—20 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਮ" />

five-punjab-police-officials-to-be-awarded-chief-minister-s-rakshak-padak

ਪੰਜਾਬ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

Aug15,2026 | Narinder Kumar | Chandigarh

—20 ਅਧਿਕਾਰੀਆਂ/ਕਰਮਚਾਰੀਆਂ ਨੂੰ ਸ਼ਾਨਦਾਰ ਸੇਵਾਵਾਂ ਬਦਲੇ ਮਿਲੇਗਾ ਮੁੱਖ ਮੰਤਰੀ ਮੈਡਲ

— ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

 
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ 'ਤੇ ਪੰਜਾਬ ਦੇ ਰਾਜਪਾਲ ਨੇ ਸੁਤੰਤਰਤਾ ਦਿਵਸ-2026 ਮੌਕੇ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਅਤੇ ਸ਼ਾਨਦਾਰ ਸੇਵਾਵਾਂ ਬਦਲੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ।
ਦੱਸਣਯੋਗ ਹੈ ਕਿ ਸੀਨੀਅਰ ਕਾਂਸਟੇਬਲ ਲਵਪ੍ਰੀਤ ਸਿੰਘ, ਕਾਂਸਟੇਬਲ ਬੌਬੀ ਕੁਮਾਰ, ਲੇਡੀ ਕਾਂਸਟੇਬਲ ਚਰਨਜੀਤ, ਲੇਡੀ ਕਾਂਸਟੇਬਲ ਮਮਤਾ ਰਾਣੀ ਅਤੇ ਸੀਨੀਅਰ ਕਾਂਸਟੇਬਲ ਅੰਗਰੇਜ਼ ਸਿੰਘ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਲਈ ਚੁਣਿਆ ਗਿਆ ਹੈ।
ਇਸੇ ਤਰ੍ਹਾਂ ਸ਼ਾਨਦਾਰ ਸੇਵਾਵਾਂ ਬਦਲੇ ਮੁੱਖ ਮੰਤਰੀ ਮੈਡਲ ਲਈ ਚੁਣੇ ਗਏ 20 ਅਧਿਕਾਰੀਆਂ/ਕਰਮਚਾਰੀਆਂ ਵਿੱਚ ਤਿੰਨ ਪੀ.ਪੀ.ਐਸ. ਅਧਿਕਾਰੀ ਸ਼ਾਮਲ ਹਨ, ਜਿਨ੍ਹਾਂ ਵਿੱਚ ਐਸ.ਪੀ. ਇਨਵੈਸਟੀਗੇਸ਼ਨ ਖੰਨਾ ਪਵਨਜੀਤ, ਐਸ.ਪੀ. ਐਸ.ਪੀ.ਯੂ. ਪੰਜਾਬ ਸੁਰੇਂਦਰਾ ਸਿੰਘ ਅਤੇ ਡੀ.ਐਸ.ਪੀ. ਸੀ.ਆਈ.ਡੀ. ਯੂਨਿਟ ਲੁਧਿਆਣਾ ਅਸ਼ਵਨੀ ਕੁਮਾਰ ਸ਼ਾਮਲ ਹਨ। ਬਾਕੀ ਮੁਲਾਜ਼ਮਾਂ ਵਿੱਚ ਇੰਸਪੈਕਟਰ ਰਾਜੇਸ਼ ਕੁਮਾਰ, ਇੰਸਪੈਕਟਰ ਗੁਰਮੀਤ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਇੰਸਪੈਕਟਰ ਸਤਪਾਲ, ਇੰਸਪੈਕਟਰ ਹਰਸ਼ਜੋਤ ਕੌਰ, ਲੇਡੀ ਸਬ-ਇੰਸਪੈਕਟਰ ਇੰਦਰਜੀਤ ਕੌਰ, ਐਸ.ਆਈ. ਸੰਦੀਪ ਕੁਮਾਰ, ਐਸ.ਆਈ. ਕਰਮਜੀਤ ਸਿੰਘ, ਐਸ.ਆਈ. ਬਲਦੇਵ ਸਿੰਘ, ਐਸ.ਆਈ. ਸੁਖਵਿੰਦਰ ਸਿੰਘ, ਏ.ਐਸ.ਆਈ. ਯਾਦਵਿੰਦਰ ਸਿੰਘ, ਏ.ਐਸ.ਆਈ. ਨਰਿੰਦਰ ਸਿੱਧੂ, ਏ.ਐਸ.ਆਈ. ਨਵਤੇਜ ਸਿੰਘ, ਏ.ਐਸ.ਆਈ. ਜਤਿੰਦਰ ਸਿੰਘ, ਸੀਨੀਅਰ ਕਾਂਸਟੇਬਲ ਅਮਨਪ੍ਰੀਤ ਸਿੰਘ, ਸੀਨੀਅਰ ਕਾਂਸਟੇਬਲ ਰਮਨਪ੍ਰੀਤ ਸਿੰਘ ਅਤੇ ਸੀਨੀਅਰ ਕਾਂਸਟੇਬਲ ਅਮਰਦੀਪ ਸਿੰਘ ਸ਼ਾਮਲ ਹਨ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਪੁਲਿਸ ਫੋਰਸ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
------------

five-punjab-police-officials-to-be-awarded-chief-minister-s-rakshak-padak


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB