mental-health-leaders-give-a-boost-to-punjab-s-war-on-drugs-applications-for-second-cohort-of-fellows-to-open-in-early-august

ਮਾਨਸਿਕ ਸਿਹਤ ਮਾਹਿਰਾਂ ਨੇ ਪੰਜਾਬ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਦਿੱਤਾ ਹੁਲਾਰਾ; ਦੂਜੇ ਬੈਚ ਲਈ ਅਰਜ਼ੀਆਂ ਅਗਸਤ ਦੇ ਸ਼ੁਰੂ ਵਿੱਚ ਖੁੱਲ੍ਹਣਗੀਆਂ

Jul31,2026 | Narinder Kumar | Chandigarh

 
_ਐਲ.ਐਮ.ਐਚ.ਪੀ.  ਫ਼ੈਲੋਜ਼ ਪੰਜਾਬ ਦੇ ਮਾਨਸਿਕ ਸਿਹਤ ਸੰਭਾਲ ਢਾਂਚੇ ਨੂੰ  ਕਰ ਰਹੇ ਹਨ ਮਜ਼ਬੂਤ ਅਤੇ ਨਸ਼ਿਆਂ ਵਿਰੁੱਧ ਪੰਜਾਬ ਦੀ ਲੜਾਈ ਵਿੱਚ ਸੰਵੇਦਨਸ਼ੀਲਤਾ ਨੂੰ ਬਣਾ ਰਹੇ ਹਨ ਯਕੀਨੀ

 
ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਨੇ ਫ਼ਰਵਰੀ 2026 ਵਿੱਚ ਨਸ਼ਿਆਂ ਵਿਰੁੱਧ ਦੇਸ਼ ਦੀ ਪਹਿਲੀ ਫੈਲੋਸ਼ਿਪ ‘ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ (ਐਲਐਮਐਚਪੀ)’ ਸ਼ੁਰੂ ਕੀਤੀ ਸੀ। ਇਸ ਪ੍ਰੋਗਰਾਮ ਦੇ ਪਹਿਲੇ ਬੈਚ ਦੇ 13 ਫੈਲੋਜ਼ ਇਸ ਵੇਲੇ ਪੰਜਾਬ ਭਰ ਵਿੱਚ ਕੰਮ ਕਰ ਰਹੇ ਹਨ ਅਤੇ ਮਾਨਸਿਕ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ।
ਐਲਐਮਐਚਪੀ ਫੈਲੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸੂਬੇ ਭਰ ਵਿੱਚ ਸਿਹਤ ਸੇਵਾਵਾਂ ਨੂੰ ਸਹਿਯੋਗ ਦੇ ਰਹੇ ਹਨ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਿਹਤ-ਕੇਂਦਰਿਤ ਅਤੇ ਭਾਈਚਾਰਕ ਪਹੁੰਚ ਨੂੰ ਮਜ਼ਬੂਤ ਕਰ ਰਹੇ ਹਨ। ਇਹ ਸੂਬੇ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਇਹ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਹੈ ਕਿ ਮੁੜ ਵਸੇਬਾ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਮੁੱਖ ਅਧਾਰ ਬਣਿਆ ਰਹੇ।
ਹੁਣ ਪੰਜਾਬ ਸਰਕਾਰ ਇਸ ਪ੍ਰੋਗਰਾਮ ਦੇ ਦੂਜੇ ਬੈਚ ਦੇ 10 ਫੈਲੋਜ਼ ਅਤੇ 7 ਸੀਨੀਅਰ ਐਸੋਸੀਏਟ ਲਈ ਅਰਜ਼ੀਆਂ ਮੰਗਣ ਦੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ। ਇਸ ਦਾ ਉਦੇਸ਼ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਸਿਖਲਾਈ ਪ੍ਰਾਪਤ ਨੌਜਵਾਨ ਪੇਸ਼ੇਵਰਾਂ ਦਾ ਇੱਕ ਮਜ਼ਬੂਤ ਨੈੱਟਵਰਕ ਤਿਆਰ ਕਰਨਾ ਹੈ।
ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਅਧੀਨ ਅਤੇ ਸੂਬੇ ਦੀ ਡਾਟਾ ਇੰਟੈਲੀਜੈਂਸ ਐਂਡ ਟੈਕਨੀਕਲ ਸਪੋਰਟ ਯੂਨਿਟ (ਡੀ.ਆਈ.ਟੀ.ਐਸ.ਯੂ.) ਦੇ ਨਜ਼ਦੀਕੀ ਸਹਿਯੋਗ ਨਾਲ ਚਲਾਇਆ ਜਾ ਰਿਹਾ ਐਲਐਮਐਚਪੀ ਅਜਿਹੇ  ਮਾਨਸਿਕ ਸਿਹਤ ਮਾਹਿਰਾਂ ਦੀ ਟੀਮ ਤਿਆਰ ਕਰ ਰਿਹਾ ਹੈ, ਜੋ ਸੂਬੇ ਭਰ ਵਿੱਚ ਪ੍ਰਮਾਣ-ਆਧਾਰਿਤ ਨਸ਼ਾ ਰੋਕਥਾਮ ਅਤੇ ਮੁੜ ਵਸੇਬਾ ਨਾਲ ਸਬੰਧਤ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾ ਸਕਣ। ਐਲਐਮਐਚਪੀ ਫੈਲੋਜ਼ ਮਨੋਵਿਗਿਆਨ, ਜਨਤਕ ਸਿਹਤ  ਅਤੇ ਸਮਾਜਿਕ ਕਾਰਜ ਵਰਗੇ ਵੱਖ-ਵੱਖ ਖੇਤਰਾਂ ਦੇ ਪੇਸ਼ੇਵਰ ਹਨ, ਜਿਨ੍ਹਾਂ ਨੇ ਦੋ ਸਾਲਾਂ ਦੀ ਮਿਆਦ ਲਈ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਯੋਗਦਾਨ ਪਾਉਣ ਦਾ ਸੰਕਲਪ ਲਿਆ ਹੈ। ਇੱਕ ਸਖ਼ਤ ਚੋਣ ਪ੍ਰਕਿਰਿਆ ਰਾਹੀਂ ਚੁਣੇ ਗਏ ਇਹ ਫੈਲੋਜ਼ ਮਨੋ-ਸਮਾਜਿਕ ਦਖਲਅੰਦਾਜ਼ੀ, ਨਸ਼ੇ ਦੀ ਲਤ ਮੁੜ ਲੱਗਣ ਤੋਂ ਰੋਕਣ, ਪ੍ਰੋਗਰਾਮ ਪ੍ਰਬੰਧਨ, ਭਾਈਚਾਰਕ-ਆਧਾਰਿਤ ਮੁੜ ਵਸੇਬੇ ਅਤੇ ਲੀਡਰਸ਼ਿਪ ਸਕਿੱਲਜ਼ ਵਿੱਚ ਗੰਭੀਰ ਸਿਖਲਾਈ ਪ੍ਰਾਪਤ ਕਰਦੇ ਹਨ। ਇਹ ਸਿਖਲਾਈ ਪ੍ਰੋਗਰਾਮ ਦੇ ਸਿਲੈਕਸ਼ਨ-ਕਮ-ਨਾਲੇਜ ਪਾਰਟਨਰ, ਟਾਟਾ ਇੰਸਟੀਚਿਊਟ ਆਫ਼ ਸੋਸ਼ਲ ਸਾਇੰਸਿਜ਼ (ਟੀ.ਆਈ.ਐੱਸ.ਐੱਸ.), ਮੁੰਬਈ ਦੇ ਸਹਿਯੋਗ ਨਾਲ ਦਿੱਤੀ ਜਾਂਦੀ ਹੈ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਪ੍ਰੋਗਰਾਮ ਸੂਬੇ ਵਿੱਚ ਪਰਿਵਾਰਾਂ ਦੀ ਖੁਸ਼ਹਾਲੀ ਅਤੇ ਉਮੀਦ ਨੂੰ ਬਹਾਲ ਕਰਨ ਲਈ ਲੀਡਰਸ਼ਿਪ ਨੂੰ ਹਮਦਰਦੀ ਨਾਲ ਜੋੜਨ 'ਤੇ ਕੇਂਦਰਿਤ ਹੈ। ਉਨ੍ਹਾਂ ਕਿਹਾ, "‘ਯੁੱਧ ਨਸ਼ਿਆਂ ਵਿਰੁੱਧ’ ਸਿਰਫ਼ ਨਸ਼ਿਆਂ ਖ਼ਿਲਾਫ਼ ਇੱਕ ਮੁਹਿੰਮ ਨਹੀਂ ਹੈ; ਇਹ ਪੰਜਾਬ ਦੀ ਜਵਾਨੀ ਨੂੰ ਵਾਪਸ ਮੋੜਨ ਅਤੇ ਸੰਭਾਲਣ ਦਾ ਇੱਕ ਅੰਦੋਲਨ ਹੈ। ਜਿੱਥੇ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਅਸੀਂ ਨਸ਼ੇ ਦੇ ਹਰੇਕ ਪੀੜਤ ਨੂੰ ਸਨਮਾਨਜਨਕ ਜ਼ਿੰਦਗੀ ਵੱਲ ਵਾਪਸ ਲਿਆਉਣ ਅਤੇ ਨੌਜਵਾਨਾਂ ਨੂੰ ਲਤ ਦੇ ਜਾਲ ਵਿੱਚ ਫਸਣ ਤੋਂ ਰੋਕਣ ਲਈ ਵੀ ਉੱਨੇ ਹੀ ਵਚਨਬੱਧ ਹਾਂ। ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ ਸਾਡੇ ਇਸ ਵਿਸ਼ਵਾਸ ਨੂੰ ਦਰਸਾਉਂਦਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਉਦੋਂ ਹੀ ਸੰਭਵ ਹੈ ਜਦੋਂ ਸਖ਼ਤ ਕਾਰਵਾਈ, ਇਲਾਜ ਅਤੇ ਰੋਕਥਾਮ- ਤਿੰਨੇ ਇੱਕ ਮਜ਼ਬੂਤ ਸਿਹਤ ਪ੍ਰਣਾਲੀ ਅਤੇ ਭਾਈਚਾਰੇ ਦੇ ਸਹਿਯੋਗ ਨਾਲ ਮਿਲ ਕੇ ਕੰਮ ਕਰਨ ਅਤੇ ਉਨ੍ਹਾਂ ਨੂੰ ਮਜ਼ਬੂਤ ਸਿਹਤ ਢਾਂਚੇ ਅਤੇ ਭਾਈਚਾਰਕ ਸਹਿਯੋਗ ਦਾ ਸਮਰਥਨ ਹਾਸਲ ਹੋਵੇ।"
ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਦੀ ਲਤ ਇੱਕ ਲੰਬੇ ਸਮੇਂ ਤੱਕ ਰਹਿਣ ਵਾਲੀ ਸਿਹਤ ਸਮੱਸਿਆ ਹੈ, ਜਿਸ ਲਈ ਲਗਾਤਾਰ ਦੇਖਭਾਲ ਦੀ ਲੋੜ ਹੁੰਦੀ ਹੈ। ਵੱਖ-ਵੱਖ ਜ਼ਿਲ੍ਹਾ ਹਸਪਤਾਲਾਂ ਅਤੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰਾਂ ਵਿੱਚ ਆਪਣੀ ਤਾਇਨਾਤੀ ਦੌਰਾਨ ਇਹ ਫੈਲੋਜ਼ ਨਸ਼ਿਆਂ ਦੀ ਸਮੱਸਿਆ ਨੂੰ ਸਿਰਫ਼ ਇੱਕ ਵਿਅਕਤੀਗਤ ਬੀਮਾਰੀ ਨਹੀਂ, ਸਗੋਂ ਇੱਕ ਸਮਾਜਿਕ ਚੁਣੌਤੀ ਵਜੋਂ ਸਮਝਣ ਦਾ ਪ੍ਰਤੱਖ ਤਜ਼ਰਬਾ ਹਾਸਲ ਕਰਦੇ ਹਨ। ਉਹ ਪਰਿਵਾਰਾਂ ਨਾਲ ਗੱਲਬਾਤ ਕਰਦੇ ਹਨ, ਨਸ਼ਿਆਂ ਕਾਰਨ ਪੈਦਾ ਹੋਏ ਪਰਿਵਾਰਕ ਸੰਕਟਾਂ ਨੂੰ ਘਟਾਉਣ ਵਿੱਚ ਮਦਦ ਕਰਦੇ ਹਨ, ਮਰੀਜ਼ਾਂ ਨੂੰ ਇਲਾਜ ਪ੍ਰਕਿਰਿਆ ਨਾਲ ਜੋੜਦੇ ਹਨ, ਮੁੜ ਨਸ਼ਿਆਂ ਵੱਲ ਜਾਣ ਤੋਂ ਰੋਕਣ ਵਿੱਚ ਸਹਿਯੋਗ ਦਿੰਦੇ ਹਨ ਅਤੇ ਮੁੜ ਵਸੇਬੇ ਨੂੰ ਉਤਸ਼ਾਹਿਤ ਕਰਦੇ ਹਨ। ਇਸ ਦੇ ਨਾਲ ਹੀ ਉਹ ਸਮਾਜਿਕ ਬਦਨਾਮੀ ਦੀ ਭਾਵਨਾ ਨੂੰ ਘਟਾਉਣ, ਭਾਈਚਾਰੇ ਦੀ ਭਾਗੀਦਾਰੀ ਵਧਾਉਣ ਅਤੇ ਨਸ਼ਾ ਛੁਡਾਊ ਪ੍ਰੋਗਰਾਮ ਪੂਰਾ ਕਰਨ ਤੋਂ ਬਾਅਦ ਵੀ ਮਰੀਜ਼ਾਂ ਦੀ ਲਗਾਤਾਰ ਦੇਖਭਾਲ ਯਕੀਨੀ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੰਦੇ ਹਨ।
ਜ਼ਿਲ੍ਹਾ ਪੱਧਰ ’ਤੇ ਅਗਵਾਈ ਪ੍ਰਦਾਨ ਕਰਨ ਤੋਂ ਇਲਾਵਾ, ਐਲਐਮਐਚਪੀ ਦੇ ਪਹਿਲੇ ਬੈਚ ਦੇ ਫੈਲੋਜ਼ ਸਿਹਤ ਕਰਮਚਾਰੀਆਂ ਨੂੰ ਸਹਿਯੋਗ ਦੇਣ, ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਲਿਆਉਣ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਪ੍ਰਭਾਵਸ਼ਾਲੀ ਕਾਰਜ-ਪ੍ਰਣਾਲੀਆਂ ਨੂੰ ਸੰਸਥਾਗਤ ਰੂਪ ਦੇਣ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ।
'ਲੀਡਰਸ਼ਿਪ ਇਨ ਮੈਂਟਲ ਹੈਲਥ ਪ੍ਰੋਗਰਾਮ' ਦਾ ਪਹਿਲਾ ਬੈਚ ਸਮਾਜ ਦੇ ਨਸ਼ਿਆਂ ਦੀ ਵਰਤੋਂ ਅਤੇ ਲਤ ਨੂੰ ਸਮਝਣ ਅਤੇ ਉਸ ਪ੍ਰਤੀ ਪ੍ਰਤੀਕਿਰਿਆ ਦੇਣ ਦੇ ਤਰੀਕੇ ਵਿੱਚ ਵੱਡੀ ਤਬਦੀਲੀ ਲਿਆ ਰਿਹਾ ਹੈ। ਅਜਿਹਾ ਕਰਕੇ, ਪੰਜਾਬ ਆਪਣੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਕੇਂਦਰ ਵਿੱਚ ਮਾਨਸਿਕ ਸਿਹਤ ਨੂੰ ਸ਼ਾਮਲ ਕਰ ਰਿਹਾ ਹੈ, ਇਹ ਪ੍ਰਵਾਨ ਕਰਦੇ ਹੋਏ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਪਲਾਈ ਠੱਲ੍ਹਣ ਤੱਕ ਸੀਮਤ ਨਹੀਂ ਹੈ, ਸਗੋਂ ਮਨਾਂ ਨੂੰ ਨਰੋਆ ਕਰਨ, ਪਰਿਵਾਰਾਂ ਦਾ ਮੁੜ ਵਸੇਬਾ ਕਰਨ ਅਤੇ ਹਮਦਰਦੀ ਤੇ ਦੇਖਭਾਲ ਨਾਲ ਜ਼ਿੰਦਗੀਆਂ ਨੂੰ ਮੁੜ ਸੁਰਜੀਤ ਕਰਨ ਬਾਰੇ ਵੀ ਹੈ।
------------

mental-health-leaders-give-a-boost-to-punjab-s-war-on-drugs-applications-for-second-cohort-of-fellows-to-open-in-early-august


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB