*ਜਨਰਲ ਵਰਗ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ  ਦੀਆ" />

punjab-government-committed-to-women-empowernment-through-mukh-mantri-mawan-dhiyan-satkar-yozana-speaker-kultar-singh-sandhwan

ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਸਪੀਕਰ ਕੁਲਤਾਰ ਸਿੰਘ ਸੰਧਵਾਂ

Jul20,2026 | Narinder Kumar | Chandigarh

*ਜਨਰਲ ਵਰਗ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀ  ਦੀਆਂ ਔਰਤਾਂ ਨੂੰ ਦਿੱਤੀ ਜਾ ਰਹੀ ਹੈ 1500 ਰੁਪਏ ਦੀ ਵਿੱਤੀ ਸਹਾਇਤਾ*
*ਸਪੀਕਰ ਵੱਲੋਂ ਇਸ ਅਹਿਮ ਯੋਜਨਾ ਦਾ ਲਾਭ ਲੈਣ ਲਈ ਬਾਕੀ ਰਹਿੰਦੇ ਲਾਭਪਾਤਰੀਆਂ ਨੂੰ ਆਪਣਾ ਨਾਮ ਤੁਰੰਤ ਰਜਿਸਟਰ ਕਰਵਾਉਣ ਦੀ ਅਪੀਲ*


ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇਤਿਹਾਸਕ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੱਸਿਆ ਕਿ ਨਵੀਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਔਰਤਾਂ ਦੀ ਭਲਾਈ ਅਤੇ ਤਰੱਕੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਸਪੀਕਰ ਸੰਧਵਾਂ ਨੇ ਪੰਜਾਬ ਦੀਆਂ ਉਨ੍ਹਾਂ ਔਰਤਾਂ ਨੂੰ ਤੁਰੰਤ ਆਪਣਾ ਨਾਮ ਰਜਿਸਟਰ ਕਰਨ ਦੀ ਜ਼ੋਰਦਾਰ ਅਪੀਲ ਕੀਤੀ ਜਿਨ੍ਹਾਂ ਨੇ ਇਸ ਯੋਜਨਾ ਦਾ ਲਾਭ ਪ੍ਰਾਪਤ ਕਰਨ ਲਈ ਅਜੇ ਤੱਕ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਸਕੀਮ ਦੇ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।

ਇਸ ਇਤਿਹਾਸਕ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਯੋਗ ਔਰਤਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਸਸ਼ਕਤ ਬਣਾਉਂਦੀ ਹੈ, ਜਿਸ ਵਿੱਚ ਆਮ ਸ਼੍ਰੇਣੀ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾਂਦੇ ਹਨ।

ਸਪੀਕਰ ਸੰਧਵਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਵਿੱਤੀ ਸਹਾਇਤਾ ਔਰਤਾਂ ਨੂੰ ਵਧੇਰੇ ਖੁਦਮੁਖਤਿਆਰੀ ਪ੍ਰਦਾਨ ਕਰਨ ਲਈ ਤਿਆਰ ਕੀਤੀ ਗਈ ਹੈ, ਜਿਸ ਨਾਲ ਉਹ ਆਪਣੀਆਂ ਨਿੱਜੀ ਜ਼ਰੂਰਤਾਂ ਪੂਰੀਆਂ ਕਰ ਸਕਣ ਅਤੇ ਫੰਡਾਂ ਨੂੰ ਆਪਣੀ ਭਲਾਈ ਲਈ ਵਰਤ ਸਕਣ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਰਕਾਰ ਦਾ ਮੁੱਖ ਉਦੇਸ਼ ਔਰਤਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ’ਤੇ ਉੱਚਾ ਚੁੱਕਣਾ ਹੈ, ਜਿਸ ਨਾਲ ਉਹ ਸਮਾਜ ਵਿੱਚ ਮਾਣ, ਵਿਸ਼ਵਾਸ ਅਤੇ ਸੁਰੱਖਿਆ ਵਾਲੀ ਜ਼ਿੰਦਗੀ ਜੀ ਸਕਣ।

ਸੰਧਵਾਂ ਨੇ ਕਿਹਾ,‘‘ਸਾਡੀ ਸਰਕਾਰ ਅਜਿਹਾ ਮਾਹੌਲ ਬਣਾਉਣ ਲਈ ਵਚਨਬੱਧ ਹੈ, ਜਿੱਥੇ ਔਰਤਾਂ ਸੁਤੰਤਰ ਸ਼ਖਸੀਅਤਾਂ ਵਜੋਂ ਪ੍ਰਫੁੱਲਿਤ ਹੋ ਸਕਣ ਅਤੇ ਆਪਣਾ ਰੁਤਬਾ ਉੱਚਾ ਚੁੱਕ ਸਕਣ।’’  ਉਨ੍ਹਾਂ ਅੱਗੇ ਕਿਹਾ ਕਿ ਪ੍ਰਸ਼ਾਸਨ ਨਾ ਸਿਰਫ਼ ਹਰ ਕਦਮ ’ਤੇ ਔਰਤਾਂ ਨਾਲ ਖੜ੍ਹਾ ਹੈ ਸਗੋਂ ਉਨ੍ਹਾਂ ਦੀ ਤਰੱਕੀ, ਖੁਸ਼ੀ ਅਤੇ ਸਮੁੱਚੀ ਭਲਾਈ ਨੂੰ ਸੁਰੱਖਿਅਤ ਕਰਨ ਲਈ ਵੀ ਲਗਾਤਾਰ ਯਤਨਸ਼ੀਲ  ਹੈ।

punjab-government-committed-to-women-empowernment-through-mukh-mantri-mawan-dhiyan-satkar-yozana-speaker-kultar-singh-sandhwan


About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB