*ਭਗਵੰਤ ਮਾਨ ਸਰਕਾਰ ਅਨਿਆਂ ਪ੍ਰਤੀ ਜ਼ੀਰੋ ਟੋਲਰੈਂਸ ਰੱਖਦੀ ਹੈ, ਇਨਸਾਫ਼ ਯਕੀਨੀ ਬਣਾਇਆ ਜਾਵੇਗਾ: ਮੀਤ " />

cm-bhagwant-singh-mann-orders-immediate-suspension-of-barnala-dsp-after-incident-involving-sanitation-workers-meet-hayer

ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਸੀ.ਐਮ. ਭਗਵੰਤ ਸਿੰਘ ਮਾਨ ਨੇ ਬਰਨਾਲਾ ਦੇ ਡੀਐਸਪੀ ਨੂੰ ਤੁਰੰਤ ਮੁਅੱਤਲ ਕਰਨ ਦੇ ਦਿੱਤੇ ਹੁਕਮ: ਮੀਤ ਹੇਅਰ

Jul24,2026 | Narinder Kumar | Chandigarh

  
*ਭਗਵੰਤ ਮਾਨ ਸਰਕਾਰ ਅਨਿਆਂ ਪ੍ਰਤੀ ਜ਼ੀਰੋ ਟੋਲਰੈਂਸ ਰੱਖਦੀ ਹੈ, ਇਨਸਾਫ਼ ਯਕੀਨੀ ਬਣਾਇਆ ਜਾਵੇਗਾ: ਮੀਤ ਹੇਅਰ*
 
*ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ*
 
  
ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ ਮੀਤ ਹੇਅਰ ਨੇ ਸ਼ੁੱਕਰਵਾਰ ਨੂੰ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਮੰਦਭਾਗੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਅਤੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਜਵਾਬਦੇਹੀ ਯਕੀਨੀ ਬਣਾਉਣ ਲਈ ਤੁਰੰਤ ਕਾਰਵਾਈ ਕੀਤੀ ਹੈ।
ਇੱਕ ਬਿਆਨ ਵਿੱਚ 'ਆਪ' ਐਮਪੀ ਮੀਤ ਹੇਅਰ ਨੇ ਕਿਹਾ ਕਿ ਇਹ ਘਟਨਾ ਬੇਹੱਦ ਨਿੰਦਣਯੋਗ ਅਤੇ ਅਫ਼ਸੋਸਜਨਕ ਹੈ। ਉਨ੍ਹਾਂ ਦੱਸਿਆ ਕਿ ਘਟਨਾ ਤੋਂ ਤੁਰੰਤ ਬਾਅਦ ਇਸ ਮਾਮਲੇ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਸਥਾਰਪੂਰਵਕ ਚਰਚਾ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ, "ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਕਾਰਵਾਈ ਕਰਦਿਆਂ ਬਰਨਾਲਾ ਸਬ ਡਿਵੀਜ਼ਨ ਦੇ ਡੀ.ਐਸ.ਪੀ. ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ।"
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਕਿਸੇ ਵੀ ਕਿਸਮ ਦੇ ਅਨਿਆਂ ਜਾਂ ਦੁਰਵਿਵਹਾਰ ਪ੍ਰਤੀ 'ਜ਼ੀਰੋ ਟੋਲਰੈਂਸ' ਦੀ ਨੀਤੀ ਰੱਖਦੀ ਹੈ ਅਤੇ ਹਰ ਨਾਗਰਿਕ ਦੇ ਮਾਣ-ਸਨਮਾਨ ਤੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ, "ਸਰਕਾਰ ਅਜਿਹੇ ਮਾਮਲੇ ਸਾਹਮਣੇ ਆਉਣ 'ਤੇ ਤੁਰੰਤ ਅਤੇ ਠੋਸ ਕਾਰਵਾਈ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਇਨਸਾਫ਼ ਯਕੀਨੀ ਬਣਾਇਆ ਜਾਵੇਗਾ।"
--------

cm-bhagwant-singh-mann-orders-immediate-suspension-of-barnala-dsp-after-incident-involving-sanitation-workers-meet-hayer


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB