Inspection-Of-Mgnrega-Works-By-Additional-Deputy-Commissioner

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਕੰਮਾਂ ਦਾ ਨਿਰੀਖਣ

Aug17,2023 | Anupam | Moga

- ਬਲਖੰਡੀ ਪਿੰਡ ਦੇ ਗ੍ਰਾਮ ਰੋਜ਼ਗਾਰ ਸਹਾਇਕ ਅਤੇ ਹੋਰ ਸਬੰਧਤ ਕਰਮਚਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ

ਜ਼ਿਲ੍ਹਾ ਮੋਗਾ ਵਿੱਚ ਕੇਂਦਰ ਸਰਕਾਰ ਦੀ ਬਹੁਤ ਹੀ ਮਹੱਤਵਪੂਰਨ ਯੋਜਨਾ ਮਗਨਰੇਗਾ ਤਹਿਤ ਵੱਖ ਵੱਖ ਵਿਕਾਸ ਕਾਰਜ ਜਾਰੀ ਹਨ। ਇਸ ਯੋਜਨਾ ਰਾਹੀਂ ਚਲਾਏ ਜਾ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਵ) ਸ਼੍ਰੀਮਤੀ ਅਨੀਤਾ ਦਰਸ਼ੀ ਵੱਲੋਂ ਫੀਲਡ ਦਾ ਦੌਰਾ ਕੀਤਾ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਪਿੰਡ ਬਲਖੰਡੀ ਵਿਖੇ ਨਿਰੀਖਣ ਦੌਰਾਨ ਉਹਨਾਂ ਦੇਖਿਆ ਕਿ ਇਥੇ ਮਗਨਰੇਗਾ ਕਾਮੇ ਕੰਮ ਨਹੀਂ ਕਰ ਰਹੇ ਸਨ। ਉਹਨਾਂ ਦੱਸਿਆ ਕਿ ਮਸਟਰੋਲ ਮੁਤਾਬਿਕ ਉੱਥੇ 10 ਕਾਮੇ ਹੋਣੇ ਚਾਹੀਦੇ ਸਨ। ਪਰ ਉਹ ਮੌਕੇ ਉੱਤੇ ਹਾਜ਼ਰ ਨਹੀਂ ਸਨ। ਇਸ ਉੱਤੇ ਉਹਨਾਂ ਨੇ ਤੁਰੰਤ ਕਾਰਵਾਈ ਕਰਦਿਆਂ ਗ੍ਰਾਮ ਰੋਜ਼ਗਾਰ ਸਹਾਇਕ ਅਤੇ ਹੋਰ ਸਬੰਧਤ ਕਰਮਚਾਰੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।
ਉਹਨਾਂ ਦੱਸਿਆ ਕਿ ਇਹ ਯੋਜਨਾ ਇਕ ਬਹੁਤ ਹੀ ਮਹੱਤਵਪੂਰਨ ਯੋਜਨਾ ਹੈ, ਜਿਸ ਨਾਲ ਕਾਮੇ ਲੋਕਾਂ ਨੂੰ ਆਪਣੇ ਪਿੰਡ ਵਿੱਚ ਹੀ ਰੋਜ਼ਗਾਰ ਮਿਲਦਾ ਹੈ। ਇਸ ਦਾ ਵੱਧ ਤੋਂ ਵੱਧ ਕਾਮਿਆਂ ਨੂੰ ਲਾਭ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਉਹ ਅਜਿਹੇ ਨਿਰੀਖਣ ਭਵਿੱਖ ਵਿੱਚ ਵੀ ਜਾਰੀ ਰੱਖਣਗੇ। ਕਿਸੇ ਵੀ ਕੰਮ ਵਿੱਚ ਕੋਈ ਵੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Inspection-Of-Mgnrega-Works-By-Additional-Deputy-Commissioner



About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB