*ਮਨੀਸ਼ ਸਿਸੋ" />

the-26th-death-anniversary-of-the-late-babu-bhagwan-das-arora-was-observed-with-reverence-and-respect-

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ

Jul3,2026 | Anupam | Sangrur

*ਗੁਰੂ ਨਾਨਕ ਦੇਵ ਡੈਂਟਲ ਕਾਲਜ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਮੈਡੀਕਲ ਤੇ ਡੈਂਟਲ ਕੈਂਪ ਲਗਾਇਆ ਗਿਆ*

*ਮਨੀਸ਼ ਸਿਸੋਦੀਆ, ਕੁਲਤਾਰ ਸਿੰਘ ਸੰਧਵਾਂ, ਹਰਪਾਲ ਸਿੰਘ ਚੀਮਾ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਮਲਵਿੰਦਰ ਸਿੰਘ ਕੰਗ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਭੇਟ ਕੀਤੀ ਸ਼ਰਧਾਂਜਲੀ*

ਪੰਜਾਬ ਦੇ ਸਾਬਕਾ ਮੰਤਰੀ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਅੱਜ ਗੁਰੂ ਨਾਨਕ ਦੇਵ ਡੈਂਟਲ ਕਾਲਜ, ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਅਰਦਾਸ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ਅਤੇ ਲੋਕਾਂ ਦੀ ਸੇਵਾ ਲਈ ਮੁਫ਼ਤ ਡੈਂਟਲ ਅਤੇ ਮੈਡੀਕਲ ਕੈਂਪ ਵੀ ਲਗਾਇਆ ਗਿਆ। ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਰਾਜਨੀਤਿਕ, ਧਾਰਮਿਕ, ਸਮਾਜਿਕ ਅਤੇ ਸਿੱਖਿਆ ਖੇਤਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕਰਕੇ ਸਵ. ਬਾਬੂ ਭਗਵਾਨ ਦਾਸ ਅਰੋੜਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਪੰਜਾਬ ਇਕਾਈ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਵੱਲੋਂ ਕੀਤੀ ਨਿਸ਼ਕਾਮ ਲੋਕ ਸੇਵਾ, ਸਾਦਗੀ, ਇਮਾਨਦਾਰੀ ਅਤੇ ਸਮਾਜ ਪ੍ਰਤੀ ਸਮਰਪਣ ਹੀ ਹੈ ਕਿ 26 ਸਾਲ ਬਾਅਦ ਵੀ ਲੋਕ ਉਨ੍ਹਾਂ ਨੂੰ ਉਸੇ ਸਤਿਕਾਰ ਨਾਲ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਆਪਣੇ ਪਿਤਾ ਦੇ ਆਦਰਸ਼ਾਂ 'ਤੇ ਚੱਲਦਿਆਂ ਲੋਕ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮਨੁੱਖ ਦੀ ਅਸਲ ਪਹਿਚਾਣ ਉਸ ਦੇ ਕਰਮਾਂ ਨਾਲ ਹੁੰਦੀ ਹੈ ਅਤੇ ਸਵ. ਬਾਬੂ ਭਗਵਾਨ ਦਾਸ ਅਰੋੜਾ ਨੇ ਆਪਣਾ ਸਮੁੱਚਾ ਜੀਵਨ ਲੋਕ ਭਲਾਈ ਨੂੰ ਸਮਰਪਿਤ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਮਾਪੇ ਆਪਣੇ ਬੱਚਿਆਂ ਨੂੰ ਸੇਵਾ, ਸੱਚਾਈ ਅਤੇ ਇਮਾਨਦਾਰੀ ਦੇ ਸੰਸਕਾਰ ਦਿੰਦੇ ਹਨ, ਉਹ ਸਦਾ ਸਮਾਜ ਵਿੱਚ ਜਿਊਂਦੇ ਰਹਿੰਦੇ ਹਨ। ਉਨ੍ਹਾਂ ਅਰੋੜਾ ਪਰਿਵਾਰ ਵੱਲੋਂ ਲੋਕ ਸੇਵਾ ਦੀ ਇਸ ਪਰੰਪਰਾ ਨੂੰ ਨਿਰੰਤਰ ਜਾਰੀ ਰੱਖਣ ਦੀ ਸ਼ਲਾਘਾ ਕੀਤੀ।

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਸਿਰਫ਼ ਇੱਕ ਰਾਜਨੇਤਾ ਨਹੀਂ ਸਨ, ਸਗੋਂ ਆਪਣੇ ਆਪ ਵਿੱਚ ਇੱਕ ਸੰਸਥਾ ਸਨ, ਜਿਨ੍ਹਾਂ ਨੇ ਵਿਕਾਸ ਅਤੇ ਸਮਾਜ ਸੇਵਾ ਨੂੰ ਆਪਣੀ ਜ਼ਿੰਦਗੀ ਦਾ ਮਕਸਦ ਬਣਾਇਆ। ਉਨ੍ਹਾਂ ਕਿਹਾ ਕਿ 1996 ਵਿੱਚ ਗੁਰੂ ਨਾਨਕ ਦੇਵ ਡੈਂਟਲ ਕਾਲਜ ਦੀ ਸਥਾਪਨਾ ਕਰਨਾ ਉਨ੍ਹਾਂ ਦੀ ਦੂਰਅੰਦੇਸ਼ੀ ਦਾ ਪ੍ਰਤੀਕ ਸੀ, ਜਿਸ ਦਾ ਲਾਭ ਅੱਜ ਦੇਸ਼ ਅਤੇ ਵਿਦੇਸ਼ ਵਿੱਚ ਸੇਵਾਵਾਂ ਨਿਭਾ ਰਹੇ ਹਜ਼ਾਰਾਂ ਵਿਦਿਆਰਥੀਆਂ ਨੂੰ ਮਿਲ ਰਿਹਾ ਹੈ।

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਵ. ਬਾਬੂ ਭਗਵਾਨ ਦਾਸ ਅਰੋੜਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਸੇਵਾ ਅਤੇ ਲੋਕ ਭਲਾਈ ਲਈ ਸਮਰਪਿਤ ਰਿਹਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮਹਾਨ ਸ਼ਖ਼ਸੀਅਤਾਂ ਦੇ ਆਦਰਸ਼ ਸਦਾ ਸਮਾਜ ਨੂੰ ਸਹੀ ਦਿਸ਼ਾ ਦਿੰਦੇ ਰਹਿੰਦੇ ਹਨ।

ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸਮਾਗਮ ਵਿੱਚ ਸ਼ਾਮਲ ਹੋਈਆਂ ਸਮੂਹ ਸ਼ਖ਼ਸੀਅਤਾਂ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਦੇ ਪਿਤਾ ਨੂੰ ਇਸ ਸੰਸਾਰ ਤੋਂ ਵਿਛੜਿਆਂ 26 ਸਾਲ ਹੋ ਗਏ ਹਨ, ਪਰ ਉਨ੍ਹਾਂ ਦੇ ਆਦਰਸ਼, ਵਿਚਾਰ ਅਤੇ ਅਸ਼ੀਰਵਾਦ ਅੱਜ ਵੀ ਪਰਿਵਾਰ ਦੀ ਪ੍ਰੇਰਣਾ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਡੈਂਟਲ ਕਾਲਜ ਦੀ ਸਥਾਪਨਾ ਦਾ ਮਕਸਦ ਮੁਨਾਫ਼ਾ ਕਮਾਉਣਾ ਨਹੀਂ, ਸਗੋਂ ਮਾਲਵਾ ਖੇਤਰ ਦੇ ਨੌਜਵਾਨਾਂ ਨੂੰ ਉੱਚ ਸਿੱਖਿਆ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਸੀ। ਅੱਜ ਇਸ ਸੰਸਥਾ ਤੋਂ ਸਿੱਖਿਆ ਪ੍ਰਾਪਤ ਕਰਕੇ ਹਜ਼ਾਰਾਂ ਵਿਦਿਆਰਥੀ ਦੇਸ਼-ਵਿਦੇਸ਼ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ, ਜੋ ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ ਦੂਰਅੰਦੇਸ਼ੀ ਅਤੇ ਸਮਾਜ ਪ੍ਰਤੀ ਵਚਨਬੱਧਤਾ ਦਾ ਜੀਵੰਤ ਪ੍ਰਮਾਣ ਹੈ।

ਇਸ ਮੌਕੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਵ. ਬਾਬੂ ਭਗਵਾਨ ਦਾਸ ਅਰੋੜਾ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਰਾਜਨੀਤਿਕ ਨਹੀਂ, ਸਗੋਂ ਪਰਿਵਾਰਕ ਸੀ। ਉਨ੍ਹਾਂ ਕਿਹਾ ਕਿ ਸਵ. ਅਰੋੜਾ ਵੱਲੋਂ ਲੋਕ ਸੇਵਾ ਅਤੇ ਇਮਾਨਦਾਰੀ ਦੇ ਦਿੱਤੇ ਸੰਸਕਾਰਾਂ ਨੂੰ ਉਨ੍ਹਾਂ ਦੇ ਸਪੁੱਤਰ ਸ੍ਰੀ ਅਮਨ ਅਰੋੜਾ ਪੂਰੀ ਤਨਦੇਹੀ ਨਾਲ ਅੱਗੇ ਵਧਾ ਰਹੇ ਹਨ ਅਤੇ ਲੋਕ ਸੇਵਾ ਰਾਹੀਂ ਆਪਣੇ ਪਿਤਾ ਦੇ ਆਦਰਸ਼ਾਂ ਨੂੰ ਸਾਕਾਰ ਕਰ ਰਹੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਐਮ.ਐਲ.ਏ. ਨਰਿੰਦਰ ਕੌਰ ਭਰਾਜ, ਦਵਿੰਦਰਜੀਤ ਸਿੰਘ ਲਾਡੀ ਢੋਸ, ਬਲਕਾਰ ਸਿੰਘ ਸਿੱਧੂ, ਕੁਲਵੰਤ ਸਿੰਘ ਪੰਡੋਰੀ, ਚੇਤਨ ਸਿੰਘ ਜੌੜਾਮਾਜਰਾ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਚੇਅਰਮੈਨ, ਜ਼ਿਲ੍ਹਾ ਯੋਜਨਾ ਕਮੇਟੀ ਗੁਰਮੇਲ ਸਿੰਘ ਘਰਾਚੋਂ ਸਮੇਤ ਵੱਡੀ ਗਿਣਤੀ ਧਾਰਮਿਕ ਸਮਾਜਿਕ ਅਤੇ ਰਾਜਨੀਤਿਕ ਸ਼ਖਸ਼ੀਅਤਾਂ ਮੌਜੂਦ ਸਨ। ਮੰਚ ਸੰਚਾਲਨ ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਕੀਤਾ।

the-26th-death-anniversary-of-the-late-babu-bhagwan-das-arora-was-observed-with-reverence-and-respect-


pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB