deputy-commissioner-himanshu-jain-reviews-flood-prevention-arrangements

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਹੜ੍ਹ ਰੋਕਥਾਮ ਪ੍ਰਬੰਧਾਂ ਦੀ ਸਮੀਖਿਆ

Jun30,2026 | Anupam | Chandigarh

- ਅਧਿਕਾਰੀਆਂ ਨੂੰ ਆਗਾਮੀ ਮੌਨਸੂਨ ਸੀਜ਼ਨ ਲਈ ਪੱਬਾਂ ਭਾਰ ਰਹਿਣ ਦੇ ਨਿਰਦੇਸ਼

- ਕਿਹਾ! ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਆਗਾਮੀ ਮੌਨਸੂਨ ਸੀਜ਼ਨ ਦੌਰਾਨ ਅਗਾਂਊ ਹੜ੍ਹ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਅੱਜ ਸਬੰਧਤ ਅਧਿਕਾਰੀਆਂ ਨਾਲ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।

ਜ਼ਿਕਰਯੋਗ ਹੈ ਕਿ ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਫਲੱਡ ਕੰਟਰੋਲ ਰੂਮ ਸਥਾਪਤ (0161-2433100) ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਬ ਡਵੀਜ਼ਨ ਅਤੇ ਤਹਿਸੀਲ ਪੱਧਰ ’ਤੇ ਵੀ ਅਜਿਹੇ ਫਲੱਡ ਕੰਟਰੋਲ ਰੂਮ ਸਥਾਪਤ ਕਰਨ ਬਾਰੇ ਹਦਾਇਤ ਕਰ ਦਿੱਤੀ ਗਈ ਹੈ। ਇਹ ਫਲੱਡ ਕੰਟਰੋਲ ਰੂਮ 15 ਜੂਨ ਤੋਂ 30 ਸਤੰਬਰ ਤੱਕ ਨਿਰੰਤਰ 24 ਘੰਟੇ ਚੱਲਣਗੇ।

ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਮੀਂਹ ਕਾਰਨ ਜਿਹੜੇ ਪਿੰਡਾਂ ਵਿੱਚ ਸੰਭਾਵੀ ਪਾਣੀ ਭਰਨ ਦਾ ਖ਼ਤਰਾ ਹੈ ਉੱਥੇ ਅਗਾਉਂ ਤ੍ਰਿਪਾਲਾਂ ਦਾ ਇੰਤਜਾਮ ਕੀਤਾ ਜਾਵੇ, ਸਮੇਂ ਸਿਰ ਬਿਜਲੀ ਦੀ ਸਪਲਾਈ ਕੱਟੀ ਜਾਵੇ ਤਾਂ ਜੋ ਕਿਸੇ ਦਾ ਕੋਈ ਜਾਨੀ ਨੁਕਸਾਨ ਨਾ ਹੋਵੇ। ਇਸ ਤੋਂ ਇਲਾਵਾ ਸਤਲੁਜ ਦਰਿਆ ਦੇ ਨੇੜਲੇ ਪਿੰਡਾਂ ਦੀ ਸੁਰੱਖਿਆ ਲਈ ਵੀ ਪੁਖਤਾ ਪ੍ਰੰਬਧ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਸਤਲੁਜ ਦੇ ਸੰਵੇਦਨਸ਼ੀਲ ਕੰਢਿਆ ਦਾ ਦੌਰਾ ਕਰਕੇ ਪਛਾਣ ਕੀਤੀ ਜਾਵੇ। ਹੜ੍ਹ ਵਰਗੀ ਸਥਿਤੀ ’ਤੇ ਕਾਬੂ ਪਾਉਣ ਲਈ 50 ਹਜ਼ਾਰ ਥੈਲੇ ਰੇਤ ਦੇ ਪਹਿਲਾਂ ਹੀ ਭਰ ਕੇ ਰੱਖ ਲਏ ਜਾਣ, ਲੋੜ ਪੈਣ ’ਤੇ ਨਰੇਗਾ ਲੇਬਰ ਦੀ ਪਹੁੰਚ ਯਕੀਨੀ ਬਣਾਈ ਜਾਵੇ, ਜੇ.ਸੀ.ਬੀ. ਅਤੇ ਗੋਤਾਖੋਰਾਂ ਦੀ ਸੰਪਰਕ ਸੂਚੀ ਹਰੇਕ ਸਬੰਧਤ ਅਧਿਕਾਰੀ ਕੋਲ ਹੋਣੀ ਲਾਜ਼ਮੀ ਹੈ।

ਉਨ੍ਹਾਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੁੱਖਾਂ ਦੀ ਕਟਾਈ ਲਈ ਇਲੈਕਟਰਿਕ ਮਸ਼ੀਨਾਂ, ਪੱਥਰ ਅਤੇ ਕਰੇਟਾਂ ਦਾ ਪ੍ਰਬੰਧ, ਜਾਲ ਬੁਣਨ ਲਈ ਲੇਬਰ ਦਾ ਪਹਿਲਾਂ ਹੀ ਇੰਤਜਾਮ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਦੀ ਸੁਰੱਖਿਆ ਲਈ ਲਾਈਫ ਜੈਕਟਾਂ, ਟਾਰਚ, ਰੱਸੀਆਂ ਅਤੇ ਸੁਰੱਖਿਅਤ ਅਤੇ ਉੱਚੀਆਂ ਥਾਵਾਂ ’ਤੇ ਤੰਬੂ ਲਗਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਇਹ ਯਕੀਨੀ ਬਣਾਉਣਗੇ ਕਿ ਟੈਂਟ ਵਾਟਰ ਪਰੂਫ ਹੋਵੇ, ਬਿਜਲੀ ਲਈ ਜਨਰੇਟਰ/ਇਨਵਰਟਰ ਅਤੇ ਪੀਣ ਲਈ ਸਾਫ ਪਾਣੀ ਦੀ ਵਿਵਸਥਾ ਹੋਵੇ।

ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੁੱਢੇ ਦਰਿਆ ਦੇ ਨੇੜਲੇ ਇਲਾਕਿਆਂ ਵਿੱਚ ਸੀਵਰੇਜ ਦੀ ਸਫਾਈ ਯਕੀਨੀ ਬਣਾਈ ਜਾਵੇ, ਜਲ ਸਪਲਾਈ ਤੇ ਸੀਵਰੇਜ ਪਾਈਪਾਂ ਵੱਖ-ਵੱਖ ਹੋਣ, ਮੈਡੀਕਲ ਟੀਮ ਸਮੇਤ ਐਂਬੂਲੈਂਸ, ਸੱਕਸ਼ਨ ਮਸ਼ੀਨਾਂ, ਪਾਣੀ ਦੀ ਨਿਕਾਸੀ ਲਈ ਮੋਬਾਇਲ ਮੋਟਰਾਂ ਦਾ ਅਗਾਊਂ ਪ੍ਰਬੰਧ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਨਗਰ ਨਿਗਮ ਲੁਧਿਆਣਾ, ਸਿੰਚਾਈ ਵਿਭਾਗ, ਡਰੇਨੇਜ਼ ਵਿਭਾਗ, ਐਨ.ਡੀ.ਆਰ.ਐਫ., ਜਲ ਸਪਲਾਈ ਅਤੇ ਹੋਰ ਵਿਭਾਗਾਂ ਵੱਲੋਂ ਕੀਤੀਆਂ ਤਿਆਰੀਆਂ ਬਾਰੇ ਵੇਰਵਾ ਲਿਆ ਅਤੇ ਹੜ ਰੋਕਥਾਮ ਪ੍ਰਬੰਧਾਂ ਵਿੱਚ ਆਪਸੀ ਤਾਲਮੇਲ ਬਣਾਉਣ ’ਤੇ ਵਿਸ਼ੇਸ਼ ਜੋਰ ਦਿੱਤਾ। ਉਨਾਂ ਕਿਹਾ ਕਿ ਹੜ੍ਹ ਰੋਕਥਾਮ ਪ੍ਰਬੰਧਾਂ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਨਿਪਟਣ ਮੌਕੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਦਿਖਾਈ ਗਈ ਲਾਪਰਵਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਆਗਾਮੀ ਮੌਨਸੂਨ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਕਿਸੇ ਵੀ ਹੰਗਾਮੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲਾ ਪ੍ਰਸਾਸ਼ਨ ਨੂੰ ਪੂਰੀ ਤਰਾਂ ਤਿਆਰ ਰਹਿਣਾ ਚਾਹੀਦਾ ਹੈ। ਵੱਖ-ਵੱਖ ਅਧਿਕਾਰੀਆਂ ਨੇ ਪੁੱਛਣ ’ਤੇ ਦੱਸਿਆ ਕਿ ਸਾਰੇ ਵਿਭਾਗਾਂ ਨੇ ਆਪਣੇ-ਆਪਣੇ ਪੱਧਰ ਤੇ ਪ੍ਰਬੰਧ ਮੁਕੰਮਲ ਕਰਨੇ ਸ਼ੁਰੂ ਕੀਤੇ ਹੋਏ ਹਨ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਅਧਿਕਾਰੀਆਂ ਵਿੱਚ ਆਪਸੀ ਤਾਲਮੇਲ ਹੋਰ ਬੇਹਤਰ ਬਣਾਉਣ ਅਤੇ ਸਮੁੱਚੇ ਪ੍ਰਬੰਧਾਂ ਦੀ ਨਜ਼ਰਸਾਨੀ ਲਈ ਇੱਕ ਵਟਸਐਪ ਗਰੁੱਪ ਬਣਾਇਆ ਜਾਵੇ ਤਾਂ ਜੋ ਸਾਰੇ ਅਧਿਕਾਰੀ ਇਸ ਵਿੱਚ ਆਪਣੀ ਸਮੇਂ-ਸਮੇਂ ਤੇ ਰਿਪੋਰਟ ਪਾ ਸਕਣ। ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਉਹ ਆਪਸੀ ਸੰਪਰਕ ਨੰਬਰ ਸਾਂਝੇ ਕਰ ਲੈਣ।

ਉਨਾਂ ਸਮੂਹ ਐੱਸ.ਡੀ.ਐੱਮਜ਼ ਨੂੰ ਹਦਾਇਤ ਕੀਤੀ ਕਿ ਉਹ ਇੱਕ-ਇੱਕ ਵਾਹਨ ਵਿੱਚ ਵਾਇਰਲੈਸ ਪਬਲਿਕ ਐੱਡਰੈਸ ਸਿਸਟਮ ਲਗਾਉਣਾ ਯਕੀਨੀ ਬਣਾਉਣ ਤਾਂ ਜੋ ਹੰਗਾਮੀ ਸਥਿਤੀ ਮੌਕੇ ਲੋਕਾਂ ਤੱਕ ਸਪੀਕਰ ਰਾਹੀਂ ਸੁਨੇਹਾ ਪਹੁੰਚਾਇਆ ਜਾ ਸਕੇ। ਉਨ੍ਹਾਂ ਨਗਰ ਨਿਗਮ ਅਧਿਕਾਰੀ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਸਿਵਲ ਅਧਿਕਾਰੀਆਂ, ਐੱਨ.ਡੀ.ਆਰ.ਐੱਫ. ਅਤੇ ਭਾਰਤੀ ਫੌਜ ਦੇ ਨੁਮਾਇੰਦਿਆਂ ਨੂੰ ਨਾਲ ਲੈ ਕੇ ਸੰਵੇਦਨਸ਼ੀਲ ਇਲਾਕਿਆਂ ਦਾ ਪਹਿਲਾਂ ਹੀ ਦੌਰਾ ਕਰ ਲੈਣ ਤਾਂ ਜੋ ਲੋੜ ਪੈਣ ਤੇ ਕਾਰਵਾਈ ਕਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।

ਹਰ ਤਰਾਂ ਦੀ ਸਥਿਤੀ ’ਤੇ ਕਾਬੂ ਪਾਉਣ ਲਈ ਕੁਝ ਹਦਾਇਤਾਂ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਜੈਨ ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਗਲੇ ਹੁਕਮਾਂ ਤੱਕ ਬਿਨਾਂ ਉਨਾਂ ਦੀ ਪੂਰਵ ਪ੍ਰਵਾਨਗੀ ਤੋਂ ਹੈਡ ਕੁਆਰਟਰ (ਸਟੇਸ਼ਨ) ਨਹੀਂ ਛੱਡਣਗੇ ਅਤੇ ਇਸ ਦੇ ਨਾਲ ਨਾਲ ਆਪਣਾ ਮੋਬਾਇਲ ਫੋਨ ਵੀ 24 ਘੰਟੇ ਖੁੱਲਾ ਰੱਖਣਗੇ। ਸਾਰੇ ਉਪ ਮੰਡਲ ਮੈਜਿਸਟਰੇਟ, ਡੀ.ਆਰ.ਓ ਅਤੇ ਤਹਿਸੀਲਦਾਰ ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਤਹਿਸੀਲ ਹੈਡ ਕੁਆਰਟਰਾਂ ਵਿੱਚ ਸਥਾਪਤ ਫਲੱਡ ਕੰਟਰੋਲ ਰੂਮ ਸਹੀ ਕੰਮ ਕਰਦੇ ਹੋਣ। ਇਸ ਤੋਂ ਇਲਾਵਾ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਕੰਟਰੋਲ ਰੂਮ ਦੇ ਨੰਬਰ ਚਾਲੂ ਹੋਣ ਅਤੇ ਜਿਹਨਾਂ ਕਰਮਚਾਰੀਆਂ ਦੀ ਡਿਊਟੀ ਲੱਗੀ ਹੈ ਉਹ ਸਮੇਂ ਸਿਰ ਹਾਜ਼ਰ ਹੋ ਕੇ ਪੂਰੀ ਡਿਊਟੀ ਦੇਣ।

ਕਾਰਜਕਾਰੀ ਇੰਜੀਨੀਅਰ, ਡਰੇਨਜ, ਲੁਧਿਆਣਾ ਨੂੰ ਹਦਾਇਤ ਕੀਤੀ ਗਈ ਕਿ ਉਹ ਫਲੱਡ ਇੰਸਪੈਕਸਨ ਦੌਰਾਨ ਚੈਕ ਕੀਤੇ ਜਾਂਦੇ ਸਾਰੇ ਪੁਆਇੰਟਸ ਦਾ ਵਿਸ਼ੇਸ਼ ਤੌਰ ’ਤੇ ਖਿਆਲ ਰੱਖਣਗੇ ਅਤੇ ਫਲੱਡ ਦੇਖਦੇ ਹੋਏ ਕੋਈ ਵੀ ਤੁਰੰਤ ਐਕਸ਼ਨ ਦੀ ਲੋੜ ਹੋਵੇ, ਉਹ ਲਿਆ ਜਾਵੇ। ਇਸ ਤੋਂ ਇਲਾਵਾ ਸੰਵੇਦਨਸ਼ੀਲ ਪੁਆਇੰਟਸ ਚੈਕ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਸਤਲੁੱਜ ਦਰਿਆ ਉਪਰ 24 ਘੰਟੇ ਨਜ਼ਰ ਰੱਖੀ ਜਾਵੇਗੀ ਅਤੇ ਸਮੇਂ-ਸਮੇਂ ਤੇ ਸੂਚਨਾ ਦੇਣ ਦੀ ਹਦਾਇਤ ਕੀਤੀ ਗਈ।

ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਹਲਕਿਆਂ ਵਿੱਚ ਪੈਂਦੇ ਸਾਰੇ ਪੁਆਇੰਟਸ ਦਾ ਵੀ ਦੌਰਾ ਕਰਨਗੇ ਅਤੇ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਦੇਣਗੇ।

ਉਨਾਂ ਕਿਹਾ ਕਿ ਸਿੰਚਾਈ ਵਿਭਾਗ ਇਸ ਗੱਲ ਯਕੀਨੀ ਬਣਾਵੇਗਾ ਕਿ ਖਾਲਾਂ ਦੀ ਸਫਾਈ ਹੋਣੀ ਚਾਹੀਦੀ ਹੈ ਤਾਂ ਕਿ ਫਲੱਡ ਦੌਰਾਨ ਫਸਲਾਂ ਨੂੰ ਕੋਈ ਨੁਕਸਾਨ ਨਾ ਹੋਵੇ। ਕਮਿਸ਼ਨਰ ਨਗਰ ਨਿਗਮ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਤੇ ਸਮੂਹ ਕਾਰਜ ਸਾਧਕ ਅਫ਼ਸਰਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਇਲਾਕੇ, ਜਿੱਥੇ ਭਾਰੀ ਬਾਰਿਸ਼ ਦੀ ਸੂਰਤ ਵਿੱਚ ਉਹ ਨੀਵੇਂ ਇਲਾਕੇ ਜਿੱਥੇ ਪਾਣੀ ਖੜੇਗਾ, ਉਸ ਨੂੰ ਡਰੇਨ ਆਊਟ ਕਰਨਗੇ। ਸ਼ਹਿਰਾਂ ਆਦਿ ਵਿੱਚ ਕਿਤੇ ਵੀ ਸੀਵਰੇਜ ਦਾ ਖੁੱਲਿਆ ਹੋਇਆ ਮੇਨ ਹੋਲ ਨਾ ਹੋਵੇ ਅਤੇ ਜੇਕਰ ਕਿਸੇ ਕਾਰਨ ਕੋਈ ਸੀਵਰੇਜ਼ ਦਾ ਢੱਕਣ ਖੁੱਲਾ ਹੋਵੇ ਤਾਂ ਉੱਥੇ ਸਾਈਨ ਬੋਰਡ ਲਾਜ਼ਮੀ ਤੌਰ ’ਤੇ ਲੱਗਾ ਹੋਣਾ ਯਕੀਨੀ ਬਣਾਇਆ ਜਾਵੇ।

ਉਨਾਂ ਸੰਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋੜੀਂਦੀ ਮਸ਼ੀਨਰੀ ਦੀ ਪਹਿਲਾਂ ਤੋਂ ਹੀ ਲਿਸਟ ਤਿਆਰ ਕਰਕੇ ਸੰਬੰਧਤ ਵਿਭਾਗਾਂ ਨਾਲ ਤਾਲਮੇਲ ਕਰ ਲਿਆ ਜਾਵੇ। ਉਨਾਂ ਸਮੂਹ ਐਸ.ਡੀ.ਐਮਜ਼/ਤਹਿਸੀਲਦਾਰ/ਦਫ਼ਤਰ ਕਮਿਸ਼ਨਰ ਪੁਲਿਸ/ਐਸ.ਐਸ.ਪੀਜ਼. ਨੂੰ ਕਿਹਾ ਕਿ ਉਹ ਆਪਣੇ-ਆਪਣੇ ਕਮਿਉਨੀਕੇਸ਼ਨ ਸਿਸਟਮ ਨੂੰ ਚੱਲਦਾ ਰੱਖਣਾ ਯਕੀਨੀ ਬਨਾਉਣ ਤਾਂ ਕਿ ਲੋੜ ਪੈਣ ਤੇ ਲੋਕਾਂ ਨਾਲ ਤਾਲਮੇਲ ਕੀਤਾ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਾਣੀ ਦੀ ਕਲੋਰੀਨੇਸ਼ਨ ਸਿਹਤ ਵਿਭਾਗ ਵੱਲੋਂ ਕੀਤੀ ਜਾਵੇਗੀ, ਇਸ ਲਈ ਉਹ ਲੋੜੀਂਦੀਆਂ ਦਵਾਈਆ ਦਾ ਪ੍ਰਬੰਧ ਕਰਨ ਨੂੰ ਯਕੀਨੀ ਬਨਾਉਣਗੇ। ਇਸੇ ਤਰ੍ਹਾਂ ਉਹਨਾਂ ਪਸੂੇ ਪਾਲਣ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਉਹ ਪਸ਼ੂਆਂ ਨੂੰ ਪਾਣੀ ਤੋਂ ਹੋਣ ਵਾਲੀਆ ਬਿਮਾਰੀਆਂ ਦੀ ਰੋਕਥਾਮ ਲਈ ਵੈਕਸੀਨੇਸ਼ਨ ਆਦਿ ਦਾ ਅਗੇਤਰੇ ਲੋਂੜੀਦੇ ਪ੍ਰਬੰਧ ਕਰਕੇ ਰੱਖਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਿਖਾ ਭਗਤ, ਵਧੀਕ ਡਿਪਟੀ ਖੰਨਾ ਜਸ਼ਨਪ੍ਰੀਤ ਕੌਰ ਗਿੱਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਸਮੂਹ ਐਸ.ਡੀ.ਐਮਜ ਤੋਂ ਇਲਾਵਾ ਐਨ.ਡੀ.ਆਰ.ਐਫ., ਆਰਮੀ, ਪੁਲਿਸ ਵਿਭਾਗ ਅਤੇ ਸਿਵਲ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਸਨ।

deputy-commissioner-himanshu-jain-reviews-flood-prevention-arrangements



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB