ਜਹਾਜ਼ ਹੈ ਅਤੇ ਇਸ ਦੇ ਸੂਝਵਾਨ ਆਗੂ ਵੀ ਲੋਕਾਂ ਦੇ ਹਿੱਤ ਵਿੱਚ ਪਾਰਟੀ ਛੱਡ ਰਹੇ ਹਨ। ਸਾਲਾਂਬੱਧੀ ਲੋਕਾਂ ਨੇ ਅਕਾਲੀਆਂ ਨੂੰ ਇਹ ਸੋਚ ਕੇ ਵੋਟਾਂ ਪਾਈਆਂ ਕਿ ਉਹ ਮਹਾਨ ਗੁਰੂਆਂ ਦੀ ਪਵਿੱਤਰ ‘ਤਕੜੀ’ ਦੀ ਨੁਮਾਇੰਦਗੀ ਕਰਦੇ ਹਨ, ਪਰ ਉਨ੍ਹਾਂ ਨੇ ਲੋਕਾਂ ਨੂੰ ਲੁੱਟਿਆ ਅਤੇ ਗੈਰ-ਕਾਨੂੰਨੀ ਧੰਦਿਆਂ ਵਿੱਚੋਂ ਹਿੱਸਾ ਲਿਆ।”
ਮੁੱਖ ਮੰਤਰੀ ਨੇ ਕਿਹਾ, “ਅਕਾਲੀ, ਕਾਂਗਰਸ ਅਤੇ ਭਾਜਪਾ ਜਾਣਦੇ ਹਨ ਕਿ ਉਹ ਸਿਆਸੀ ਤੌਰ 'ਤੇ ਮੇਰਾ ਮੁਕਾਬਲਾ ਨਹੀਂ ਕਰ ਸਕਦੇ। ਇਸੇ ਕਰਕੇ ਉਹ ਨਕਲੀ ਵੀਡੀਓਜ਼ ਰਾਹੀਂ ਧਾਰਮਿਕ ਮੁੱਦਿਆਂ 'ਤੇ ਮੈਨੂੰ ਬਦਨਾਮ ਕਰਨ ਲਈ ਇਕੱਠੇ ਹੋਏ ਹਨ। ਅਕਾਲੀ ਲੀਡਰਸ਼ਿਪ ਨੇ ਪੰਜਾਬ ਨੂੰ ਬੇਰਹਿਮੀ ਨਾਲ ਲੁੱਟਿਆ ਅਤੇ ਆਮ ਲੋਕਾਂ 'ਤੇ ਅਣਗਿਣਤ ਨਾ-ਮਾਫ਼ੀਯੋਗ ਜ਼ੁਲਮ ਕੀਤੇ। ਉਨ੍ਹਾਂ ਨੇ ਸੂਬੇ ਨੂੰ ਤਬਾਹ ਕਰਨ ਵਾਲੇ ਮਾਫ਼ੀਏ ਦੀ ਪੁਸ਼ਤਪਨਾਹੀ ਕੀਤੀ ਅਤੇ ਨਸ਼ਿਆਂ ਦੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕੀਤਾ ਜਾ ਸਕਦਾ, ਜਿਸ ਨੇ ਉਨ੍ਹਾਂ ਦੇ ਲੰਬੇ ਸ਼ਾਸਨਕਾਲ ਦੌਰਾਨ ਪੰਜਾਬ ਦੀਆਂ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਸੀ।”
ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਪੂਰੇ ਪੰਜਾਬ ਵਿੱਚ 43,000 ਕਿਲੋਮੀਟਰ ਤੋਂ ਵੱਧ ਲਿੰਕ ਸੜਕਾਂ ਦਾ ਨਵੀਨੀਕਰਨ ਕਰ ਰਹੀ ਹੈ ਅਤੇ ਠੇਕੇਦਾਰਾਂ ਨੂੰ ਉਨ੍ਹਾਂ ਦੀ ਦੇਖਭਾਲ ਲਈ ਜ਼ਿੰਮੇਵਾਰ ਬਣਾਇਆ ਗਿਆ ਹੈ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਰਕਾਰੀ ਖ਼ਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਸਮਝਦਾਰੀ ਨਾਲ ਵਰਤਿਆ ਜਾਵੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ 90 ਫੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਪਹਿਲੀ ਵਾਰ ਕਿਸਾਨਾਂ ਨੂੰ ਦਿਨ ਵੇਲੇ ਵੀ ਬਿਨਾਂ ਕਿਸੇ ਰੁਕਾਵਟ ਦੇ ਬਿਜਲੀ ਸਪਲਾਈ ਮਿਲ ਰਹੀ ਹੈ, ਜਿਸ ਨੂੰ ਕਦੇ ਅਸੰਭਵ ਮੰਨਿਆ ਜਾਂਦਾ ਸੀ।”
ਮੁੱਖ ਮੰਤਰੀ ਨੇ ਕਿਹਾ, “ਲੋਕਾਂ ਤੋਂ ਇਕੱਠਾ ਕੀਤਾ ਗਿਆ ਟੈਕਸ ਦਾ ਪੈਸਾ ਉਨ੍ਹਾਂ ਦਾ ਹੀ ਹੈ, ਅਤੇ ਸਾਡੀ ਸਰਕਾਰ ਇਸ ਨੂੰ ਇਮਾਨਦਾਰੀ ਨਾਲ ਉਨ੍ਹਾਂ ਦੀ ਭਲਾਈ 'ਤੇ ਖਰਚ ਕਰ ਰਹੀ ਹੈ। ਹਰ ਰੁਪਿਆ ਵਿਕਾਸ, ਬਿਹਤਰ ਸਕੂਲਾਂ, ਮਿਆਰੀ ਸਿਹਤ ਸੇਵਾਵਾਂ, ਸੁਧਰੀਆਂ ਸੜਕਾਂ ਅਤੇ ਜਨਤਕ ਬੁਨਿਆਦੀ ਢਾਂਚੇ 'ਤੇ ਲਾਇਆ ਜਾ ਰਿਹਾ ਹੈ। ਲੋਕਾਂ ਦਾ ਪੈਸਾ ਹੁਣ ਕੁਝ ਲੋਕਾਂ ਦੀਆਂ ਜੇਬਾਂ ਭਰਨ ਦੀ ਬਜਾਏ ਲੋਕਾਂ ਤੱਕ ਪਹੁੰਚ ਰਿਹਾ ਹੈ।”
ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਘਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਹੈ, ਨੌਜਵਾਨਾਂ ਨੂੰ 68,000 ਤੋਂ ਵੱਧ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਦੇ ਦਿੱਤੀਆਂ ਹਨ, ਸੜਕਾਂ ਦੇ ਨੈੱਟਵਰਕ ਨੂੰ ਮਜ਼ਬੂਤ ਕੀਤਾ, ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਦੇ ਰੋਜ਼ਾਨਾ ਲਗਭਗ 70 ਲੱਖ ਰੁਪਏ ਬਚਾਏ ਹਨ, ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕੀਤਾ ਹੈ, ਆਧੁਨਿਕ ਬੁਨਿਆਦੀ ਢਾਂਚਾ ਬਣਾਇਆ ਹੈ ਅਤੇ ਪੰਜਾਬ ਦੀ ਭਲਾਈ ਲਈ ਕਈ ਹੋਰ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ।”
ਮੁੱਖ ਮੰਤਰੀ ਨੇ ਕਿਹਾ, “ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ, ਉਦੋਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 22 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। ਅੱਜ ਇਹ ਅੰਕੜਾ ਵਧ ਕੇ 80 ਫੀਸਦ ਤੋਂ ਵੱਧ ਹੋ ਗਿਆ ਹੈ, ਜਿਸ ਨਾਲ ਕਿਸਾਨਾਂ ਲਈ ਪਾਣੀ ਦੀ ਉਪਲਬਧਤਾ ਵਧੀ ਹੈ ਅਤੇ ਜ਼ਮੀਨ ਹੇਠਲੇ ਪਾਣੀ 'ਤੇ ਨਿਰਭਰਤਾ ਘਟੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਪਿੰਡਾਂ ਦੇ ਵਿਕਾਸ ਲਈ ਅਣਥੱਕ ਕੰਮ ਕਰ ਰਹੀ ਹੈ, ਅਤੇ ਇਹ ਯਕੀਨੀ ਬਣਾਉਣ ਲਈ ਗਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਕਿ ਹਰ ਪਿੰਡ ਦਾ ਸਰਵਪੱਖੀ ਵਿਕਾਸ ਹੋਵੇ।”
ਮੁੱਖ ਮੰਤਰੀ ਨੇ ਕਿਹਾ, “ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ, ਪੰਜਾਬ ਸਰਕਾਰ 15 ਜੁਲਾਈ ਤੱਕ ਸੂਬੇ ਭਰ ਵਿੱਚ 3,100 ਨਵੇਂ ਬਣੇ ਕੇਡ ਮੈਦਾਨ ਲੋਕਾਂ ਨੂੰ ਸਮਰਪਿਤ ਕਰੇਗੀ। ਨਸ਼ਿਆਂ ਵਿਰੁੱਧ ਸਾਡੀ ਲੜਾਈ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨਾ ਸਭ ਤੋਂ ਮਜ਼ਬੂਤ ਹਥਿਆਰਾਂ ਵਿੱਚੋਂ ਇੱਕ ਹੈ ਕਿਉਂਕਿ ਇਹ ਸਾਡੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਹੀ ਦਿਸ਼ਾ ਅਤੇ ਦੇਸ਼ ਦੇ ਨਿਰਮਾਣ ਵੱਲ ਲਗਾਉਂਦਾ ਹੈ।”
About Us
PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।
Narinder Kumar (Editor)
Address
PB Punjab News
G T ROAD, Ludhiana-141008
Mobile: +91 98720 73653
Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB