-----ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਲਹਿਰਾਇਆ" />

80th-independence-day-celebrated-with-great-pomp-show-in-pathankot

ਪਠਾਨਕੋਟ ਵਿੱਚ 80ਵਾਂ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ

Aug16,2026 | Narinder Kumar | Chandigarh

-----ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਲਹਿਰਾਇਆ ਕੌਮੀ ਤਿਰੰਗਾ; ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਯਾਦ

------ਪੰਜਾਬ ਸਰਕਾਰ ਸਿੱਖਿਆ, ਸਿਹਤ, ਰੁਜ਼ਗਾਰ, ਕਿਸਾਨੀ, ਖੇਡਾਂ ਅਤੇ ਲੋਕ ਭਲਾਈ ਨੂੰ ਦੇ ਰਹੀ ਵਿਸ਼ੇਸ਼ ਤਰਜੀਹ : ਲਾਲ ਚੰਦ ਕਟਾਰੂਚੱਕ

 
ਦੇਸ਼ ਦਾ 80ਵਾਂ ਆਜ਼ਾਦੀ ਦਿਹਾੜਾ ਜ਼ਿਲ੍ਹਾ ਪਠਾਨਕੋਟ ਵਿੱਚ ਬੜੀ ਸ਼ਰਧਾ, ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਲਟੀਪਰਪਜ਼ ਸਪੋਰਟਸ ਸਟੇਡੀਅਮ, ਲਮੀਣੀ ਵਿਖੇ ਮਨਾਇਆ ਗਿਆ।
ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਤਿਰੰਗਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ, ਦਲਜਿੰਦਰ ਸਿੰਘ ਢਿੱਲੋ ਐਸਐਸਪੀ ਪਠਾਨਕੋਟ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਪੁਲਿਸ ਅਧਿਕਾਰੀ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ-ਕਰਮਚਾਰੀ, ਸਕੂਲੀ ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਹਾਜ਼ਿਰ ਸਨ।
ਸਮਾਰੋਹ ਦਾ ਆਗਾਜ਼ ਰਾਸ਼ਟਰੀ ਗੀਤ ਨਾਲ ਹੋਇਆ। ਇਸ ਉਪਰੰਤ ਮੁੱਖ ਮਹਿਮਾਨ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਕੌਮੀ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਪ੍ਰਤਾਪ ਵਰਲਡ ਸਕੂਲ ਦੇ ਬੈਂਡ ਵੱਲੋਂ ਰਾਸ਼ਟਰੀ ਗਾਣ ਦੀ ਪੇਸ਼ਕਾਰੀ ਕੀਤੀ ਗਈ। ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਹਵਾ ਵਿੱਚ ਗੁਬਾਰੇ ਛੱਡ ਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ ਗਿਆ।
ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਸਮੂਹ ਪੰਜਾਬ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਅਣਗਿਣਤ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਦਾ ਨਤੀਜਾ ਹੈ। ਉਨ੍ਹਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਚੰਦਰਸ਼ੇਖਰ ਆਜ਼ਾਦ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ।
ਉਨ੍ਹਾਂ ਕਿਹਾ ਕਿ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਅਦੁੱਤੀ ਕੁਰਬਾਨੀਆਂ ਦਿੱਤੀਆਂ ਹਨ ਅਤੇ ਸਾਨੂੰ ਆਪਣੇ ਮਹਾਨ ਵਿਰਸੇ ਉੱਤੇ ਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਵਾਲਾ ਪੰਜਾਬ ਸਿਰਜਣ ਲਈ ਵਚਨਬੱਧ ਹੈ। ਇਸੇ ਤਹਿਤ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਮੋਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਉਪਰੰਤ ਉੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਵੀ ਸਥਾਪਿਤ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੈਨਿਕਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਤੋਂ ਵਧਾ ਕੇ ਇੱਕ ਕਰੋੜ ਰੁਪਏ ਕੀਤੀ ਗਈ ਹੈ ਅਤੇ ਇਸ ਵਿੱਚ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਲਈ ਵੀ ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਧਰਤੀ ਹੈ। ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਲਈ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸੇ ਤਰ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਭਰ ਵਿੱਚ ਗੁਰੂ ਰਵਿਦਾਸ ਜੀ ਦੀਆਂ ਬਗੀਚੀਆਂ ਸਥਾਪਤ ਕਰਨ, ਬੂਟੇ ਲਗਾਉਣ ਅਤੇ ਯਾਦਗਾਰੀ ਝੰਡੇ ਵੰਡਣ ਦੀ ਮੁਹਿੰਮ ਵੀ ਚਲਾਈ ਜਾ ਰਹੀ ਹੈ।
ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਨਮਾਨ ਅਤੇ ਆਰਥਿਕ ਮਜ਼ਬੂਤੀ ਲਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਇਸ ਤੋਂ ਇਲਾਵਾ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਅਤੇ ਚੰਡੀਗੜ੍ਹ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਰਾਹੀਂ ਲੱਖਾਂ ਲੋਕਾਂ ਨੂੰ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚ ਦੀ ਸਹੂਲਤ ਮਿਲ ਰਹੀ ਹੈ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਅਪ੍ਰੈਲ 2022 ਤੋਂ ਹੁਣ ਤੱਕ 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ ਅਤੇ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ। ਕਿਸਾਨਾਂ ਨੂੰ ਖੇਤੀ ਲਈ ਮੁਫ਼ਤ ਬਿਜਲੀ ਦੀ ਸਹੂਲਤ ਵੀ ਜਾਰੀ ਹੈ।
ਨਸ਼ਿਆਂ ਵਿਰੁੱਧ ਸਰਕਾਰ ਦੀ ਮੁਹਿੰਮ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਗੈਂਗਸਟਰਾਂ ਵਿਰੁੱਧ ਵੀ ਫੈਸਲਾਕੁੰਨ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਆਧੁਨਿਕ ਤਕਨਾਲੋਜੀ ਅਤੇ ਵਿਸ਼ੇਸ਼ ਟਾਸਕ ਫੋਰਸਾਂ ਦੀ ਵਰਤੋਂ ਕੀਤੀ ਜਾ ਰਹੀ ਹੈ।
ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ, ਫਿਨਲੈਂਡ ਅਤੇ ਆਈ.ਆਈ.ਐਮ. ਅਹਿਮਦਾਬਾਦ ਵਰਗੀਆਂ ਸੰਸਥਾਵਾਂ ਤੋਂ ਸਿਖਲਾਈ ਦਿਵਾਈ ਜਾ ਰਹੀ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਜੇ.ਈ.ਈ. ਅਤੇ ਨੀਟ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਪਠਾਨਕੋਟ ਜ਼ਿਲ੍ਹੇ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 32 ਆਮ ਆਦਮੀ ਕਲੀਨਿਕ ਮੌਜੂਦ ਹਨ ਅਤੇ 12 ਨਵੇਂ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਇਨ੍ਹਾਂ ਰਾਹੀਂ ਲੋਕਾਂ ਨੂੰ ਮੁਫ਼ਤ ਦਵਾਈਆਂ ਅਤੇ ਲੈਬ ਟੈਸਟਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਹਸਪਤਾਲ ਪਠਾਨਕੋਟ ਵਿਖੇ ਮਰੀਜ਼ਾਂ ਦੀ ਸਹੂਲਤ ਲਈ ਨਵੀਂ ਐਮ.ਆਰ.ਆਈ. ਅਤੇ ਅਲਟਰਾਸਾਊਂਡ ਮਸ਼ੀਨ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਨਵਾਂ ਓ.ਪੀ.ਡੀ. ਬਲਾਕ ਵੀ ਤਿਆਰ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਵਿੱਚ ਨਵੇਂ ਮੈਡੀਕਲ ਅਫ਼ਸਰਾਂ ਅਤੇ ਸਟਾਫ਼ ਨਰਸਾਂ ਦੀ ਭਰਤੀ ਕੀਤੀ ਗਈ ਹੈ।
ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿੱਚ ਵੀ ਜ਼ਿਲ੍ਹੇ ਵਿੱਚ ਕਈ ਮਹੱਤਵਪੂਰਨ ਕੰਮ ਕੀਤੇ ਜਾ ਰਹੇ ਹਨ। ਪਠਾਨਕੋਟ ਦੇ ਸਕੂਲਾਂ ਦੇ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਅਧਿਆਪਕਾਂ ਨੂੰ ਵਿਦੇਸ਼ੀ ਅਤੇ ਰਾਸ਼ਟਰੀ ਪੱਧਰ ਦੀਆਂ ਸੰਸਥਾਵਾਂ ਤੋਂ ਸਿਖਲਾਈ ਦਿਵਾਈ ਗਈ ਹੈ। ਜ਼ਿਲ੍ਹੇ ਵਿੱਚ 58 ਖੇਡ ਮੈਦਾਨ ਉਸਾਰੇ ਜਾ ਰਹੇ ਹਨ, ਜਦਕਿ ਭੋਆ ਹਲਕੇ ਵਿੱਚ 29 ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ। ਪਿੰਡਾਂ ਵਿੱਚ 30 ਜਿੰਮ ਵੀ ਸਥਾਪਤ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪਠਾਨਕੋਟ ਜ਼ਿਲ੍ਹੇ ਵਿੱਚ 265 ਲਿੰਕ ਸੜਕਾਂ, ਲਗਭਗ 370 ਕਿਲੋਮੀਟਰ ਲੰਬਾਈ ਦੀਆਂ ਸੜਕਾਂ ਦੀ ਵਿਸ਼ੇਸ਼ ਮੁਰੰਮਤ ਕੀਤੀ ਗਈ ਹੈ ਜਾਂ ਕੰਮ ਪ੍ਰਗਤੀ ਅਧੀਨ ਹੈ। ਇਸ ਤੋਂ ਇਲਾਵਾ 25 ਨਵੀਆਂ ਲਿੰਕ ਸੜਕਾਂ ਦੀ ਉਸਾਰੀ ਕੀਤੀ ਗਈ ਹੈ ਜਾਂ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਮਹਿਲਾਵਾਂ, ਨੌਜਵਾਨਾਂ, ਵਿਦਿਆਰਥੀਆਂ, ਮਜ਼ਦੂਰਾਂ, ਬਜ਼ੁਰਗਾਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਸਰਕਾਰ ਦਾ ਉਦੇਸ਼ ਸਿੱਖਿਆ, ਸਿਹਤ, ਰੁਜ਼ਗਾਰ, ਖੇਡਾਂ, ਖੇਤੀਬਾੜੀ ਅਤੇ ਉਦਯੋਗਿਕ ਵਿਕਾਸ ਰਾਹੀਂ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣਾ ਹੈ।
ਅੰਤ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ, ਤਰੱਕੀ, ਏਕਤਾ ਅਤੇ ਅਖੰਡਤਾ ਦੀ ਕਾਮਨਾ ਕੀਤੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਸੀ ਭਾਈਚਾਰਾ, ਸਦਭਾਵਨਾ ਅਤੇ ਏਕਤਾ ਨੂੰ ਮਜ਼ਬੂਤ ਕਰਦਿਆਂ ਪੰਜਾਬ ਨੂੰ ਖੁਸ਼ਹਾਲ ਅਤੇ ਵਿਕਸਿਤ ਸੂਬਾ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।
 ਸਮਾਰੋਹ ਦੌਰਾਨ ਪੰਜਾਬ ਪੁਲਿਸ, ਮਹਿਲਾ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਵੱਖ ਵੱਖ ਸਕੂਲਾਂ ਦੇ ਐਨਸੀਸੀ ਅਤੇ ਨੋਨ ਐਨਸੀਸੀ ਵਿਦਿਆਰਥੀਆਂ ਵੱਲੋਂ ਮਾਰਚ ਪਾਸ ਕਰਦਿਆਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ| ਸੀਐਮ ਦੀ ਯੋਗਸ਼ਾਲਾ ਟੀਮ ਵੱਲੋਂ ਵਧੀਆ ਪੇਸ਼ਕਾਰੀ ਅਤੇ ਵੱਖ ਵੱਖ ਸਕੂਲਾਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ|
ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਅਤੇ ਮਾਰਚ ਪਾਸਟ ਕਰਨ ਵਾਲੇ ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਨੌਜਵਾਨਾਂ, ਕਰਮਚਾਰੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ| ਵੱਖ ਵੱਖ ਯੋਜਨਾਵਾਂ ਅਧੀਨ ਲਾਭਪਾਤਰੀਆਂ ਨੂੰ ਸਿਲਾਈ ਮਸ਼ੀਨਾਂ, ਟਰਾਈ ਸਾਈਕਲ ਅਤੇ ਵਹੀਲ ਚੇਅਰ ਵੀ ਵੰਡੀਆਂ ਗਈਆਂ|
ਸਮਾਰੋਹ ਦੌਰਾਨ ਮੁੱਖ ਮਹਿਮਾਨ ਸ੍ਰੀ ਲਾਲ ਚੰਦ ਕਟਾਰੂ ਚੱਕ ਵੱਲੋਂ ਸੋਮਵਾਰ ਨੂੰ ਜਿਲੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ  ਕਰਨ ਦਾ ਐਲਾਨ ਕੀਤਾ ਗਿਆ |
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਜੀ ਤੇ ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਉਰਮਿਲਾ ਦੇਵੀ ਜੀ ਨੂੰ ਯਾਦਗਾਰ ਚਿੰਨ੍ਹ ਦੇ ਕੇ ਅਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ ਸ਼੍ਰੀ ਅਮਨਦੀਪ ਸੰਧੂ ਜ਼ਿਲ੍ਹਾ ਪ੍ਰਧਾਨ ਪਠਾਨਕੋਟ, ਠਾਕੁਰ ਸਵਰਨ ਸਿੰਘ ਸਲਾਰੀਆ ਹਲਕਾ ਇੰਚਾਰਜ ਸੁਜਾਨਪੁਰ, ਰੋਹਿਤ ਸਿਆਲ ਹਲਕਾ ਇੰਚਾਰਜ ਪਠਾਨਕੋਟ, ਰੇਖਾ ਮਣੀ ਸ਼ਰਮਾ ਪੰਜਾਬ ਰਾਜ ਵੁਮੈਨ ਕਮਿਸ਼ਨ ਮੈਂਬਰ, ਨਰੇਸ਼ ਸੈਣੀ ਮਾਝਾ ਜ਼ੋਨ ਸਕੱਤਰ ਬੀ ਸੀ ਵਿੰਗ, ਸੌਰਵ ਬਹਿਲ ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ, ਅਸ਼ਵਨੀ ਸ਼ਰਮਾ ਵਿਧਾਇਕ ਪਠਾਨਕੋਟ, ਗੁਰਪ੍ਰੀਤ ਕੌਰ ਚੇਅਰਮੈਨ ਜਿਲਾ ਪਰਿਸ਼ਦ, ਸਾਹਿਬ ਸਿੰਘ ਸਾਬਾ ਉਪ ਚੇਅਰਮੈਨ ਜਿਲਾ ਪਰਿਸ਼ਦ, ਪਵਨ ਭਾਰਦਵਾਜ ਚੇਅਰਮੈਨ ਬਲਾਕ ਸੰਮਤੀ ਘਰੋਟਾ, ਠੇਕੇਦਾਰ ਅਮਰਜੀਤ ਸਿੰਘ ਸੂਬਾ ਸਕੱਤਰ ਐਸਸੀ ਵਿੰਗ, ਰੋਸ਼ਨ ਲਾਲ ਭਗਤ ਜਿਲ੍ਾ ਪ੍ਰਧਾਨ ਐਸਸੀ ਵਿੰਗ, ਬਲਜਿੰਦਰ ਬੰਟੀ ਪ੍ਰਧਾਨ ਕਿਸਾਨ ਵਿੰਗ, ਗੀਤਾ ਦੇਵੀ ਚੇਅਰਮੈਨ ਬਲਾਕ ਸੰਮਤੀ ਪਠਾਨਕੋਟ, ਸੁਭਾਸ਼ ਵਰਮਾ, ਨਤਿੰਦਰ ਸਿੰਘ ਹਲਕਾ ਸੰਗਠਨ ਇੰਚਾਰਜ, ਵਿਜੇ ਕੁਮਾਰ ਬਿੱਟਾ ਜਿਲਾ ਇੰਚਾਰਜ ਬੀਸੀ ਵਿੰਗ, ਦਿਨੇਸ਼ ਸੂਬਾ ਜਨਰਲ ਸਕੱਤਰ ਯੂਥ ਵਿੰਗ ਅਤੇ ਹੋਰ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਿਰ ਸਨ।
-----------

80th-independence-day-celebrated-with-great-pomp-show-in-pathankot


pbpunjab ad banner image pbpunjab ad banner image pbpunjab ad banner image

About Us


editor profile

PB Punjab is an English, Hindi and Punjabi language news paper. ਸਾਡਾ ਮਿਸ਼ਨ ਹੈ ਕਿ ਅਸੀਂ ਪੰਜਾਬੀ ਕਮਿਊਨਿਟੀ ਲਈ ਸਹੀ ਤੇ ਸੰਬੰਧਿਤ ਖ਼ਬਰਾਂ ਪ੍ਰਦਾਨ ਕਰੀਏ ਜੋ ਉਹਨਾਂ ਲਈ ਮਹੱਤਵਪੂਰਣ ਹੁੰਦੀਆਂ ਹਨ।

Narinder Kumar (Editor)

Address


PB Punjab News
G T ROAD, Ludhiana-141008
Mobile: +91 98720 73653 Mobile:
Land Line: +91 98720 73653
Email: pbpunjabnews@gmail.com"/**/AND/**/ISNULL(ASCII(SUB