*•ਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬ" />

gurmeet-khudian-j-k-minister-satish-sharma-discuss-inter-state-collaboration-to-boost-livestock-dairy-growth

ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਵੱਲੋਂ ਪਸ਼ੂਧਨ ਅਤੇ ਡੇਅਰੀ ਸੈਕਟਰ ਦੇ ਵਿਕਾਸ ਲਈ ਅੰਤਰਰਾਜੀ ਸਹਿਯੋਗ ਬਾਰੇ ਵਿਚਾਰ-ਚਰਚਾ

Jul9,2026 | Narinder Kumar | Chandigarh

*•ਖੁੱਡੀਆਂ ਅਤੇ ਉਨ੍ਹਾਂ ਦੇ ਜੰਮੂ-ਕਸ਼ਮੀਰ ਦੇ ਹਮਰੁਤਬਾ ਨੇ ਦੋਵਾਂ ਸੂਬਿਆਂ ਦੇ ਕਿਸਾਨਾਂ ਦੀ ਬਿਹਤਰੀ ਲਈ ਸੰਭਾਵਨਾਵਾਂ ਤਲਾਸ਼ੀਆਂ*

ਡੇਅਰੀ ਅਤੇ ਪਸ਼ੂਧਨ ਸੈਕਟਰ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਜੰਮੂ-ਕਸ਼ਮੀਰ ਦੇ ਮੰਤਰੀ ਸ਼੍ਰੀ ਸਤੀਸ਼ ਸ਼ਰਮਾ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਦੋਵਾਂ ਰਾਜਾਂ ਦੇ ਕਿਸਾਨਾਂ ਦੀ ਬਿਹਤਰੀ ਲਈ ਅੰਤਰਰਾਜੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ।ਸ. ਗੁਰਮੀਤ ਸਿੰਘ ਖੁੱਡੀਆਂ ਨੇ ਸ਼੍ਰੀ ਸਤੀਸ਼ ਸ਼ਰਮਾ ਦੀ ਅਗਵਾਈ ਵਾਲੇ ਜੰਮੂ-ਕਸ਼ਮੀਰ ਦੇ ਵਫ਼ਦ ਦਾ ਨਿੱਘਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਸਤੀਸ਼ ਸ਼ਰਮਾ ਕੋਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਟਰਾਂਸਪੋਰਟ, ਸਾਇੰਸ ਅਤੇ ਤਕਨਾਲੋਜੀ, ਸੂਚਨਾ ਤਕਨਾਲੋਜੀ, ਯੁਵਕ ਸੇਵਾਵਾਂ ਅਤੇ ਖੇਡਾਂ ਵਿਭਾਗ ਹਨ। ਇਸ ਮੀਟਿੰਗ ਦੌਰਾਨ ਪੰਜਾਬ ਅਤੇ ਜੰਮੂ-ਕਸ਼ਮੀਰ ਦਰਮਿਆਨ ਪਸ਼ੂ-ਧਨ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਦੋਵਾਂ ਰਾਜਾਂ ਦੇ ਆਪਸੀ ਸਹਿਯੋਗ ਦੇ ਮੌਕਿਆਂ ਦੀ ਤਲਾਸ਼ ਕੀਤੀ ਗਈ।ਸ. ਖੁੱਡੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੰਘੀ ਢਾਂਚੇ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਜ਼ੋਰ ਦੇ ਕੇ ਕਿਹਾ ਕਿ ਖੇਤੀਬਾੜੀ ਅਤੇ ਪਸ਼ੂ ਪਾਲਣ ਵਿੱਚ ਉੱਤਮ ਅਭਿਆਸਾਂ ਨੂੰ ਸਾਂਝਾ ਕਰਨਾ ਦੇਸ਼ ਦੇ ਵਿਕਾਸ ਲਈ ਬਹੁਤ ਲਾਹੇਵੰਦ ਅਤੇ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਮੋਹਰੀ ਦੁੱਧ ਉਤਪਾਦਕ ਸੂਬਿਆਂ ਵਿੱਚ ਸ਼ੁਮਾਰ ਹੈ, ਇਸੇ ਲਈ ਇਹ ਵਿਚਾਰ-ਚਰਚਾ ਦੁੱਧ ਦੇ ਉਤਪਾਦਨ ਨੂੰ ਵਧਾਉਣ, ਪਸ਼ੂਧਨ ਦੇ ਨਸਲ ਸੁਧਾਰ ਅਤੇ ਪਸ਼ੂ ਸਿਹਤ-ਸੰਭਾਲ ਢਾਂਚੇ ਨੂੰ ਹੋਰ ਮਜ਼ਬੂਤ ਕਰਨ ’ਤੇ ਕੇਂਦ੍ਰਿਤ ਰਹੀ।ਜੰਮੂ-ਕਸ਼ਮੀਰ ਦੇ ਮੰਤਰੀ ਸਤੀਸ਼ ਸ਼ਰਮਾ ਨੇ ਪਸ਼ੂਆਂ ਦੀ ਸਿਹਤ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਸਬਸਿਡੀਆਂ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਡਿਜੀਟਲ ਪਲੇਟਫਾਰਮਾਂ ਦੀ ਵਰਤੋਂ ਕਰਨ ਦਾ ਪ੍ਰਸਤਾਵ ਰੱਖਿਆ। ਸ਼੍ਰੀ ਸ਼ਰਮਾ ਨੇ ਪੰਜਾਬ ਦੇ ਆਪਣੇ ਵੱਲੋਂ ਸਾਂਝੀ ਕੀਤੀ ਅਹਿਮ ਜਾਣਕਾਰੀ ਦੀ ਵੀ ਸ਼ਲਾਘਾ ਕੀਤੀ ਅਤੇ ਉਮੀਦ ਪ੍ਰਗਟਾਈ ਕਿ ਪਸ਼ੂ ਪਾਲਣ ਖੇਤਰ ਵਿੱਚ ਢਾਂਚਾਗਤ ਸਹਿਯੋਗ ਦੋਵਾਂ ਸੂਬਿਆਂ ਦੇ ਕਿਸਾਨਾਂ ਲਈ ਲਾਹੇਵੰਦ ਸਾਬਤ ਹੋਵੇਗਾ।

gurmeet-khudian-j-k-minister-satish-sharma-discuss-inter-state-collaboration-to-boost-livestock-dairy-growth


pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB